ਕਸ਼ਮੀਰ : ਸੋਪੋਰ 'ਚ ਅੱਤਵਾਦੀ ਹਮਲੇ 'ਚ 2 ਜਵਾਨ ਸ਼ਹੀਦ, 2 ਨਾਗਰਿਕਾਂ ਦੀ ਮੌਤ

06/12/2021 2:16:02 PM

ਬਾਰਾਮੂਲਾ- ਉੱਤਰੀ ਕਸ਼ਮੀਰ ਦੇ ਸੋਪੋਰ 'ਚ ਸ਼ਨੀਵਾਰ ਨੂੰ ਪੁਲਸ ਦੇ ਗਸ਼ਤੀ ਦਲ 'ਤੇ ਅੱਤਵਾਦੀ ਹਮਲੇ 'ਚ 2 ਜਵਾਨ ਸ਼ਹੀਦ ਹੋ ਗਏ ਅਤੇ 2 ਨਾਗਰਿਕਾਂ ਦੀ ਮੌਤ ਹੋ ਗਈ, ਉੱਥੇ ਹੀ ਤਿੰਨ ਹੋਰ ਜ਼ਖਮੀ ਹੋ ਗਏ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਨੇ ਸੋਪੋਰ ਦੇ ਮੁੱਖ ਚੌਰਾਹੇ 'ਤੇ ਪੁਲਸ ਦੇ ਗਸ਼ਤੀ ਦਲ 'ਤੇ ਅੰਨ੍ਹੇਵਾਹ ਗੋਲੀਬਾਰੀ ਕੀਤੀ। ਰੋਡ ਓਪਨਿੰਗ ਪਾਰਟੀ ਅਤੇ ਗਸ਼ਤੀ ਦਲ ਦੇ ਜਵਾਨਾਂ ਦੀ ਜਵਾਬੀ ਕਾਰਵਾਈ ਤੋਂ ਪਹਿਲਾਂ ਹੀ ਹਮਲਾਵਰ ਉੱਥੋਂ ਦੌੜ ਨਿਕਲੇ।

ਹਮਲੇ 'ਚ ਪੁਲਸ ਦੇ 4 ਜਵਾਨ ਅਤੇ ਤਿੰਨ ਨਾਗਰਿਕ ਜ਼ਖਮੀ ਹੋ ਗਏ। ਸਾਰੇ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ 2 ਜਵਾਨਾਂ ਅਤੇ 2 ਨਾਗਰਿਕਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਹੋਰ ਜ਼ਖਮੀ ਜਵਾਨ ਅਤੇ ਨਾਗਰਿਕਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਨ੍ਹਾਂ ਦੱਸਿਆ ਕਿ ਐਡੀਸ਼ਨਲ ਸੁਰੱਖਿਆ ਫ਼ੋਰਸ ਮੌਕੇ 'ਤੇ ਪਹੁੰਚ ਗਈ ਹੈ ਅਤੇ ਹਮਲੇ ਲਈ ਜ਼ਿੰਮੇਵਾਰ ਅੱਤਵਾਦੀਆਂ ਨੂੰ ਫੜਨ ਲਈ ਘੇਰਾਬੰਦੀ ਅਤੇ ਤਲਾਸ਼ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਪੂਰੇ ਵੇਰਵੇ ਦੀ ਉਡੀਕ ਕੀਤੀ ਜਾ ਰਹੀ ਹੈ।

DIsha

This news is Content Editor DIsha