ਘਰ ਛੱਡਣ ਦੇ ਬਹਾਨੇ ਦਿੱਤੀ ਲਿਫਟ, ਫਿਰ ਸੁਨਸਾਨ ਜਗ੍ਹਾ ਲਿਜਾ ਕੇ ਬਣਾਇਆ ਹਵਸ ਦਾ ਸ਼ਿਕਾਰ

Wednesday, Oct 09, 2024 - 07:53 PM (IST)

ਘਰ ਛੱਡਣ ਦੇ ਬਹਾਨੇ ਦਿੱਤੀ ਲਿਫਟ, ਫਿਰ ਸੁਨਸਾਨ ਜਗ੍ਹਾ ਲਿਜਾ ਕੇ ਬਣਾਇਆ ਹਵਸ ਦਾ ਸ਼ਿਕਾਰ

ਨੈਸ਼ਨਲ ਡੈਸਕ- ਮੁੰਬਈ ਦੇ ਵਾਡਰਾ ਤੋਂ ਇਕ ਸ਼ਰਮਸਾਰ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਲਿਫਟ ਦੇਣ ਦੇ ਬਹਾਨੇ ਇਕ ਕੁੜੀ ਨੂੰ ਨਸ਼ੀਲਾ ਪਦਾਰਥ ਪਿਲਾ ਕੇ ਉਸ ਨਾਲ ਜਬਰ-ਜ਼ਨਾਹ ਕੀਤਾ ਗਿਆ। 

ਪੁਲਸ ਸੂਤਰਾਂ ਮੁਤਾਬਕ ਦੋਸ਼ੀ ਨੇ ਪੀੜਤਾ ਨੂੰ ਘਰ ਛੱਡਣ ਦੇ ਬਹਾਨੇ ਲਿਫਟ ਦਿੱਤੀ। ਇਸ ਤੋਂ ਬਾਅਦ ਉਸ ਨੂੰ ਪਾਣੀ ਵਿੱਚ ਨਸ਼ੀਲਾ ਪਦਾਰਥ ਮਿਲਾ ਕੇ ਪਿਲਾ ਦਿੱਤਾ ਗਿਆ ਅਤੇ ਫਿਰ ਉਸ ਨਾਲ ਜਬਰ-ਜ਼ਨਾਹ ਕੀਤਾ ਗਿਆ। ਕੁੜੀ ਨੇ ਦੋਸ਼ ਲਾਇਆ ਕਿ ਜਦੋਂ ਉਹ ਬੇਹੋਸ਼ ਸੀ ਤਾਂ ਦੋ ਵਿਅਕਤੀ ਉਸ ਨੂੰ ਕਿਸੇ ਅਣਪਛਾਤੀ ਥਾਂ 'ਤੇ ਲੈ ਗਏ ਅਤੇ ਉਸ ਨਾਲ ਰੇਪ ਕੀਤਾ।

ਪੀੜਤਾ ਨੇ ਦੋਸ਼ ਲਾਇਆ ਕਿ ਮੁਲਜ਼ਮ ਨੇ ਉਸ ਨੂੰ ਇਸ ਬਾਰੇ ਕਿਸੇ ਨੂੰ ਦੱਸਣ ’ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਘਟਨਾ ਤੋਂ ਬਾਅਦ ਪੀੜਤਾ ਨੇ ਬਾਂਦਰਾ ਦੇ ਨਿਰਮਲ ਨਗਰ ਥਾਣੇ 'ਚ ਸ਼ਿਕਾਇਤ ਕੀਤੀ। ਪੁਲਸ ਨੇ ਇਸ ਮਾਮਲੇ ਵਿੱਚ ਮੁਲਜ਼ਮ ਫਿਰੋਜ਼ ਅਬਦੁਲ ਮੋਤੀਨ ਖ਼ਾਨ ਅਤੇ ਇੱਕ ਹੋਰ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਸ ਨੇ ਮੋਤੀਨ ਖਾਨ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ ਅਤੇ ਇਕ ਹੋਰ ਅਣਪਛਾਤੇ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ।


author

Rakesh

Content Editor

Related News