ਵਿਆਹ ਦੀਆਂ ਖੁਸ਼ੀਆਂ ਮਾਤਮ ''ਚ ਬਦਲੀਆਂ, ਕਾਰ ਹਾਦਸੇ ''ਚ ਲਾੜਾ-ਲਾੜੀ ਸਮੇਤ 5 ਲੋਕਾਂ ਦੀ ਮੌਤ

12/10/2023 12:10:13 PM

ਰਾਏਪੁਰ (ਵਾਰਤਾ)- ਛੱਤੀਸਗੜ੍ਹ ਦੇ ਜਾਂਜਗੀਰ ਚਾਪਾ ਜ਼ਿਲ੍ਹੇ 'ਚ ਐਤਵਾਰ ਤੜਕੇ ਟਰੱਕ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਹਾਦਸੇ 'ਚ ਕਾਰ ਸਵਾਰ ਲਾੜਾ-ਲਾੜੀ ਸਮੇਤ 5 ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਪੁਲਸ ਤੋਂ ਮਿਲੀ ਜਾਣਕਾਰੀ ਅਨੁਸਾਰ ਬਲੌਦਾ ਦਾ ਇਕ ਪਰਿਵਾਰ ਵਿਆਹ ਕਰ ਕੇ ਵਾਪਸ ਸ਼ਿਵਰੀ ਨਾਰਾਇਣ ਪਰਤ ਰਿਹਾ ਸੀ। ਜਿਸ ਕਾਰ 'ਤੇ ਲਾੜਾ-ਲਾੜੀ ਅਤੇ ਪਰਿਵਾਰ ਦੇ ਲੋਕ ਸਵਾਰ ਸਨ, ਉਸ ਦੀ ਟਰੱਕ ਨਾਲ ਭਿਆਨਕ ਟੱਕਰ ਹੋ ਗਈ। 

ਇਹ ਵੀ ਪੜ੍ਹੋ : ਟਾਇਰ ਫਟਣ ਨਾਲ ਬੇਕਾਬੂ ਹੋਈ ਕਾਰ ਟਰੱਕ ਨਾਲ ਟਕਰਾਈ, ਅੱਗ ਲੱਗਣ ਨਾਲ 8 ਲੋਕ ਜਿਊਂਦੇ ਸੜੇ

ਟੱਕਰ ਇੰਨੀ ਜ਼ੋਰਦਾਰ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ ਅਤੇ ਕਾਰ 'ਚ ਅੱਗ ਵੀ ਲੱਗ ਗਈ। ਕਾਰ ਸਵਾਰ ਚਾਰ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਗੰਭੀਰ ਰੂਪ ਨਾਲ ਜ਼ਖ਼ਮੀ ਲਾੜੇ ਨੂੰ ਕੱਢ ਕੇ ਪਾਮਗੜ੍ਹ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਹਾਦਸੇ ਦਾ ਸ਼ਿਕਾਰ ਹੋਈ ਕਾਰ 'ਚ ਚਾਰ ਲਾਸ਼ਾਂ ਅਜੇ ਫਸੀਆਂ ਹੋਈਆਂ ਹਨ, ਜਿਨ੍ਹਾਂ ਨੂੰ ਪੁਲਸ ਕੱਢਣ ਦੀ ਕੋਸ਼ਿਸ਼ ਕਰ ਰਹੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


DIsha

Content Editor

Related News