ਮੁੰਬਈ ’ਚ ਡੈਲਟਾ ਪਲੱਸ ਵੇਰੀਐਂਟ ਨਾਲ ਪਹਿਲੀ ਮੌਤ, ਵੈਕਸੀਨ ਦੀਆਂ ਦੋਵੇਂ ਡੋਜ਼ ਲੈ ਚੁੱਕਾ ਸੀ ਮਰੀਜ਼

08/13/2021 2:35:09 PM

ਨੈਸ਼ਨਲ ਡੈਸਕ– ਮੁੰਬਈ ’ਚ ਕੋਰੋਨਾ ਦੇ ਡੈਲਟਾ ਪਲੱਸ ਵੇਰੀਐਂਟ ਨਾਲ ਪਹਿਲੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ, ਮ੍ਰਿਤਕਾ ਦੀ ਉਮਰ 63 ਸਾਲ ਸੀ ਅਤੇ ਉਸ ਨੂੰ ਕੋਰੋਨਾ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲੱਗ ਚੁੱਕੀਆਂ ਸਨ। ਇਥੇ ਸਭ ਤੋਂ ਜ਼ਿਆਦਾ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਜਨਾਨੀ ਦੀ ਕੋਈ ਵੀ ਟ੍ਰੈਵਲ ਹਿਸਟਰੀ ਨਹੀਂ ਸੀ। ਹਾਲਾਂਕਿ, ਜਨਾਨੀ ਦੇ ਫੇਫੜਿਆਂ ’ਚ ਇਨਫੈਕਸ਼ਨ ਸੀ ਅਤੇ ਉਹ ਕੋਰੋਨਾ ਪੀੜਤ ਹੋਣ ਤੋਂ ਪਹਿਲਾਂ ਹੀ ਬੀਮਾਰ ਸੀ। ਦੱਸਿਆ ਜਾ ਰਿਹਾ ਹੈ ਕਿ ਜਨਾਨੀ 21 ਜੁਲਾਈ ਨੂੰ ਕੋਰੋਨਾ ਨਾਲ ਪੀੜਤ ਹੋਈਸੀ ਅਤੇ 27 ਜੁਲਾਈ ਨੂੰ ਉਸ ਦੀ ਮੌਤ ਹੋ ਗਈ। 

ਬੀ.ਐੱਮ.ਸੀ. (ਬ੍ਰਿਹਨਮੁੰਬਈ ਨਗਰ ਨਿਗਮ) ਨੂੰ ਹਾਲ ਹੀ ’ਚ ਜਨਾਨੀ ਦੀ ਜੀਨੋਸ ਸੀਕਵੈਂਸ ਰਿਪੋਰਟ ਮਿਲੀ ਹੈ, ਜਿਸ ਵਿਚ ਉਸ ਨੂੰ ਡੈਲਟਾ ਪਲੱਸ ਵੇਰੀਐਂਟ ਦੀ ਪੁਸ਼ਟੀ ਹੋਈ ਹੈ। ਮ੍ਰਿਤਕਾ ਦੇ ਪਰਿਵਾਰ ਦੇ 6 ਮੈਂਬਰ ਵੀ ਕੋਰੋਨਾ ਪੀੜਤ ਪਾਏ ਗਏ ਹਨ, ਇਨ੍ਹਾਂ ’ਚੋਂ ਦੋ ’ਚ ਡੈਲਟਾ ਪਲੱਸ ਵੇਰੀਐਂਟ ਦੀ ਪੁਸ਼ਟੀ ਹੋਈ ਹੈ, ਹਾਲਾਂਕਿ, ਉਨ੍ਹਾਂ ਦੀ ਹਾਲਤ ਠੀਕ ਹੈ। ਹੋਰ ਚਾਰ ਮੈਂਬਰਾਂ ਦੀ ਰਿਪੋਰਟ ਅਜੇ ਆਉਣੀ ਬਾਕੀ ਹੈ। 

ਇਸ ਤੋਂ ਪਹਿਲਾਂ ਰਤਨਾਗਿਰੀ ’ਚ 80 ਸਾਲਾ ਜਨਾਨੀ ਦੀ ਕੋਰੋਨਾ ਦੇ ਡੈਲਟਾ ਪਲੱਸ ਵੇਰੀਐਂਟ ਨਾਲ ਪੀੜਤ ਹੋਣ ਤੋਂ ਬਾਅਦ ਮੌਤ ਹੋ ਗਈ ਸੀ। ਉਹ ਸੂਬੇ ’ਚ ਡੈਲਟਾ ਪਲੱਸ ਵੇਰੀਐਂਟ ਨਾਲ ਮੌਤ ਦਾ ਪਹਿਲਾ ਮਾਮਲਾ ਸੀ। ਦੱਸ ਦੇਈਏ ਕਿ ਮਹਾਰਾਸ਼ਟਰ ’ਚ ਡੈਲਟਾ ਪਲੱਸ ਵੇਰੀਐਂਟ ਦੇ ਹੁਣ ਤਕ 65 ਮਾਮਲੇ ਸਾਹਮਣੇ ਆ ਚੁੱਕੇ ਹਨ ਜਦਕਿ ਮੁੰਬਈ ’ਚ ਹੁਣ ਤਕ 11 ਮਾਮਲੇ ਮਿਲੇ ਹਨ। 


Rakesh

Content Editor

Related News