ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਵਿਰੋਧੀ ਧਿਰ ਨੇ ਸਦਨ ਤੋਂ ਕੀਤਾ ਵਾਕਆਊਟ, ਜਾਣੋ ਕਾਰਨ

Tuesday, Aug 27, 2024 - 02:58 PM (IST)

ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਵਿਰੋਧੀ ਧਿਰ ਨੇ ਸਦਨ ਤੋਂ ਕੀਤਾ ਵਾਕਆਊਟ, ਜਾਣੋ ਕਾਰਨ

ਸ਼ਿਮਲਾ : ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਵਿਰੋਧੀ ਧਿਰ ਨੇ ਸਦਨ ਤੋਂ ਵਾਕਆਊਟ ਕਰ ਦਿੱਤਾ। ਵਿਰੋਧ ਉਦੋਂ ਸ਼ੁਰੂ ਹੋਇਆ, ਜਦੋਂ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਨੇ ਸੂਬੇ ਵਿੱਚ ਵਧ ਰਹੇ ਅਪਰਾਧਾਂ ਅਤੇ ਕਾਨੂੰਨ ਵਿਵਸਥਾ 'ਤੇ ਚਰਚਾ ਦੀ ਮੰਗ ਕੀਤੀ। ਵਿਰੋਧੀ ਧਿਰ ਨੇ ਨਿਯਮ 67 ਤਹਿਤ ਰਾਜ ਵਿੱਚ ਵੱਧ ਰਹੇ ਅਪਰਾਧਾਂ ਸਬੰਧੀ ਮੁਲਤਵੀ ਮਤੇ ’ਤੇ ਚਰਚਾ ਕਰਨ ਦੀ ਇਜਾਜ਼ਤ ਮੰਗੀ ਸੀ, ਜਿਸ ਨੂੰ ਵਿਧਾਨ ਸਭਾ ਸਪੀਕਰ ਨੇ ਰੱਦ ਕਰ ਦਿੱਤਾ। ਇਸ ਫ਼ੈਸਲੇ ਦੇ ਵਿਰੋਧ 'ਚ ਵਿਰੋਧੀ ਧਿਰ ਦੇ ਨੇਤਾ ਜੈਰਾਮ ਠਾਕੁਰ ਅਤੇ ਭਾਜਪਾ ਦੇ ਹੋਰ ਵਿਧਾਇਕ ਨਾਅਰੇਬਾਜ਼ੀ ਕਰਦੇ ਹੋਏ ਸਦਨ 'ਚੋਂ ਵਾਕਆਊਟ ਕਰ ਗਏ।

ਇਹ ਵੀ ਪੜ੍ਹੋ ਢਿੱਡ ਦਰਦ ਹੋਣ 'ਤੇ ਹਸਪਤਾਲ ਪੁੱਜੀ 13 ਸਾਲਾ ਕੁੜੀ, ਟਾਇਲਟ 'ਚ ਦਿੱਤਾ ਬੱਚੀ ਨੂੰ ਜਨਮ, ਸਭ ਦੇ ਉੱਡੇ ਹੋਸ਼

ਵਿਧਾਨ ਸਭਾ ਕੰਪਲੈਕਸ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਰੋਧੀ ਧਿਰ ਦੇ ਨੇਤਾ ਜੈਰਾਮ ਠਾਕੁਰ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਕਰੀਬ ਢਾਈ ਸਾਲਾਂ ਦੇ ਕਾਰਜਕਾਲ ਦੌਰਾਨ ਸੂਬੇ 'ਚ ਕਤਲ ਅਤੇ ਬਲਾਤਕਾਰ ਵਰਗੀਆਂ ਘਟਨਾਵਾਂ 'ਚ ਵਾਧਾ ਹੋਇਆ ਹੈ। ਇਸ ਦੌਰਾਨ ਜੈਰਾਮ ਨੇ ਬਿਲਾਸਪੁਰ ਜ਼ਿਲ੍ਹੇ 'ਚ ਅਦਾਲਤੀ ਕੰਪਲੈਕਸ 'ਚ ਗੋਲੀਬਾਰੀ ਦੀ ਘਟਨਾ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਅਹਿਮ ਮੁੱਦੇ 'ਤੇ ਚਰਚਾ ਹੋਣੀ ਚਾਹੀਦੀ ਸੀ ਪਰ ਇਸ 'ਤੇ ਚਰਚਾ ਨਾ ਹੋਣ ਦਿੱਤੀ, ਜਿਸ ਕਾਰਨ ਵਿਰੋਧੀ ਧਿਰ ਨੂੰ ਸਦਨ ਤੋਂ ਵਾਕਆਊਟ ਕਰਨ ਲਈ ਮਜਬੂਰ ਹੋਣਾ ਪਿਆ। ਜਦੋਂ ਪੱਤਰਕਾਰਾਂ ਨੇ ਜੈਰਾਮ ਠਾਕੁਰ ਨੂੰ ਸੰਸਦ ਮੈਂਬਰ ਕੰਗਨਾ ਰਣੌਤ ਵੱਲੋਂ ਕਿਸਾਨ ਅੰਦੋਲਨ 'ਤੇ ਦਿੱਤੇ ਗਏ ਬਿਆਨ ਬਾਰੇ ਪੁੱਛਿਆ ਤਾਂ ਉਨ੍ਹਾਂ ਇਸ 'ਤੇ ਕੋਈ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ।

ਇਹ ਵੀ ਪੜ੍ਹੋ ਇਸ ਪਿੰਡ 'ਚ ਗੋਲੀਆਂ ਚਲਾ ਕੇ ਤੋੜੀ ਜਾਂਦੀ ਹੈ ਮਟਕੀ, ਦੇਖੋ ਹੈਰਾਨ ਕਰ ਦੇਣ ਵਾਲਾ ਵੀਡੀਓ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News