ਯਮੁਨਾ ਐਕਸਪ੍ਰੈਸ ਵੇਅ 'ਤੇ ਵਾਪਰਿਆ ਭਿਆਨਕ ਹਾਦਸਾ, 5 ਲੋਕਾਂ ਦੀ ਦਰਦਨਾਕ ਮੌਤ

10/21/2023 11:54:40 AM

ਨੋਇਡਾ (ਭਾਸ਼ਾ)- ਗ੍ਰੇਟਰ ਨੋਇਡਾ 'ਚ ਯਮੁਨਾ ਐਕਸਪ੍ਰੈਸ ਵੇਅ 'ਤੇ ਸ਼ਨੀਵਾਰ ਨੂੰ ਭਿਆਨਕ ਹਾਦਸਾ ਵਾਪਰ ਗਿਆ। ਇੱਥੇ ਇਕ ਵੈਨ ਅਣਪਛਾਤੇ ਵਾਹਨ ਨਾਲ ਟਕਰਾ ਗਈ, ਜਿਸ ਨਾਲ ਇਕ ਬੱਚੇ ਸਮੇਤ 5 ਲੋਕਾਂ ਦੀ ਮੌਤ ਹੋ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਘਟਨਾ ਦਾ ਸ਼ਿਕਾਰ ਹੋਈ ਮਾਰੂਤੀ ਇਕੋਵੈਨ 'ਚ ਸਵਾਰ ਤਿੰਨ ਹੋਰ ਯਾਤਰੀਆਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਘਟਨਾ 'ਚ ਜ਼ਖਮੀ ਤਿੰਨੋਂ ਨਾਬਾਲਗ ਹਨ। ਇਕ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਜੇਵਰ ਪੁਲਸ ਥਾਣਾ ਖੇਤਰ ਦੇ ਅਧੀਨ ਯਮੁਨਾ ਐਕਸਪ੍ਰੈਸ ਵੇਅ 'ਤੇ ਰਾਤ ਕਰੀਬ 1 ਵਜੇ ਵਾਪਰੀ।

ਇਹ ਵੀ ਪੜ੍ਹੋ : ਅਨੋਖੀ ਮਿਸਾਲ! ਸਹੁਰਾ ਪਰਿਵਾਰ ਧੀ ਨੂੰ ਦਿੰਦਾ ਸੀ ਤਸੀਹੇ ਤਾਂ ਪਿਓ ਬੈਂਡ-ਵਾਜਿਆਂ ਨਾਲ ਵਾਪਸ ਲੈ ਆਇਆ ਪੇਕੇ

ਇਕ ਪੁਲਸ  ਬੁਲਾਰੇ ਨੇ ਕਿਹਾ,''ਇਕੋਵੈਨ 'ਚ 8 ਲੋਕ ਸਵਾਰ ਸਨ, ਜੋ ਝਾਰਖੰਡ ਦੇ ਵਾਸੀ ਸਨ ਅਤੇ ਆਪਣੇ ਰਾਜ ਪਰਤ ਰਹੇ ਸਨ।'' ਉਨ੍ਹਾਂ ਦੱਸਿਆ ਕਿ ਜਦੋਂ ਉਨ੍ਹਾਂ ਦੀ ਕਾਰ ਯਮੁਨਾ ਐਕਸਪ੍ਰੈਸ ਵੇਅ ਦੇ ਜ਼ੀਰੋ ਪੁਆਇੰਟ ਤੋਂ 25 ਕਿਲੋਮੀਟਰ ਦੂਰ ਰਬੂਪੁਰਾ ਥਾਣਾ ਖੇਤਰ 'ਚ ਪਹੁੰਚੀ, ਉਸੇ ਸਮੇਂ ਉਨ੍ਹਾਂ ਦੀ ਕਾਰ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਘਟਨਾ 'ਚ 5 ਯਾਤਰੀਆਂ ਦੀ ਮੌਤ ਹੋ ਗਈ, ਜਦੋਂ ਕਿ ਜ਼ਖ਼ਮੀ ਤਿੰਨ ਲੋਕਾਂ ਦਾ ਨਿੱਜੀ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਪੁਲਸ ਬੁਲਾਰੇ ਨੇ ਦੱਸਿਆ ਕਿ ਇਕੋਵਾਨ 'ਚ ਝਾਰਖਂਡ ਦੇ ਪਲਾਮੂ ਜ਼ਿਲ੍ਹਾ ਵਾਸੀ ਉਪੇਂਦਰ ਬੈਠਾ (38) ਅਤੇ ਉਨ੍ਹਾਂ ਦਾ ਪੁੱਤ ਸੂਰਜ (16), ਉਨ੍ਹਾਂ ਦਾ ਭਰਾ ਵਿਜੇਂਦਰ ਬੈਠਾ (36) ਅਤੇ ਵਿਜੇਂਦਰ ਦੀ ਪਤਨੀ ਕਾਂਤੀ ਦੇਵੀ (30), ਧੀ ਕੁਮਾਰੀ ਜੋਤੀ 12), ਬੇਟਾ ਆਰਿਅਨ (10) ਅਤੇ ਆਯੂਸ਼ (8) ਅਤੇ ਸੁਰੇਸ਼ ਬੈਠਾ (45) ਸਵਾਰ ਸਨ। ਅਧਿਕਾਰੀ ਨੇ ਦੱਸਿਆ ਕਿ ਮਾਮਲੇ 'ਚ ਜਾਂਚ ਜਾਰੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

DIsha

This news is Content Editor DIsha