ਹਿਮਾਚਲ ''ਚ ਵਾਪਰਿਆ ਭਿਆਨਕ ਹਾਦਸਾ, ਵਾਹਨ ਖੱਡ ''ਚ ਡਿੱਗਣ ਨਾਲ 5 ਲੋਕਾਂ ਦੀ ਮੌਤ

Friday, Nov 03, 2023 - 05:40 PM (IST)

ਹਿਮਾਚਲ ''ਚ ਵਾਪਰਿਆ ਭਿਆਨਕ ਹਾਦਸਾ, ਵਾਹਨ ਖੱਡ ''ਚ ਡਿੱਗਣ ਨਾਲ 5 ਲੋਕਾਂ ਦੀ ਮੌਤ

ਸ਼ਿਮਲਾ (ਭਾਸ਼ਾ)- ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ 'ਚ ਕਰਸੋਗ-ਸ਼ਿਮਲਾ ਮਾਰਗ 'ਤੇ ਸ਼ੁੱਕਰਵਾਰ ਨੂੰ ਅਲਸਿੰਡੀ ਕੋਲ ਇਕ ਵਾਹਨ ਖੱਡ 'ਚ ਡਿੱਗਣ ਨਾਲ 5 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 6 ਹੋਰ ਜ਼ਖ਼ਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਜਿਸ ਸਮੇਂ ਇਹ ਹਾਦਸਾ ਹੋਇਾ, ਉਸ ਸਮੇਂ ਗੱਡੀ ਜਸਲ ਤੋਂ ਭਲਿੰਡੀ ਵੱਲ ਜਾ ਰਹੀ ਸੀ। ਪੁਲਸ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ।

ਇਹ ਵੀ ਪੜ੍ਹੋ : ਹਿਮਾਚਲ ਦੇ ਮੰਡੀ 'ਚ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਪਿਕਅੱਪ, 4 ਲੋਕਾਂ ਦੀ ਮੌਤ

ਜਦੋਂ ਹਾਦਸਾ ਹੋਇਆ ਤਾਂ ਪਿੰਡ ਵਾਸੀਆਂ ਨੇ ਆਵਾਜ਼ ਸੁਣੀ ਅਤੇ ਹਾਦਸੇ ਵਾਲੀ ਜਗ੍ਹਾ ਵੱਲ ਦੌੜੇ। ਉਨ੍ਹਾਂ ਨੂੰ ਗੱਡੀ ਦਾ ਮਲਬਾ ਮਿਲਿਆ ਅਤੇ ਉਨ੍ਹਾਂ ਨੇ ਬਚਾਅ ਮੁਹਿੰਮ ਸ਼ੁਰੂ ਕੀਤੀ ਅਤੇ ਪੁਲਸ ਨੂੰ ਸੂਚਨਾ ਦਿੱਤੀ। ਇੱਥੇ ਜਾਰੀ ਇਕ ਬਿਆਨ 'ਚ, ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਹਾਦਸੇ 'ਤੇ ਦੁੱਖ ਜ਼ਾਹਰ ਕੀਤਾ ਅਤੇ ਸੰਬੰਧਤ ਅਧਿਕਾਰੀਆਂ ਨੂੰ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕਰਨ ਦਾ ਨਿਰਦੇਸ਼ ਦਿੱਤਾ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News