ਉੱਤਰ ਪ੍ਰਦੇਸ਼ ''ਚ ਵਾਪਰਿਆ ਭਿਆਨਕ ਹਾਦਸਾ, 5 ਲੋਕਾਂ ਦੀ ਮੌਤ ਅਤੇ 22 ਗੰਭੀਰ ਰੂਪ ਨਾਲ ਜ਼ਖ਼ਮੀ

07/17/2022 10:12:54 AM

ਰਾਮਪੁਰ (ਭਾਸ਼ਾ)- ਉੱਤਰ ਪ੍ਰਦੇਸ਼ ਦੇ ਰਾਮਪੁਰ ਦੇ ਸਿਵਲ ਲਾਈਨ ਖੇਤਰ 'ਚ ਬਾਈਪਾਸ 'ਤੇ ਸ਼ਨੀਵਾਰ ਦੇਰ ਰਾਤ ਭਿਆਨਕ ਹਾਦਸਾ ਵਾਪਰਿਆ। ਬੱਸ ਅਤੇ ਟਰੱਕ ਦੀ ਆਹਮਣੇ-ਸਾਹਮਣੇ ਦੀ ਟੱਕਰ 'ਚ 5 ਲੋਕਾਂ ਦੀ ਮੌਤ ਹੋ ਗਈ ਅਤੇ 22 ਹੋਰ ਲੋਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਐਡੀਸ਼ਨਲ ਪੁਲਸ ਸੁਪਰਡੈਂਟਰ (ਏ.ਐੱਸ.ਪੀ.) ਸੰਸਾਰ ਸਿੰਘ ਨੇ ਐਤਵਾਰ ਨੂੰ ਦੱਸਿਆ ਕਿ ਟਰੱਕ ਮੁਰਾਦਾਬਾਦ ਵੱਲ ਆ ਰਿਹਾ ਸੀ ਅਤੇ ਬੱਸ ਸ਼ਾਹਜਹਾਂਪੁਰ ਵੱਲ ਆ ਰਹੀ ਸੀ। ਉਨ੍ਹਾਂ ਦੱਸਿਆ ਕਿ ਸਿਵਲ ਲਾਈਨ ਖੇਤਰ ਦੇ ਬਾਈਪਾਸ 'ਤੇ ਦੋਹਾਂ ਵਾਹਨਾਂ ਵਿਚਾਲੇ ਟੱਕਰ ਹੋ ਗਈ। ਇਸਸ ਹਾਦਸੇ 'ਚ 5 ਲੋਕਾਂ ਦੀ ਮੌਕੇ 'ਤੇ ਮੌਤ ਹੋ ਗਈ ਅਤੇ 22 ਲੋਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ।

PunjabKesari

ਜ਼ਖਮੀਆਂ ਨੂੰ ਇਲਾਜ ਲਈ ਜ਼ਿਲ੍ਹਾ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਏ.ਐੱਸ.ਪੀ. ਨੇ ਦੱਸਿਆ ਕਿ ਲਾਸ਼ਾਂ ਪੋਸਟਮਾਰਟਮ ਲਈ ਭੇਜੀਆਂ ਗਈਆਂ ਹਨ ਅਤੇ ਉਨ੍ਹਾਂ ਦੀ ਪਛਾਣ ਕਰਵਾਈ ਜਾ ਰਹੀ ਹੈ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਰਾਮਪੁਰ 'ਚ ਵਾਹਨ ਹਾਦਸੇ 'ਚ ਲੋਕਾਂ ਦੀ ਮੌਤ 'ਤੇ ਡੂੰਘਾ ਦੁਖ ਜ਼ਾਹਰ ਕੀਤਾ ਹੈ। ਮੁੱਖ ਮੰਤਰੀ ਦਫ਼ਤਰ ਨੇ ਟਵੀਟ ਕੀਤਾ,''ਮੁੱਖ ਮੰਤਰੀ ਨੇ ਮਰਹੂਮਾਂ ਦੀ ਆਤਮਾ ਦੀ ਸ਼ਾਂਤੀ ਦੀ ਕਾਮਨਾ ਕਰਦੇ ਹੋਏ ਸੋਗ ਪੀੜਤ ਪਰਿਵਾਰਾਂ ਪ੍ਰਤੀ ਹਮਦਰਦੀ ਜ਼ਾਹਰ ਕੀਤੀ ਹੈ।''


DIsha

Content Editor

Related News