ਹਰਿਆਣਾ ''ਚ ਵਾਪਰਿਆ ਭਿਆਨਕ ਹਾਦਸਾ, 5 ਲੋਕਾਂ ਦੀ ਮੌਕੇ ''ਤੇ ਹੋਈ ਮੌਤ

Wednesday, May 31, 2023 - 01:39 PM (IST)

ਹਰਿਆਣਾ ''ਚ ਵਾਪਰਿਆ ਭਿਆਨਕ ਹਾਦਸਾ, 5 ਲੋਕਾਂ ਦੀ ਮੌਕੇ ''ਤੇ ਹੋਈ ਮੌਤ

ਹਿਸਾਰ (ਭਾਸ਼ਾ)- ਹਿਸਾਰ-ਦਿੱਲੀ ਰਾਸ਼ਟਰੀ ਰਾਜਮਾਰਗ 'ਤੇ ਬੁੱਧਵਾਰ ਨੂੰ ਇਕ ਕਾਰ ਖੜ੍ਹੇ ਟਰੱਕ 'ਚ ਜਾ ਵੱਜੀ। ਇਸ ਹਾਦਸੇ 'ਚ ਕਾਰ ਸਵਾਰ 5 ਲੋਕਾਂ ਦੀ ਮੌਤ ਹੋ ਗਈ ਅਤੇ ਇਕ ਔਰਤ ਜ਼ਖ਼ਮੀ ਹੋ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਅਨੁਸਾਰ ਕਾਰ 'ਚ ਸਵਾਰ ਹੋ ਕੇ 5 ਲੋਕ ਰੋਹਤਕ ਜ਼ਿਲ੍ਹੇ ਦੇ ਖਰਕੜਾ ਪਿੰਡ ਤੋਂ ਹਾਂਸੀ ਵੱਲ ਜਾ ਰਹੇ ਸਨ, ਉਦੋਂ ਇਹ ਹਾਦਸਾ ਵਾਪਰਿਆ। 

ਉਨ੍ਹਾਂ ਦੱਸਿਆ ਕਿ ਕਾਰ ਸਵਾਰ 5 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਸ ਅਨੁਸਾਰ ਮ੍ਰਿਤਕਾਂ ਦੀ ਪਛਾਣ ਖਰਕੜਾ ਪਿੰਡ ਵਾਸੀ ਸੰਦੀਪ, ਪ੍ਰਦੀਪ, ਪ੍ਰਵੀਨ, ਅਨੂਪ ਅਤੇ ਪ੍ਰਕਾਸ਼ ਨੇਪਾਲੀ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਇਸ ਹਾਦਸੇ 'ਚ ਜ਼ਖ਼ਮੀ ਹੋਈ ਔਰਤ ਨੂੰ ਹਿਸਾਰ ਦੇ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।


author

DIsha

Content Editor

Related News