ਜੰਮੂ ਤੋਂ ਅਮਰਨਾਥ ਤੀਰਥ ਯਾਤਰੀਆਂ ਦਾ ਪਹਿਲਾ ਜੱਥਾ ਭਲਕੇ ਹੋਵੇਗਾ ਰਵਾਨਾ, ਪ੍ਰਸ਼ਾਸਨ ਨੇ ਖਿੱਚੀ ਤਿਆਰੀ

06/27/2024 3:47:48 PM

ਜੰਮੂ- ਜੰਮੂ-ਕਸ਼ਮੀਰ 'ਚ ਪਵਿੱਤਰ ਅਮਰਨਾਥ ਯਾਤਰਾ ਲਈ ਸ਼ਰਧਾਲੂਆਂ ਦਾ ਪਹਿਲਾ ਜੱਥਾ ਸ਼ੁੱਕਰਵਾਰ ਨੂੰ ਇੱਥੇ ਭਗਵਤੀ ਨਗਰ ਯਾਤਰੀ ਨਿਵਾਸ ਆਧਾਰ ਕੈਂਪ ਤੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚਕਾਰ ਰਵਾਨਾ ਹੋਵੇਗਾ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਅਮਰਨਾਥ ਸ਼ਰਧਾਲੂਆਂ ਦੇ ਪਹਿਲੇ ਜਥੇ ਨੂੰ ਕੱਲ ਸਵੇਰੇ ਯਾਤਰੀ ਨਿਵਾਸ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਜਾਵੇਗਾ। ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਸ਼ਰਧਾਲੂਆਂ ਦੀ ਨਿਰਵਿਘਨ ਯਾਤਰਾ ਲਈ ਪੁਖਤਾ ਪ੍ਰਬੰਧ ਕੀਤੇ ਹਨ। ਜੰਮੂ ਡਿਵੀਜ਼ਨਲ ਕਮਿਸ਼ਨਰ ਰਮੇਸ਼ ਕੁਮਾਰ ਨੇ ਜੰਮੂ ਖੇਤਰ ਦੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ ਆਨੰਦ ਜੈਨ ਦੇ ਨਾਲ ਸ਼੍ਰੀ ਅਮਰਨਾਥ ਯਾਤਰਾ ਲਈ ਪ੍ਰਸ਼ਾਸਨ ਵੱਲੋਂ ਕੀਤੀਆਂ ਤਿਆਰੀਆਂ ਦਾ ਮੁਆਇਨਾ ਕੀਤਾ।

ਇਹ ਵੀ ਪੜ੍ਹੋ- LG ਮਨੋਜ ਸਿਨਹਾ ਨੇ ਅਮਰਨਾਥ ਯਾਤਰਾ ਦੀ 'ਪ੍ਰਥਮ ਪੂਜਾ' 'ਚ ਲਗਵਾਈ ਹਾਜ਼ਰੀ, ਬਾਬਾ ਬਰਫ਼ਾਨੀ ਦਾ ਲਿਆ ਆਸ਼ੀਰਵਾਦ

ਅਧਿਕਾਰੀਆਂ ਨੇ ਅਮਰਨਾਥ ਪਵਿੱਤਰ ਯਾਤਰਾ ਲਈ ਯਾਤਰੀ ਨਿਵਾਸ ਆਉਣ ਵਾਲੇ ਸ਼ਰਧਾਲੂਆਂ ਨੂੰ ਨਿਰਵਿਘਨ ਸਾਰੀਆਂ ਸਹੂਲਤਾਂ ਅਤੇ ਸੇਵਾਵਾਂ ਪ੍ਰਦਾਨ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਕੰਟਰੋਲ ਰੂਮ ਦੇ ਕੰਮਕਾਜ ਦੀ 24 ਘੰਟੇ ਨਿਗਰਾਨੀ ਕਰਨ ਅਤੇ ਜ਼ਰੂਰੀ ਸੇਵਾਵਾਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਅਤੇ ਟਰਾਂਸਪੋਰਟ ਅਧਿਕਾਰੀਆਂ ਨੂੰ ਯਾਤਰੀਆਂ ਦੀ ਜਾਣਕਾਰੀ ਲਈ ਪ੍ਰਾਈਵੇਟ ਟੈਕਸੀਆਂ ਅਤੇ ਤਿੰਨ ਪਹੀਆ ਵਾਹਨਾਂ ਦੇ ਰੇਟਾਂ ਬਾਰੇ ਵਿਆਪਕ ਪ੍ਰਚਾਰ ਕਰਨ ਲਈ ਕਿਹਾ।

ਇਹ ਵੀ ਪੜ੍ਹੋ- ਜੰਮੂ ਤੋਂ ਮਾਤਾ ਵੈਸ਼ਨੋ ਦੇਵੀ ਤੱਕ ਹੈਲੀਕਾਪਟਰ ਸੇਵਾ ਸ਼ੁਰੂ, ਇੰਨਾ ਹੋਵੇਗਾ ਕਿਰਾਇਆ

ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਸਾਲ ਪ੍ਰਸ਼ਾਸਨ ਅਤੇ ਸੁਰੱਖਿਆ ਬਲਾਂ ਨੇ ਤੀਰਥ ਯਾਤਰਾ ਦੇ ਸੁਚਾਰੂ ਸੰਚਾਲਨ ਲਈ ਵਿਸ਼ੇਸ਼ ਪ੍ਰਬੰਧ ਕੀਤੇ ਹਨ। ਸ਼ਾਂਤੀਪੂਰਨ ਯਾਤਰਾ ਲਈ ਇਕ ਬਹੁ-ਪੱਧਰੀ ਸੁਰੱਖਿਆ ਗਰਿੱਡ ਬਣਾਇਆ ਗਿਆ ਹੈ। ਨੈਸ਼ਨਲ ਹਾਈਵੇਅ, ਗੁਫਾ ਮਾਰਗਾਂ ਅਤੇ ਬੇਸ ਕੈਂਪਾਂ 'ਤੇ ਫੌਜ ਦੀ ਲੋੜੀਂਦੀ ਤਾਇਨਾਤੀ ਤੋਂ ਇਲਾਵਾ, ਨਿਗਰਾਨੀ ਰੱਖਣ ਲਈ ਤਕਨਾਲੋਜੀ ਦੀ ਵੱਧ ਤੋਂ ਵੱਧ ਵਰਤੋਂ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੰਮੂ ਵਿਚ ਅਮਰਨਾਥ ਬੇਸ ਕੈਂਪ ਦੇ ਆਲੇ-ਦੁਆਲੇ ਤਿੰਨ ਪੱਧਰੀ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ, ਜਿਸ ਦੀ ਜ਼ਿੰਮੇਵਾਰੀ ਜੰਮੂ-ਕਸ਼ਮੀਰ ਪੁਲਸ ਦੀ ਸੁਰੱਖਿਆ ਸ਼ਾਖਾ ਕੋਲ ਹੈ। ਸੁਰੱਖਿਆ ਬਲਾਂ ਨੇ ਜੰਮੂ ਤੋਂ ਸਾਲਾਨਾ ਯਾਤਰਾ ਦੀ ਸੁਰੱਖਿਅਤ ਸ਼ੁਰੂਆਤ ਨੂੰ ਯਕੀਨੀ ਬਣਾਉਣ ਲਈ ਸਰਚ ਅਤੇ ਸੈਨੀਟਾਈਜ਼ੇਸ਼ਨ ਅਭਿਆਨ ਚਲਾਇਆ ਹੈ।

ਇਹ ਵੀ ਪੜ੍ਹੋ- ਇਸ ਸਾਲ ਮਈ ਤੱਕ ਹਿਮਾਚਲ ਪਹੁੰਚੇ 74 ਲੱਖ ਸੈਲਾਨੀ, ਕੁੱਲੂ ਬਣਿਆ ਪਹਿਲੀ ਪਸੰਦ

ਜੰਮੂ ਸ਼ਹਿਰ ਵਿਚ ਰਿਹਾਇਸ਼ ਅਤੇ ਰਜਿਸਟ੍ਰੇਸ਼ਨ ਕੇਂਦਰਾਂ 'ਤੇ ਵੀ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਬਾਰਡਰ ਰੋਡਜ਼ ਆਰਗੇਨਾਈਜ਼ੇਸ਼ਨ (ਬੀ. ਆਰ. ਓ) ਨੇ ਸ਼ਰਧਾਲੂਆਂ ਦੀ ਮੁਸ਼ਕਲ ਰਹਿਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਗੁਫਾ ਮੰਦਰ ਨੂੰ ਜਾਣ ਵਾਲੀ ਸੜਕ ਨੂੰ ਅਪਗ੍ਰੇਡ ਕੀਤਾ ਹੈ। ਇਸ ਦੌਰਾਨ ਅਮਰਨਾਥ ਯਾਤਰਾ ਨੂੰ ਧਿਆਨ ਵਿਚ ਰੱਖਦੇ ਹੋਏ ਜੰਮੂ-ਕਸ਼ਮੀਰ ਟ੍ਰੈਫਿਕ ਪੁਲਸ ਨੇ ਵੀਰਵਾਰ ਨੂੰ ਆਵਾਜਾਈ 'ਤੇ ਪਾਬੰਦੀਆਂ ਦਾ ਐਲਾਨ ਕੀਤਾ। ਟ੍ਰੈਫਿਕ ਪੁਲਸ ਦੀ ਸਲਾਹ 'ਤੇ ਪ੍ਰਸ਼ਾਸਨ ਨੇ ਵੱਖ-ਵੱਖ ਥਾਵਾਂ 'ਤੇ ਵਾਹਨਾਂ ਦੀ ਆਵਾਜਾਈ 'ਤੇ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਹੈ। ਇਹ ਪਾਬੰਦੀਆਂ 28 ਜੂਨ ਤੋਂ 19 ਅਗਸਤ ਦਰਮਿਆਨ ਲਾਗੂ ਰਹਿਣਗੀਆਂ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇       

https://whatsapp.com/channel/0029Va94hsaHAdNVur4L170e


Tanu

Content Editor

Related News