ਉੱਤਰ ਪ੍ਰਦੇਸ਼ ''ਚ ਵਾਪਰਿਆ ਭਿਆਨਕ ਹਾਦਸਾ, 5 ਲੋਕਾਂ ਦੀ ਮੌਤ

Wednesday, Mar 30, 2022 - 12:45 PM (IST)

ਉੱਤਰ ਪ੍ਰਦੇਸ਼ ''ਚ ਵਾਪਰਿਆ ਭਿਆਨਕ ਹਾਦਸਾ, 5 ਲੋਕਾਂ ਦੀ ਮੌਤ

ਫਿਰੋਜ਼ਾਬਾਦ (ਭਾਸ਼ਾ)- ਉੱਤਰ ਪ੍ਰਦੇਸ਼ ਦੇ ਫਿਰੋਜ਼ਾਬਾਦ ਜ਼ਿਲ੍ਹੇ ਦੇ ਟੂੰਡਲਾ ਥਾਣਾ ਖੇਤਰ ਦੇ ਟੋਲ ਪਲਾਜ਼ਾ ਕੋਲ ਇਕ ਸੜਕ ਹਾਦਸੇ 'ਚ 5 ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਸੀਨੀਅਰ ਪੁਲਸ ਸੁਪਰਡੈਂਟ (ਐੱਸ.ਐੱਸ.ਪੀ.) ਆਸ਼ੀਸ਼ ਤਿਵਾੜੀ ਨੇ ਦੱਸਿਆ ਕਿ ਹਾਦਸਾ ਮੰਗਲਵਾਰ ਦੇਰ ਰਾਤ ਵਾਪਰਿਆ। ਆਗਰਾ ਮੰਡੀ ਵੱਲ ਜਾ ਰਹੀ ਆਲੂ ਨਾਲ ਭਰੀ ਇਕ ਪਿਕਅੱਪ ਗੱਡੀ ਟਾਇਰ ਪੰਚਰ ਹੋਣ ਕਾਰਨ ਸੜਕ ਕਿਨਾਰੇ ਖੜ੍ਹੀ ਸੀ।

ਵਾਹਨ ਦੇ ਟਾਇਰ ਦੀ ਮੁਰੰਮਤ ਕੀਤੀ ਜਾ ਰਹੀ ਸੀ, ਉਦੋਂ ਤੇਜ਼ ਰਫ਼ਤਾਰ ਕੰਟੇਨਰ ਨੇ ਵਾਹਨ ਨੂੰ ਟੱਕਰ ਮਾਰ ਦਿੱਤੀ। ਐੱਸ.ਐੱਸ.ਪੀ. ਨੇ ਦੱਸਿਆ ਕਿ ਚਾਰ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਇਕ ਹੋਰ ਨੇ ਆਗਰਾ ਦੇ ਹਸਪਤਾਲ 'ਚ ਦਮ ਤੋੜ ਦਿੱਤਾ। ਉਨ੍ਹਾਂ ਕਿਹਾ ਕਿ ਵਾਹਨ ਦਾ ਮਾਲਕ ਗੰਭੀਰ ਰੂਪ ਨਾਲ ਜ਼ਖ਼ਮੀ ਹੈ ਅਤੇ ਹਸਪਤਾਲ 'ਚ ਉਸ ਦਾ ਇਲਾਜ ਚੱਲ ਰਿਹਾ ਹੈ। ਮ੍ਰਿਤਕਾਂ ਦੀ ਪਛਾਣ ਰਾਮ ਬਹਾਦੁਰ ਉਰਫ਼ ਛੋਟੂ (19), ਰਾਹੁਲ (17), ਵਲੀ ਮੁਹੰਮਦ (18) ਦੇ ਰੂਪ 'ਚ ਹੋਈ ਹੈ, ਜਦੋਂ ਕਿ 2 ਹੋਰ ਦੀ ਪਛਾਣ ਕਰਨ ਦੀ ਕੋਸ਼ਿਸ਼ ਜਾਰੀ ਹੈ।


author

DIsha

Content Editor

Related News