CAA ਤਹਿਤ ਪਹਿਲੀ ਵਾਰ 14 ਲੋਕਾਂ ਨੂੰ ਮਿਲੀ ਭਾਰਤ ਦੀ ਨਾਗਰਿਕਤਾ, ਸੌਂਪੇ ਗਏ ਸਰਟੀਫਿਕੇਟ

Wednesday, May 15, 2024 - 07:42 PM (IST)

CAA ਤਹਿਤ ਪਹਿਲੀ ਵਾਰ 14 ਲੋਕਾਂ ਨੂੰ ਮਿਲੀ ਭਾਰਤ ਦੀ ਨਾਗਰਿਕਤਾ, ਸੌਂਪੇ ਗਏ ਸਰਟੀਫਿਕੇਟ

ਨਵੀਂ ਦਿੱਲੀ- ਨਾਗਰਿਕਤਾ ਸੋਧ ਕਾਨੂੰਨ (CAA) ਦੇ ਤਹਿਤ ਬੁੱਧਵਾਰ ਨੂੰ ਨਾਗਰਿਕਤਾ ਸਰਟੀਫਿਕੇਟਾਂ ਦੇ ਪਹਿਲੇ ਸੈੱਟ ਨੂੰ ਜਾਰੀ ਕਰਨ ਦੇ ਨਾਲ 14 ਲੋਕਾਂ ਨੂੰ ਭਾਰਤ ਦੀ ਨਾਗਰਿਕਤਾ ਦਿੱਤੀ ਗਈ। ਇਸ ਨਾਲ ਪਾਕਿਸਤਾਨ, ਅਫਗਾਨਿਸਤਾਨ ਅਤੇ ਬੰਗਲਾਦੇਸ਼ ਵਿਚ ਤਸ਼ੱਦਦ ਸਹਿ ਕੇ ਭਾਰਤ ਆਏ ਗੈਰ-ਮੁਸਲਿਮ ਪ੍ਰਵਾਸੀਆਂ ਨੂੰ ਨਾਗਰਿਕਤਾ ਦੇਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ।

ਕੇਂਦਰੀ ਗ੍ਰਹਿ ਸਕੱਤਰ ਨੇ 14 ਲੋਕਾਂ ਨੂੰ ਸੌਂਪੇ ਸਰਟੀਫਿਕੇਟ

ਇੱਕ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਸਕੱਤਰ ਅਜੈ ਕੁਮਾਰ ਭੱਲਾ ਨੇ ਇੱਕ ਮਨੋਨੀਤ ਪੋਰਟਲ ਰਾਹੀਂ ਅਰਜ਼ੀਆਂ ਦੀ ਆਨਲਾਈਨ ਪ੍ਰਵਾਨਗੀ ਤੋਂ ਬਾਅਦ 14 ਲੋਕਾਂ ਨੂੰ ਸਰਟੀਫਿਕੇਟ ਸੌਂਪੇ। ਸੀ.ਏ.ਏ. ਨੂੰ 31 ਦਸੰਬਰ, 2014 ਨੂੰ ਜਾਂ ਇਸ ਤੋਂ ਪਹਿਲਾਂ ਭਾਰਤ ਆਏ ਬੰਗਲਾਦੇਸ਼, ਪਾਕਿਸਤਾਨ ਅਤੇ ਅਫਗਾਨਿਸਤਾਨ ਵਿੱਚ ਸਤਾਏ ਗਏ ਅਤੇ ਗੈਰ-ਮੁਸਲਿਮ ਪ੍ਰਵਾਸੀਆਂ ਨੂੰ ਭਾਰਤ ਦੀ ਨਾਗਰਿਕਤਾ ਪ੍ਰਦਾਨ ਕਰਨ ਲਈ ਦਸੰਬਰ 2019 ਵਿੱਚ ਲਿਆਂਦਾ ਗਿਆ ਸੀ।

ਇਨ੍ਹਾਂ ਵਿੱਚ ਹਿੰਦੂ, ਸਿੱਖ, ਜੈਨ, ਬੋਧੀ, ਪਾਰਸੀ ਅਤੇ ਈਸਾਈ ਭਾਈਚਾਰੇ ਦੇ ਲੋਕ ਸ਼ਾਮਲ ਹਨ। ਕਾਨੂੰਨ ਬਣਨ ਤੋਂ ਬਾਅਦ, ਸੀ.ਏ.ਏ. ਨੂੰ ਰਾਸ਼ਟਰਪਤੀ ਦੀ ਮਨਜ਼ੂਰੀ ਮਿਲ ਗਈ ਸੀ ਪਰ ਜਿਨ੍ਹਾਂ ਨਿਯਮਾਂ ਦੇ ਤਹਿਤ ਭਾਰਤੀ ਨਾਗਰਿਕਤਾ ਦਿੱਤੀ ਜਾਣੀ ਸੀ, ਉਹ ਚਾਰ ਸਾਲ ਤੋਂ ਵੱਧ ਦੀ ਦੇਰੀ ਤੋਂ ਬਾਅਦ ਇਸ ਸਾਲ 11 ਮਾਰਚ ਨੂੰ ਜਾਰੀ ਕੀਤਾ ਗਿਆ।


author

Rakesh

Content Editor

Related News