ਦੁਖ਼ਦਾਇਕ ਖ਼ਬਰ: ਭਿਆਨਕ ਸੜਕ ਹਾਦਸੇ 'ਚ 3 ਬੱਚਿਆਂ ਸਣੇ ਇਕੋ ਪਰਿਵਾਰ ਦੇ 5 ਜੀਆਂ ਦੀ ਮੌਤ

Tuesday, Oct 01, 2024 - 08:11 PM (IST)

ਦੁਖ਼ਦਾਇਕ ਖ਼ਬਰ: ਭਿਆਨਕ ਸੜਕ ਹਾਦਸੇ 'ਚ 3 ਬੱਚਿਆਂ ਸਣੇ ਇਕੋ ਪਰਿਵਾਰ ਦੇ 5 ਜੀਆਂ ਦੀ ਮੌਤ

ਹੈਦਰਾਬਾਦ (ਭਾਸ਼ਾ)- ਤੇਲੰਗਾਨਾ ਦੇ ਆਦਿਲਾਬਾਦ ਜ਼ਿਲ੍ਹੇ ਵਿਚ ਇਕ ਸੜਕ ਹਾਦਸੇ ਵਿਚ 3 ਬੱਚਿਆਂ ਸਮੇਤ ਇਕ ਹੀ ਪਰਿਵਾਰ ਦੇ 5 ਜੀਆਂ ਦੀ ਮੌਤ ਹੋ ਗਈ। ਪੁਲਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਇਹ ਹਾਦਸਾ ਸੋਮਵਾਰ ਰਾਤ ਕਰੀਬ 11.40 ਵਜੇ ਗੁਡੀਹਥਨੂਰ ਮੰਡਲ 'ਚ ਉਸ ਸਮੇਂ ਵਾਪਰਿਆ ਜਦੋਂ ਇਕ ਤੇਜ਼ ਰਫਤਾਰ 'ਪਿਕਅੱਪ ਟਰੱਕ' ਖੱਬੇ ਪਾਸੇ ਮੁੜਦੇ ਸਮੇਂ ਸੀਮਿੰਟ ਦੇ ਖੰਭੇ ਨਾਲ ਟਕਰਾ ਕੇ ਪਲਟ ਗਿਆ।

ਇਹ ਵੀ ਪੜ੍ਹੋੇ: ਪਿਤਾ ਵਾਂਗ ਸਿਧਾਂਤਾਂ ਲਈ ਮੰਤਰੀ ਅਹੁਦਾ ਛੱਡ ਸਕਦਾ ਹਾਂ: ਚਿਰਾਗ ਪਾਸਵਾਨ ਦੇ ਬਿਆਨ ਨੇ ਮਚਾਈ ਹਲਚਲ

ਪਰਿਵਾਰ ਦੇ ਸਾਰੇ ਮੈਂਬਰ ਹੈਦਰਾਬਾਦ ਵਿੱਚ ਇੱਕ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ‘ਪਿਕਅੱਪ ਟਰੱਕ’ ਵਿੱਚ ਆਦਿਲਾਬਾਦ ਪਰਤ ਰਹੇ ਸਨ। ਉਨ੍ਹਾਂ ਦੱਸਿਆ ਕਿ 5 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਤਿੰਨ ਹੋਰ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਘਟਨਾ ਦੀ ਸ਼ੁਰੂਆਤੀ ਜਾਂਚ ਦੇ ਆਧਾਰ 'ਤੇ ਇਕ ਸੀਨੀਅਰ ਪੁਲਸ ਅਧਿਕਾਰੀ ਨੇ ਕਿਹਾ ਕਿ ਵਾਹਨ ਕਥਿਤ ਤੌਰ 'ਤੇ ਤੇਜ਼ ਸੀ ਅਤੇ ਡਰਾਈਵਰ ਨੂੰ ਗੱਡੀ ਚਲਾਉਂਦੇ ਸਮੇਂ ਨੀਂਦ ਆ ਗਈ ਸੀ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

 

ਇਹ ਵੀ ਪੜ੍ਹੋ: Miss Universe: 81 ਸਾਲਾ ਬੇਬੇ ਨੇ ਕੀਤੀ ਰੈਂਪ ਵਾਕ, ਜਿੱਤਿਆ ਇਹ ਖ਼ਿਤਾਬ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

 


author

cherry

Content Editor

Related News