ਭੋਪਾਲ ’ਚ ਪਰਿਵਾਰ ਦੇ 5 ਮੈਂਬਰਾਂ ਨੇ ਖਾਧਾ ਜ਼ਹਿਰ, ਜਾਂਚ ’ਚ ਜੁਟੀ ਪੁਲਸ

Friday, Nov 26, 2021 - 04:26 PM (IST)

ਭੋਪਾਲ ’ਚ ਪਰਿਵਾਰ ਦੇ 5 ਮੈਂਬਰਾਂ ਨੇ ਖਾਧਾ ਜ਼ਹਿਰ, ਜਾਂਚ ’ਚ ਜੁਟੀ ਪੁਲਸ

ਭੋਪਾਲ (ਵਾਰਤਾ)- ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ਦੇ ਪਿਪਲਾਨੀ ਥਾਣਾ ਖੇਤਰ ’ਚ ਇਕ ਹੀ ਪਰਿਵਾਰ ਦੇ 5 ਮੈਂਬਰਾਂ ਨੇ ਜ਼ਹਿਰੀਲਾ ਪਦਾਰਥ ਖਾ ਲਿਆ। ਜਿਸ ਤੋਂ ਬਾਅਦ ਸਾਰਿਆਂ ਨੂੰ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਇਕ ਹੀ ਅੱਜ ਯਾਨੀ ਸ਼ੁੱਕਰਵਾਰ ਸਵੇਰੇ ਇਲਾਜ ਦੌਰਾਨ ਮੌਤ ਹੋ ਗਈ।

ਇਹ ਵੀ ਪੜ੍ਹੋ : ਅਫਰੀਕੀ ਦੇਸ਼ਾਂ ਤੋਂ ਕੋਰੋਨਾ ਦੇ ਨਵੇਂ ਰੂਪ ਦੇ ਖ਼ਤਰੇ ’ਤੇ ਬੈਠਕ ਕਰੇਗੀ ਦਿੱਲੀ ਸਰਕਾਰ : ਕੇਜਰੀਵਾਲ

ਪੁਲਸ ਸੂਤਰਾਂ ਅਨੁਸਾਰ ਅਸ਼ੋਕ ਵਿਹਾਰ ਕਾਲੋਨੀ ਦੇ ਰਹਿਣ ਵਾਲੇ ਸੰਜੀਵ ਜੋਸ਼ੀ (48) ਨੇ ਆਪਣੀ ਪਤਨੀ ਅਰਚਨਾ (40), ਮਾਂ ਨੰਦਿਨੀ (70) ਅਤੇ 2 ਧੀਆਂ ਰਿਸ਼ੀਮਾ (19) ਅਤੇ ਪੂਰਵੀ (16) ਨਾਲ ਵੀਰਵਾਰ ਰਾਤ ਜ਼ਹਿਰੀਲਾ ਪਦਾਰਥ ਖਾ ਲਿਆ। ਇਸ ਤੋਂ ਬਾਅਦ ਸਾਰਿਆਂ ਨੂੰ ਸਿਹਤ ਵਿਗੜਨ ’ਤੇ ਪਟੇਲ ਨਗਰ ਸਥਿਤ ਇਕ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਸਵੇਰੇ ਧੀ ਪੂਰਵੀ ਨੇ ਦਮ ਤੋੜ ਦਿੱਤਾ। ਪੁਲਸ ਨੇ ਮਾਮਲੇ ’ਚ ਸ਼ਿਕਾਇਤ ਦਰਜ ਕਰ ਲਈ ਹੈ। ਪੁਲਸ ਦੀ ਸ਼ੁਰੂਆਤੀ ਜਾਂਚ ’ਚ ਪੈਸਿਆਂ ਦੇ ਲੈਣ-ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


author

DIsha

Content Editor

Related News