ਪਹਿਲਾਂ ਕੀਤਾ ਜਬਰ ਜਨਾਹ, ਫਿਰ ਪੱਥਰ ਨਾਲ ਬੰਨ੍ਹ ਕੇ ਖੂਹ ''ਚ ਸੁੱਟੀ 8 ਸਾਲਾ ਧੀ...

Sunday, Sep 15, 2024 - 07:21 PM (IST)

ਪਹਿਲਾਂ ਕੀਤਾ ਜਬਰ ਜਨਾਹ, ਫਿਰ ਪੱਥਰ ਨਾਲ ਬੰਨ੍ਹ ਕੇ ਖੂਹ ''ਚ ਸੁੱਟੀ 8 ਸਾਲਾ ਧੀ...

ਗੁਨਾ - ਮੱਧ ਪ੍ਰਦੇਸ਼ ਦੇ ਗੁਨਾ ਜ਼ਿਲੇ 'ਚ ਆਪਣੀ 8 ਸਾਲਾ ਬੇਟੀ ਦੀ ਹੱਤਿਆ ਦੇ ਮਾਮਲੇ 'ਚ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਕ ਪੁਲਸ ਅਧਿਕਾਰੀ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀ ਮੁਤਾਬਕ ਡਾਕਟਰ ਨੂੰ ਸ਼ੱਕ ਹੈ ਕਿ ਕਤਲ ਤੋਂ ਪਹਿਲਾਂ ਉਸ ਨਾਲ ਜਬਰ-ਜ਼ਨਾਹ ਕੀਤਾ ਗਿਆ ਸੀ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਲੜਕੀ ਦੀ ਲਾਸ਼ ਸ਼ਨੀਵਾਰ ਨੂੰ ਇਕ ਖੂਹ 'ਚੋਂ ਮਿਲੀ, ਜਿਸ ਦਾ ਇਕ ਹੱਥ ਅਤੇ ਇਕ ਲੱਤ ਪੱਥਰ ਨਾਲ ਬੰਨ੍ਹੀ ਹੋਈ ਸੀ ਅਤੇ ਬਾਕੀ ਜਾਂਚ ਤੋਂ ਪਤਾ ਲੱਗਾ ਹੈ ਕਿ ਲੜਕੀ ਤਿੰਨ ਦਿਨ ਪਹਿਲਾਂ ਲਾਪਤਾ ਹੋ ਗਈ ਸੀ। ਜ਼ਿਕਰਯੋਗ ਹੈ ਕਿ ਇਹ ਲਾਸ਼ ਜ਼ਿਲ੍ਹਾ ਹੈੱਡਕੁਆਰਟਰ ਤੋਂ ਲਗਭਗ 75 ਕਿਲੋਮੀਟਰ ਦੂਰ ਚਚੋਦਾ ਥਾਣਾ ਖੇਤਰ ’ਚ ਮਿਲੀ।

ਇਹ ਵੀ ਪੜ੍ਹੋ 20 ਸਾਲਾ ਗਰਭਵਤੀ ਵਿਦਿਆਰਥਣ ਨੂੰ HC ਨੇ ਦਿੱਤੀ ਗਰਭਪਾਤ ਕਰਨ ਦੀ ਇਜਾਜ਼ਤ

ਚਚੋਦਾ ਥਾਣਾ ਇੰਚਾਰਜ ਮੱਛਲ ਸਿੰਘ ਮੰਡੇਲੀਆ ਨੇ ਦੱਸਿਆ ਕਿ ਲੜਕੀ ਦੇ ਪਿਤਾ ਦੀ ਸੰਭਾਵੀ ਸ਼ਮੂਲੀਅਤ ਨੂੰ ਲੈ ਕੇ ਸ਼ੱਕ ਪੈਦਾ ਹੋਇਆ ਹੈ ਕਿਉਂਕਿ ਉਹ ਆਪਣੀ ਲੜਕੀ ਦੀ ਭਾਲ ’ਚ ਕੋਈ ਦਿਲਚਸਪੀ ਨਹੀਂ ਦਿਖਾ ਰਿਹਾ ਸੀ। ਮੁੱਢਲੀ ਜਾਂਚ ਦਾ ਹਵਾਲਾ ਦਿੰਦੇ ਹੋਏ, ਉਸਨੇ ਕਿਹਾ ਕਿ ਲੜਕੀ ਨੂੰ ਲਾਪਤਾ ਹੋਣ ਤੋਂ ਪਹਿਲਾਂ ਆਖਰੀ ਵਾਰ ਉਸਦੇ ਪਿਤਾ ਨਾਲ ਦੇਖਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਲੜਕੀ ਦੀ ਲਾਸ਼ ਬਰਾਮਦ ਹੋਣ ਤੋਂ ਬਾਅਦ ਪੁਲਸ ਨੇ ਪੋਸਟਮਾਰਟਮ ਕਰਵਾ ਕੇ ਪਰਿਵਾਰ ਹਵਾਲੇ ਕਰ ਦਿੱਤੀ ਹੈ। ਮੰਡੇਲੀਆ ਨੇ ਦੱਸਿਆ ਕਿ ਪੁਲਸ ਨੇ ਐਤਵਾਰ ਸਵੇਰੇ ਬੱਚੀ ਦੇ ਅੰਤਿਮ ਸੰਸਕਾਰ ਤੋਂ ਬਾਅਦ ਲੜਕੀ ਦੇ ਪਿਤਾ ਨੂੰ ਹਿਰਾਸਤ 'ਚ ਲੈ ਲਿਆ। ਦੋਸ਼ੀ ਪਿਤਾ ਨੇ ਜਾਂਚਕਰਤਾਵਾਂ ਨੂੰ ਦੱਸਿਆ ਕਿ ਉਸਨੇ ਲੜਕੀ ਦਾ ਕਤਲ ਕੀਤਾ, ਉਸਦੇ ਹੱਥ-ਪੈਰ ਤੌਲੀਏ ਨਾਲ ਪੱਥਰ ਨਾਲ ਬੰਨ੍ਹ ਦਿੱਤੇ ਅਤੇ ਲਾਸ਼ ਨੂੰ ਖੂਹ ’ਚ ਸੁੱਟ ਦਿੱਤਾ। ਚਚੋਦਾ ਦੀ ਸਬ-ਡਿਵੀਜ਼ਨਲ ਪੁਲਸ ਅਧਿਕਾਰੀ (ਐੱਸ.ਡੀ.ਓ.ਪੀ.) ਦਿਵਿਆ ਰਾਜਾਵਤ ਨੇ ਦੱਸਿਆ ਕਿ ਮੁੱਢਲੀ ਪੋਸਟਮਾਰਟਮ ਰਿਪੋਰਟ ’ਚ ਸਥਾਨਕ ਸਰਕਾਰੀ ਹਸਪਤਾਲ ਦੇ ਡਾਕਟਰ ਅੰਕਿਤ ਉਪਾਧਿਆਏ ਨੇ ਸ਼ੱਕ ਜ਼ਾਹਿਰ ਕੀਤਾ ਹੈ ਕਿ ਕਤਲ ਤੋਂ ਪਹਿਲਾਂ ਲੜਕੀ ਨਾਲ ਜਬਰ-ਜ਼ਨਾਹ ਕੀਤਾ ਗਿਆ ਸੀ। ਪੁਲਸ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sunaina

Content Editor

Related News