ਮਾਤਾ ਵੈਸ਼ਣੋ ਦੇਵੀ ਭਵਨ 'ਚ ਹੋਈ ਸੀਜ਼ਨ ਦੀ ਪਹਿਲੀ ਬਰਫਬਾਰੀ, ਝੂਮ ਉੱਠੇ ਸ਼ਰਧਾਲੂ (ਵੀਡੀਓ)
Sunday, Dec 17, 2023 - 02:21 PM (IST)
ਕੱਟੜਾ/ਪੁੰਛ/ਸ਼੍ਰੀਨਗਰ/ਸ਼ਿਮਲਾ, (ਅਮਿਤ, ਧਨੁਜ, ਯੂ. ਐੱਨ. ਆਈ.)- ਸ਼ਨੀਵਾਰ ਨੂੰ ਮੌਸਮ ’ਚ ਅਚਾਨਕ ਆਈ ਤਬਦੀਲੀ ਕਾਰਨ ਕੱਟੜਾ ਦੀ ਭੈਰੋਂ ਘਾਟੀ ਸਮੇਤ ਇਲਾਕੇ ’ਚ ਹਲਕੀ ਬਰਫਬਾਰੀ ਹੋਈ, ਜਿਸ ਦਾ ਮਾਂ ਵੈਸ਼ਣੋ ਦੇਵੀ ਦੇ ਦਰਸ਼ਨਾਂ ਲਈ ਆਏ ਸ਼ਰਧਾਲੂਆਂ ਨੇ ਖੂਬ ਆਨੰਦ ਮਾਣਿਆ। ਇਸ ਦ੍ਰਿਸ਼ ਨੂੰ ਆਪਣੇ ਮੋਬਾਈਲ ਕੈਮਰਿਆਂ ਵਿਚ ਕੈਦ ਕਰਦੇ ਹੋਏ ਸ਼ਰਧਾਲੂ ਤਾੜੀਆਂ ਮਾਰਦੇ ਦੇਖੇ ਗਏ। ਇੱਥੇ ਤਾਪਮਾਨ ਮਨਫੀ 5.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ- ਸੈਮਸੰਗ ਤੋਂ ਬਾਅਦ iPhone ਯੂਜ਼ਰਜ਼ ਲਈ ਸਰਕਾਰ ਨੇ ਜਾਰੀ ਕੀਤਾ ਅਲਰਟ, ਤੁਰੰਤ ਕਰੋ ਇਹ ਕੰਮ
#WATCH | Katra, J&K: Devotees witness snowfall near Vaishno Devi Bhawan pic.twitter.com/Wp1ZDvyuj2
— ANI (@ANI) December 17, 2023
ਇਹ ਵੀ ਪੜ੍ਹੋ- ਆਨਲਾਈਨ ਖ਼ਰੀਦੇ 20 ਹਜ਼ਾਰ ਰੁਪਏ ਦੇ ਹੈੱਡਫੋਨ, ਬਾਕਸ ਖੋਲ੍ਹਦੇ ਹੀ ਉੱਡੇ ਹੋਸ਼
ਜੰਮੂ-ਕਸ਼ਮੀਰ ਦੇ ਗੁਲਮਰਗ ਸਕੀ ਰਿਜ਼ੋਰਟ ਸਮੇਤ ਉੱਚੇ ਇਲਾਕਿਆਂ ’ਚ ਹਲਕੀ ਬਰਫਬਾਰੀ ਹੋਈ। ਘਾਟੀ ਦੇ ਕਈ ਸਥਾਨਾਂ ’ਤੇ ਅੰਸ਼ਿਕ ਤੌਰ ’ਤੇ ਬੱਦਲ ਛਾਏ ਰਹੇ ਅਤੇ ਸ਼ਨੀਵਾਰ ਦੁਪਹਿਰ ਨੂੰ ਕਸ਼ਮੀਰ ’ਚ ਪੱਛਮੀ ਗੜਬੜੀ ਕਾਰਨ ਮੀਂਹ ਪਿਆ। ਮਸ਼ਹੂਰ ਸੈਲਾਨੀ ਸਥਾਨ ਪਹਿਲਗਾਮ ’ਚ ਰਾਤ ਦੇ ਤਾਪਮਾਨ ’ਚ ਗਿਰਾਵਟ ਦਰਜ ਕੀਤੀ ਗਈ। ਗੁਲਮਰਗ, ਸੋਨਮਰਗ, ਗੁਰੇਜ਼ ਵੈਲੀ ਅਤੇ ਮੁਗਲ ਰੋਡ ’ਤੇ ਹਲਕੀ ਬਰਫਬਾਰੀ ਹੋਈ। ਉੱਥੇ ਹੀ ਹਿਮਾਚਲ ਪ੍ਰਦੇਸ਼ ਦੇ 8 ਜ਼ਿਲਿਆਂ ਵਿੱਚ ਮੀਂਹ ਅਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ ਜ਼ਾਹਿਰ ਕੀਤੀ ਗਈ ਹੈ।
ਕਿਨੌਰ, ਲਾਹੌਲ-ਸਪਿਤੀ, ਸ਼ਿਮਲਾ, ਸੋਲਨ, ਸਿਰਮੌਰ, ਮੰਡੀ, ਕੁੱਲੂ ਅਤੇ ਚੰਬਾ ਦੇ ਕਈ ਹਿੱਸਿਆਂ ’ਚ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਕਮਜ਼ੋਰ ਪੱਛਮੀ ਗੜਬੜੀ ਸ਼ਨੀਵਾਰ ਦੁਪਹਿਰ ਅਤੇ ਐਤਵਾਰ ਸਵੇਰ ਦਰਮਿਆਨ ਜੰਮੂ ਅਤੇ ਕਸ਼ਮੀਰ ਨੂੰ ਪ੍ਰਭਾਵਿਤ ਕਰ ਸਕਦੀ ਹੈ।
ਇਹ ਵੀ ਪੜ੍ਹੋ- OnePlus ਦੇ ਸਮਾਰਟਫੋਨ ਘੱਟ ਕੀਮਤ 'ਚ ਖ਼ਰੀਦਣ ਦਾ ਸ਼ਾਨਦਾਰ ਮੌਕਾ, ਟੈਬਲੇਟ 'ਤੇ ਵੀ ਮਿਲ ਰਹੀ ਭਾਰੀ ਛੋਟ