ਰਾਜਸਥਾਨ ''ਚ ਵਾਪਰਿਆ ਭਿਆਨਕ ਹਾਦਸਾ, 5 ਲੋਕਾਂ ਦੀ ਮੌਤ, 2 ਜ਼ਖ਼ਮੀ

Wednesday, Apr 06, 2022 - 02:46 PM (IST)

ਰਾਜਸਥਾਨ ''ਚ ਵਾਪਰਿਆ ਭਿਆਨਕ ਹਾਦਸਾ, 5 ਲੋਕਾਂ ਦੀ ਮੌਤ, 2 ਜ਼ਖ਼ਮੀ

ਜੈਪੁਰ (ਭਾਸ਼ਾ)- ਰਾਜਸਥਾਨ ਦੇ ਬੀਕਾਨੇਰ ਜ਼ਿਲ੍ਹੇ ਦੇ ਲੂਣਕਰਣਸਰ ਥਾਣਾ ਖੇਤਰ 'ਚ ਬੁੱਧਵਾਰ ਸਵੇਰੇ ਇਕ ਜੀਪ ਅਤੇ ਕੈਂਟਰ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਹਾਦਸੇ 'ਚ 2 ਔਰਤਾਂ ਸਮੇਤ 5 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਕੈਂਟਰ 'ਚ ਸਵਾਰ 2 ਲੋਕ ਜ਼ਖ਼ਮੀ ਹੋ ਗਏ। ਥਾਣਾ ਅਧਿਕਾਰੀ ਸੁਮਨ ਪਰਿਹਾਰ ਨੇ ਦੱਸਿਆ ਕਿ ਰਾਸ਼ਟਰੀ ਰਾਜਮਾਰਗ 62 'ਤੇ ਚੌਧਰੀ ਪੈਟਰੋਲ ਪੰਪ ਦੇ ਸਾਹਮਣੇ ਸੂਰਤਗੜ੍ਹ ਤੋਂ ਬੀਕਾਨੇਰ ਵੱਲ ਆ ਰਹੀ ਇਕ ਜੀਪ ਗੁਜਰਾਤ ਤੋਂ ਅੰਮ੍ਰਿਤਸਰ ਜਾ ਰਹੇ ਇਕ ਕੈਂਟਰ ਨਾਲ ਟਕਰਾ ਗਈ, ਜਿਸ ਨਾਲ ਜੀਪ 'ਚ ਸਵਾਰ ਰਾਜੂਰਾਮ (23), ਰਾਮਸਿੰਘ (25), ਚੰਦਰਭਾਨ (23), ਪੂਜਾ (24), ਉਮਾਦੇਵੀ (40) ਦੀ ਮੌਤ ਹੋ ਗਈ, ਜਦੋਂ ਕਿ ਕੈਂਟਰ ਸਵਾਰ 2 ਲੋਕ ਜ਼ਖ਼ਮੀ ਹੋ ਗਏ।

ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਨੂੰ ਸਿਹਤ ਕੇਂਦਰ 'ਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ ਅਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਦੇ ਮੁਰਦਾਘਰ 'ਚ ਰਖਵਾਇਆ ਗਿਆ ਹੈ। ਮ੍ਰਿਤਕਾਂ ਦਾ ਪੋਸਟਮਾਰਟਮ ਪਰਿਵਾਰ ਵਾਲਿਆਂ ਦੇ ਇੱਥੇ ਪਹੁੰਚਣ 'ਤੇ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਹਾਦਸੇ ਤੋਂ ਬਾਅਦ ਕੈਂਟਰ ਚਾਲਕ ਫਰਾਰ ਹੋ ਗਿਆ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


author

DIsha

Content Editor

Related News