ਰਾਜੌਰੀ ਗਾਰਡਨ 'ਚ ਮਸ਼ਹੂਰ ਰੈਸਟੋਰੈਂਟ ਦੇ ਬਾਹਰ ਗੋਲੀਬਾਰੀ, ਵਿਅਕਤੀ ਦੀ ਮੌਤ
Tuesday, Jun 18, 2024 - 11:44 PM (IST)
 
            
            ਨੈਸ਼ਨਲ ਡੈਸਕ - ਪੱਛਮੀ ਦਿੱਲੀ ਦੇ ਰਾਜੌਰੀ ਗਾਰਡਨ ਵਿੱਚ ਗੋਲੀਬਾਰੀ ਦੀ ਖ਼ਬਰ ਸਾਹਮਣੇ ਆਈ ਹੈ। ਇਸ ਗੋਲੀਬਾਰੀ ਦੀ ਘਟਨਾ ਵਿੱਚ ਇਕ ਵਿਅਕਤੀ ਦੀ ਮੌਤ ਹੋਣ ਦੀ ਜਾਣਕਾਰੀ ਮਿਲੀ ਹੈ। ਜਾਣਕਾਰੀ ਮੁਤਾਬਕ ਇਹ ਘਟਨਾ ਰਾਜੌਰੀ ਗਾਰਡਨ ਦੇ ਬਰਗਰ ਕਿੰਗ ਵਿੱਚ ਵਾਪਰੀ ਹੈ, ਜਿਥੇ ਨਿੱਜੀ ਰੰਜਿਸ਼ ਕਾਰਨ ਕਈ ਰਾਉਂਡ ਫਾਇਰ ਕੀਤੇ ਗਏ। ਇਸ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ। ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰਨ ਲਈ ਟੀਮਾਂ ਦਾ ਗਠਨ ਕੀਤਾ।
ਇਹ ਵੀ ਪੜ੍ਹੋ- ਤੇਜ਼ ਰਫਤਾਰ ਕੈਂਟਰ ਨੇ 6 ਵਾਹਨਾਂ ਨੂੰ ਮਾਰੀ ਟੱਕਰ; ਗੱਡੀਆਂ ਦੇ ਉੱਡੇ ਪਰਖੱਚੇ, ਕਾਂਸਟੇਬਲ ਦੀ ਮੌਤ
ਦਿੱਲੀ ਪੁਲਿਸ ਨੇ ਕਿਹਾ, "ਬਰਗਰ ਕਿੰਗ, ਰਾਜੌਰੀ ਗਾਰਡਨ ਵਿੱਚ ਗੋਲੀਬਾਰੀ ਦੀ ਇੱਕ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਪੁਲਸ ਅਤੇ ਕ੍ਰਾਈਮ ਟੀਮ ਮੌਕੇ 'ਤੇ ਹੈ। ਜਾਣਕਾਰੀ ਇਕੱਠੀ ਕਰਨ ਅਤੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰਨ ਲਈ ਟੀਮਾਂ ਦਾ ਗਠਨ ਕੀਤਾ ਗਿਆ ਹੈ। ਅਗਲੇਰੀ ਜਾਂਚ ਜਾਰੀ ਹੈ।''
ਇਹ ਵੀ ਪੜ੍ਹੋ- ਪਤਨੀ ਦੀ ਮੌਤ ਤੋਂ ਦੁਖੀ ਅਸਾਮ ਦੇ ਗ੍ਰਹਿ ਸਕੱਤਰ ਨੇ ICU 'ਚ ਖੁਦ ਨੂੰ ਮਾਰੀ ਗੋਲੀ, ਮੌਕੇ 'ਤੇ ਹੀ ਹੋਈ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            