ਨੋਇਡਾ ''ਚ ਯਮੁਨਾ ਐਕਸਪ੍ਰੈੱਸ ਵੇਅ ''ਤੇ ਵਾਪਰਿਆ ਵੱਡਾ ਹਾਦਸਾ, 5 ਲੋਕਾਂ ਦੀ ਮੌਤ

05/12/2022 10:45:22 AM

ਨੋਇਡਾ (ਭਾਸ਼ਾ)- ਨੋਇਡਾ ਦੇ ਗੌਤਮਬੁੱਧ ਨਗਰ ਜ਼ਿਲ੍ਹੇ ਦੇ ਜੇਵਰ ਥਾਣਾ ਖੇਤਰ 'ਚ ਯਮੁਨਾ ਐਕਸਪ੍ਰੈਸ ਵੇਅ 'ਤੇ ਵੀਰਵਾਰ ਨੂੰ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ 'ਚ ਮਹਾਰਾਸ਼ਟਰ ਦੇ ਰਹਿਣ ਵਾਲੇ 5 ਲੋਕਾਂ ਦੀ ਮੌਤ ਹੋ ਗਈ ਅਤੇ 2 ਹੋਰ ਲੋਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਜੇਵਰ ਥਾਣਾ ਇੰਚਾਰਜ ਅੰਜਨੀ ਕੁਮਾਰ ਸਿੰਘ ਨੇ ਦੱਸਿਆ ਕਿ ਵੀਰਵਾਰ ਤੜਕੇ ਕਰੀਬ 5 ਵਜੇ ਇਕ ਕਾਰ ਅਤੇ ਟਰੱਕ ਦੀ ਟੱਕਰ ਹੋ ਗਈ। ਉਨ੍ਹਾਂ ਦੱਸਿਆ ਕਿ ਇਸ ਹਾਦਸੇ 'ਚ ਕਾਰ ਸਵਾਰ 7 ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਜੇਵਰ ਸਥਿਤ ਕੈਲਸ਼ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ।

ਇਹ ਵੀ ਪੜ੍ਹੋ : ਸ਼ਰਮਨਾਕ! ਝਾਂਜਰ ਚੋਰੀ ਕਰਨ ਦੇ ਸ਼ੱਕ 'ਚ 4 ਸਾਲਾ ਮਾਸੂਮ ਦਾ ਕਤਲ ਕਰ ਮਿੱਟੀ 'ਚ ਦੱਬੀ ਲਾਸ਼

ਜਿੱਥੇ ਡਾਕਟਰਾਂ ਨੇ 5 ਲੋਕਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਸਿੰਘ ਨੇ ਦੱਸਿਆ ਕਿ 2 ਜ਼ਖ਼ਮੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਥਾਣਾ ਇੰਚਾਰਜ ਨੇ ਦੱਸਿਆ ਕਿ ਇਹ ਲੋਕ ਮਹਾਰਾਸ਼ਟਰ ਦੇ ਰਹਿਣ ਵਾਲੇ ਸਨ। ਉਨ੍ਹਾਂ ਦੱਸਿਆ ਕਿ ਪੁਲਸ ਨੇ ਲਾਸ਼ਾਂ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ। ਥਾਣਾ ਇੰਚਾਰਜ ਨੇ ਦੱਸਿਆ ਕਿ ਯਮੁਨਾ ਐਕਸਪ੍ਰੈੱਸ ਵੇਅ 'ਤੇ ਹੋਏ ਇਸ ਹਾਦਸੇ ਕਾਰਨ ਕਾਫ਼ੀ ਦੇਰ ਤੱਕ ਆਵਾਜਾਈ ਰੁਕੀ ਰਹੀ। ਪੁਲਸ ਨੇ ਕ੍ਰੇਨ ਦੀ ਮਦਦ ਨਾਲ ਹਾਦਸੇ ਦਾ ਸ਼ਿਕਾਰ ਹੋਏ ਵਾਹਨਾਂ ਨੂੰ ਹਟਾ ਦਿੱਤਾ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ

DIsha

This news is Content Editor DIsha