ਵੱਡੀ ਖ਼ਬਰ: ਨਾਂਦੇੜ 'ਚ ਗੁਰਦੁਆਰਾ ਸਾਹਿਬ ਨੇੜੇ ਚੱਲੀਆਂ ਗੋਲੀਆਂ
Monday, Feb 10, 2025 - 05:34 PM (IST)
![ਵੱਡੀ ਖ਼ਬਰ: ਨਾਂਦੇੜ 'ਚ ਗੁਰਦੁਆਰਾ ਸਾਹਿਬ ਨੇੜੇ ਚੱਲੀਆਂ ਗੋਲੀਆਂ](https://static.jagbani.com/multimedia/2025_2image_17_34_482949408137.jpg)
ਨਾਂਦੇੜ- ਮਹਾਰਾਸ਼ਟਰ ਦੇ ਨਾਂਦੇੜ ਜ਼ਿਲ੍ਹੇ ਵਿਚ ਸੋਮਵਾਰ ਨੂੰ ਗੁਰਦੁਆਰਾ ਸਾਹਿਬ ਨੇੜੇ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਇਸ ਗੋਲੀਬਾਰੀ ਵਿਚ ਪੈਰੋਲ 'ਤੇ ਜੇਲ੍ਹ 'ਚੋਂ ਬਾਹਰ ਆਏ ਕਤਲ ਦੇ ਇਕ ਮਾਮਲੇ ਦੇ ਦੋਸ਼ੀ ਵਿਅਕਤੀ ਸਮੇਤ ਦੋ ਲੋਕ ਜ਼ਖਮੀ ਹੋ ਗਏ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਉਸ ਸਮੇਂ ਵਾਪਰੀ ਜਦੋਂ ਦੋ ਹਮਲਾਵਰ ਦੋ-ਪਹੀਆ ਵਾਹਨ 'ਤੇ ਆਏ ਅਤੇ ਦੋਹਾਂ ਵਿਅਕਤੀਆਂ 'ਤੇ ਗੋਲੀਆਂ ਚਲਾ ਦਿੱਤੀਆਂ।
ਇਹ ਵੀ ਪੜ੍ਹੋ- ਮੁੰਡੇ ਦਾ 'CIBIL ਸਕੋਰ' ਸੀ ਘੱਟ, ਕੁੜੀ ਵਾਲਿਆਂ ਨੇ ਤੋੜ 'ਤਾ ਵਿਆਹ
ਪੁਲਸ ਅਧਿਕਾਰੀਆਂ ਮੁਤਾਬਕ ਹਮਲੇ ਦੀ ਵਜ੍ਹਾ ਅਜੇ ਪਤਾ ਨਹੀਂ ਲੱਗ ਸਕੀ ਹੈ। ਪੁਲਸ ਸੁਪਰਡੈਂਟ ਅਵਿਨਾਸ਼ ਕੁਮਾਰ ਨੇ ਦੱਸਿਆ ਕਿ ਮਾਫੀਆ ਰਿੰਧਾ ਦੇ ਭਰਾ ਦੇ ਕਤਲ ਦੇ ਮਾਮਲੇ ਵਿਚ ਦੋਸ਼ੀ ਠਹਿਰਾਏ ਗਏ ਅਤੇ ਫਿਲਹਾਲ ਪੈਰੋਲ 'ਤੇ ਜੇਲ੍ਹ 'ਚੋਂ ਬਾਹਰ ਆਏ ਗੁਰਮੀਤ ਸਿੰਘ ਅਤੇ ਰਵਿੰਦਰ ਸਿੰਘ ਰਾਠੌੜ ਗੁਰਦੁਆਰਾ ਸਾਹਿਬ ਨੇੜੇ ਆਪਣੇ ਦੋ-ਪਹੀਆ ਵਾਹਨਾਂ ਨੂੰ ਖੜ੍ਹਾ ਕਰ ਰਹੇ ਸਨ, ਤਾਂ ਦੋ ਵਿਅਕਤੀਆਂ ਨੇ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ।
ਇਹ ਵੀ ਪੜ੍ਹੋ- 'ਰੱਬ ਨੇ ਬਣਾਈਆਂ ਜੋੜੀਆਂ...', ਢਾਈ ਫੁੱਟ ਦੇ ਲਾੜੇ ਨੂੰ ਮਿਲੀ ਸਾਢੇ ਤਿੰਨ ਫੁੱਟ ਦੀ NRI ਲਾੜੀ
ਅਵਿਨਾਸ਼ ਕੁਮਾਰ ਨੇ ਕਿਹਾ ਕਿ ਦੋ ਪਹੀਆ ਵਾਹਨ 'ਤੇ ਦੋ ਵਿਅਕਤੀ ਆਏ ਅਤੇ ਚਾਰ-ਪੰਜ ਗੋਲੀਆਂ ਚਲਾ ਕੇ ਉਥੋਂ ਫਰਾਰ ਹੋ ਗਏ। ਇਸ ਗੋਲੀਬਾਰੀ 'ਚ ਸੇਵਾਦਾਰ ਅਤੇ ਰਾਠੌੜ ਜ਼ਖ਼ਮੀ ਹੋ ਗਏ, ਜਿਨ੍ਹਾਂ ਦਾ ਵਿਸ਼ਨੂੰਪੁਰੀ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਚਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੁਲਸ ਇਲਾਕੇ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰ ਰਹੀ ਹੈ। ਦੱਸ ਦੇਈਏ ਕਿ ਸਿੱਖਾਂ ਦੇ ਪੰਜ ਤਖ਼ਤਾਂ ਵਿਚੋਂ ਇਕ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ, ਨਾਂਦੇੜ ਵਿਚ ਸਥਿਤ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8