ਅਲੀਗੜ੍ਹ ’ਚ ਯਮੁਨਾ ਐਕਸਪ੍ਰੈੱਸ-ਵੇਅ ’ਤੇ ਬੱਸ-ਟਰੱਕ ਦੀ ਟੱਕਰ, 5 ਮਰੇ

Thursday, Nov 21, 2024 - 11:00 PM (IST)

ਅਲੀਗੜ੍ਹ ’ਚ ਯਮੁਨਾ ਐਕਸਪ੍ਰੈੱਸ-ਵੇਅ ’ਤੇ ਬੱਸ-ਟਰੱਕ ਦੀ ਟੱਕਰ, 5 ਮਰੇ

ਅਲੀਗੜ੍ਹ, (ਭਾਸ਼ਾ)- ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਵਿਚ ਯਮੁਨਾ ਐਕਸਪ੍ਰੈੱਸ-ਵੇਅ ’ਤੇ ਇਕ ਨਿੱਜੀ ਬੱਸ ਅਤੇ ਟਰੱਕ ਵਿਚ ਜ਼ਬਰਦਸਤ ਟੱਕਰ ਹੋ ਗਈ, ਜਿਸ ਕਾਰਨ 5 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 16 ਹੋਰ ਜ਼ਖਮੀ ਹੋ ਗਏ।

ਟੱਪਲ ਥਾਣੇ ਦੇ ਇੰਚਾਰਜ ਇੰਸਪੈਕਟਰ ਸ਼ਿਸ਼ੂਪਾਲ ਵਰਮਾ ਨੇ ਵੀਰਵਾਰ ਨੂੰ ਦੱਸਿਆ ਕਿ 20-21 ਨਵੰਬਰ ਦੀ ਦਰਮਿਆਨੀ ਰਾਤ ਕਰੀਬ 1 ਵਜੇ ਦਿੱਲੀ ਤੋਂ ਆਜ਼ਮਗੜ੍ਹ ਜਾ ਰਹੀ ਇਕ ਡਬਲ ਡੈਕਰ ਬੱਸ ਦੀ ਇਕ ਟਰੱਕ ਨਾਲ ਟੱਕਰ ਹੋ ਗਈ। ਉਨ੍ਹਾਂ ਦੱਸਿਆ ਕਿ ਇਸ ਭਿਆਨਕ ਹਾਦਸੇ ਵਿਚ 21 ਯਾਤਰੀ ਗੰਭੀਰ ਜ਼ਖਮੀ ਹੋ ਗਏ।


author

Rakesh

Content Editor

Related News