ਰਾਜਸਥਾਨ : ਸੰਘਣੀ ਧੁੰਦ ਕਾਰਨ ਬੱਸ ਅਤੇ ਕਾਰ ਵਿਚਾਲੇ ਹੋਈ ਟੱਕਰ, 5 ਲੋਕਾਂ ਦੀ ਮੌਤ

Saturday, Jan 15, 2022 - 04:02 PM (IST)

ਰਾਜਸਥਾਨ : ਸੰਘਣੀ ਧੁੰਦ ਕਾਰਨ ਬੱਸ ਅਤੇ ਕਾਰ ਵਿਚਾਲੇ ਹੋਈ ਟੱਕਰ, 5 ਲੋਕਾਂ ਦੀ ਮੌਤ

ਜੈਪੁਰ (ਭਾਸ਼ਾ)- ਰਾਜਸਥਾਨ ਦੇ ਨਾਗੌਰ ਜ਼ਿਲ੍ਹੇ 'ਚ ਸ਼ਨੀਵਾਰ ਸਵੇਰੇ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ 'ਚ 5 ਲੋਕਾਂ ਦੀ ਮੌਤ ਹੋ ਗਈ ਅਤੇ 2 ਲੋਕ ਜ਼ਖਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਅਨੁਸਾਰ ਜੋਧਪੁਰ ਬਾਈਪਾਸ 'ਤੇ ਇਹ ਹਾਦਸਾ ਇਕ ਬੱਸ ਅਤੇ ਕਾਰ ਦੀ ਟੱਕਰ ਕਾਰਨ ਹੋਇਆ। ਸੰਘਣੀ ਧੁੰਦ ਦਰਮਿਆਨ ਨਾਗੌਰ ਤੋਂ ਜੋਧਪੁਰ ਜਾ ਰਹੀ ਕਾਰ ਸਾਹਮਣੇ ਆ ਰਹੀ ਬੱਸ ਨਾਲ ਟਕਰਾ ਗਈ।

ਇਹ ਵੀ ਪੜ੍ਹੋ : ਟਿਕਟ ਨਾ ਮਿਲਣ ’ਤੇ ਥਾਣੇ ’ਚ ਫੁਟ-ਫੁਟ ਕੇ ਰੋ ਪਏ ਬਸਪਾ ਨੇਤਾ, 67 ਲੱਖ ਹੜੱਪਣ ਦਾ ਲਾਇਆ ਦੋਸ਼

ਉਨ੍ਹਾਂ ਦੱਸਿਆ ਕਿ ਹਾਦਸੇ 'ਚ ਸੀਤਾ (65), ਸੰਜੂ (22), ਰਾਹੁਲ (10), ਅਜੇ (5) ਅਤੇ ਭਾਲੀਰਾਮ (42) ਦੀ ਮੌਤ ਹੋ ਗਈ। ਜਦੋਂ ਕਿ 2 ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਸਥਾਨਕ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News