ਦਿੱਲੀ ਹਵਾਈ ਅੱਡੇ ''ਤੇ 2.4 ਕਰੋੜ ਰੁਪਏ ਦੀ ਸੋਨੇ ਦੀ ਤਸਕਰੀ ਦੇ ਦੋਸ਼ ''ਚ 5 ਵਿਦੇਸ਼ੀ ਨਾਗਰਿਕ ਗ੍ਰਿਫ਼ਤਾਰ

Friday, May 03, 2024 - 04:16 PM (IST)

ਦਿੱਲੀ ਹਵਾਈ ਅੱਡੇ ''ਤੇ 2.4 ਕਰੋੜ ਰੁਪਏ ਦੀ ਸੋਨੇ ਦੀ ਤਸਕਰੀ ਦੇ ਦੋਸ਼ ''ਚ 5 ਵਿਦੇਸ਼ੀ ਨਾਗਰਿਕ ਗ੍ਰਿਫ਼ਤਾਰ

ਨਵੀਂ ਦਿੱਲੀ (ਭਾਸ਼ਾ)- ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਰਾਸ਼ਟਰੀ ਰਾਜਧਾਨੀ ਦਿੱਲੀ 'ਚ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕਰੀਬ 2.4 ਕਰੋੜ ਰੁਪਏ ਮੁੱਲ ਦੇ ਸੋਨੇ ਦੀ ਤਸਕਰੀ ਕਰਨ ਦੇ ਦੋਸ਼ 'ਚ ਅਜਰਬੈਜਾਨ ਦੇ 5 ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਸ਼ੁੱਕਰਵਾਰ ਨੂੰ ਇਕ ਅਧਿਕਾਰਤ ਬਿਆਨ ਜਾਰੀ ਕਰ ਕੇ ਇਸ ਦੀ ਜਾਣਕਾਰੀ ਦਿੱਤੀ।

ਕਸਟਮ ਵਿਭਾਗ ਵਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ 30 ਅਪ੍ਰੈਲ ਨੂੰ ਦੁਬਈ ਤੋਂ ਆਉਣ ਤੋਂ ਬਾਅਦ ਦੋਸ਼ੀਆਂ ਨੂੰ ਰੋਕਿਆ ਗਿਆ, ਜਿਨ੍ਹਾਂ 'ਚ ਇਕ ਮਹਿਲਾ ਯਾਤਰੀ ਵੀ ਸ਼ਾਮਲ ਹੈ। ਬਿਆਨ 'ਚ ਕਿਹਾ ਗਿਆ ਹੈ,''ਉਕਤ ਯਾਤਰੀਆਂ ਦੀ ਤਲਾਸ਼ੀ ਲੈਣ 'ਤੇ, ਉਨ੍ਹਾਂ ਕੋਲੋਂ ਗਹਿਣੇ, ਤਾਰ, ਬੈਲਟ ਬਕਲ ਅਤੇ ਹੈਂਡਬੈਗ ਆਦਿ ਵਜੋਂ 3.5 ਕਿਲੋਗ੍ਰਾਮ ਸੋਨੇ ਦੀਆਂ ਵਸਤੂਆਂ ਬਰਾਮਦ ਕੀਤੀਆਂ ਗਈਆਂ, ਜਿਨ੍ਹਾਂ ਦੀ ਕੀਮਤ 2.44 ਕਰੋੜ ਰੁਪਏ ਹੈ।'' ਇਸ 'ਚ ਕਿਹਾ ਗਿਆ ਹੈ ਕਿ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਸੋਨੇ ਦੀਆਂ ਵਸਤੂਆਂ ਜ਼ਬਤ ਕਰ ਲਈਆਂ ਗਈਆਂ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News