‘ਆਪ੍ਰੇਸ਼ਨ ਸਿੰਧੂਰ’ ਤੋਂ ਬਾਅਦ ਕੇਂਦਰੀ ਮੰਤਰੀ ਮੰਡਲ ਦੀ ਪਹਿਲੀ ਬੈਠਕ ਕੱਲ, ਮੋਦੀ ਕਰਨਗੇ ਪ੍ਰਧਾਨਗੀ

Monday, Jun 02, 2025 - 09:32 PM (IST)

‘ਆਪ੍ਰੇਸ਼ਨ ਸਿੰਧੂਰ’ ਤੋਂ ਬਾਅਦ ਕੇਂਦਰੀ ਮੰਤਰੀ ਮੰਡਲ ਦੀ ਪਹਿਲੀ ਬੈਠਕ ਕੱਲ, ਮੋਦੀ ਕਰਨਗੇ ਪ੍ਰਧਾਨਗੀ

ਨਵੀਂ ਦਿੱਲੀ - ‘ਆਪ੍ਰੇਸ਼ਨ ਸਿੰਧੂਰ’ ਤੋਂ ਬਾਅਦ ਕੇਂਦਰੀ ਮੰਤਰੀ ਮੰਡਲ ਦੀ ਪਹਿਲੀ ਬੈਠਕ , ਬੁੱਧਵਾਰ ਹੋਵੇਗੀ ਜਿਸ ਦੀ ਪ੍ਰਧਾਨਗੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨਗੇ। ਪਹਿਲਗਾਮ ’ਚ 22 ਅਪ੍ਰੈਲ ਨੂੰ ਹੋਏ ਅੱਤਵਾਦੀ ਹਮਲੇ ਤੋਂ ਬਾਅਦ ‘ਆਪ੍ਰੇਸ਼ਨ ਸਿੰਧੂਰ’ ਕੀਤਾ ਗਿਆ ਸੀ। ਇਹ ਬੈਠਕ ਅਜਿਹੇ ਸਮੇਂ ਹੋ ਰਹੀ ਹੈ ਜਦੋਂ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਆਪਣੇ ਤੀਜੇ ਕਾਰਜਕਾਲ ਦਾ ਇਕ ਸਾਲ ਪੂਰਾ ਕਰਨ ਵਾਲੀ ਹੈ। ਮੰਤਰੀ ਮੰਡਲ ਦੀ ਹਰ ਤਿੰਨ ਮਹੀਨਿਆਂ ਬਾਅਦ ਬੈਠਕ ਹੁੰਦੀ ਹੈ ਜਿਸ ’ਚ ਚੋਟੀ ਦੇ ਨੌਕਰਸ਼ਾਹਾਂ ਦੀ ਮੌਜੂਦਗੀ ਵਿਚ ਪ੍ਰਮੁੱਖ ਸਰਕਾਰੀ ਨੀਤੀਆਂ ਨੂੰ ਲਾਗੂ ਕਰਨ ’ਤੇ ਵਿਸਥਾਰ ਨਾਲ ਚਰਚਾ ਕੀਤੀ ਜਾਂਦੀ ਹੈ। ਇਸ ਬੈਠਕ ਨੂੰ ਕਾਫੀ ਅਹਿਮੀਅਤ ਦਿੱਤੀ ਜਾ ਰਹੀ ਹੈ।


author

Hardeep Kumar

Content Editor

Related News