ਮਹਾਰਾਸ਼ਟਰ : ਪੁਣੇ ਕੋਲ ਕੰਟੇਨਰ ਅਤੇ ਕਾਰ ਦੀ ਟੱਕਰ ''ਚ ਇਕ ਹੀ ਪਰਿਵਾਰ ਦੇ 5 ਮੈਂਬਰਾਂ ਦੀ ਮੌਤ

Wednesday, Aug 17, 2022 - 01:57 PM (IST)

ਮਹਾਰਾਸ਼ਟਰ : ਪੁਣੇ ਕੋਲ ਕੰਟੇਨਰ ਅਤੇ ਕਾਰ ਦੀ ਟੱਕਰ ''ਚ ਇਕ ਹੀ ਪਰਿਵਾਰ ਦੇ 5 ਮੈਂਬਰਾਂ ਦੀ ਮੌਤ

ਪੁਣੇ  (ਭਾਸ਼ਾ)- ਮਹਾਰਾਸ਼ਟਰ ਦੇ ਪੁਣੇ ਜ਼ਿਲ੍ਹੇ ਵਿਚ ਬੁੱਧਵਾਰ ਤੜਕੇ ਸੜਕ ’ਤੇ ਗਲਤ ਦਿਸ਼ਾ ਤੋਂ ਆ ਰਹੇ ਇਕ ਕੰਟੇਨਰ ਨੇ ਕਾਰ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਕਾਰ ਸਵਾਰ ਤਿੰਨ ਬੱਚਿਆਂ ਸਮੇਤ ਇਕ ਹੀ ਪਰਿਵਾਰ ਦੇ 5 ਮੈਂਬਰਾਂ ਦੀ ਮੌਤ ਹੋ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਹਾਦਸਾ ਪੁਣੇ-ਅਹਿਮਦਨਗਰ ਹਾਈਵੇਅ 'ਤੇ ਰੰਜਨਗਾਂਵ ਨੇੜੇ ਦੁਪਹਿਰ ਕਰੀਬ 1.30 ਵਜੇ ਵਾਪਰਿਆ। ਰੰਜਨਗਾਂਵ ਥਾਣੇ ਦੇ ਇਕ ਅਧਿਕਾਰੀ ਨੇ ਦੱਸਿਆ,“ਇਕ ਪਰਿਵਾਰ ਦੇ 6 ਮੈਂਬਰ ਇਕ ਕਾਰ ਵਿਚ ਪੁਣੇ ਜਾ ਰਹੇ ਸਨ। ਜਦੋਂ ਉਹ ਕਰੇਗਾਂਵ ਨੇੜੇ ਪਹੁੰਚੇ ਤਾਂ ਗਲਤ ਦਿਸ਼ਾ ਤੋਂ ਆ ਰਹੇ ਇਕ ਕੰਟੇਨਰ ਨੇ ਉਨ੍ਹਾਂ ਦੀ ਗੱਡੀ ਨੂੰ ਟੱਕਰ ਮਾਰ ਦਿੱਤੀ। ਹਾਦਸੇ 'ਚ ਪਰਿਵਾਰ ਦੇ 5 ਮੈਂਬਰਾਂ ਦੀ ਮੌਤ ਹੋ ਗਈ, ਜਦਕਿ ਇਕ ਔਰਤ ਜ਼ਖ਼ਮੀ ਹੋ ਗਈ।

ਇਹ ਵੀ ਪੜ੍ਹੋ : ਜੰਮੂ 'ਚ ਦੋ ਘਰਾਂ 'ਚੋਂ ਇਕ ਪਰਿਵਾਰ ਦੇ 6 ਮੈਂਬਰਾਂ ਦੀਆਂ ਲਾਸ਼ਾਂ ਮਿਲੀਆਂ

ਉਨ੍ਹਾਂ ਦੱਸਿਆ ਕਿ ਮਰਨ ਵਾਲਿਆਂ ਵਿਚ ਚਾਰ ਸਾਲ ਦੀ ਬੱਚੀ ਸਮੇਤ ਤਿੰਨ ਬੱਚੇ ਵੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ 2 ਹੋਰ ਪੀੜਤ ਪੁਰਸ਼ ਸਨ। ਉਨ੍ਹਾਂ ਦੱਸਿਆ ਕਿ ਜ਼ਖ਼ਮੀ ਔਰਤ ਨੂੰ ਨੇੜਲੇ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਕੰਟੇਨਰ ਦੇ ਡਰਾਈਵਰ ਖ਼ਿਲਾਫ਼ ਭਾਰਤੀ ਦੰਡ ਵਿਧਾਨ (ਆਈ.ਪੀ.ਸੀ.) ਅਤੇ ਮੋਟਰ ਵਹੀਕਲ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ : 'Free Fire' ਗੇਮ ਦੀ ਮਦਦ ਨਾਲ ਪੁਲਸ ਨੇ ਪਰਿਵਾਰ ਨਾਲ ਮਿਲਾਈ ਲਾਪਤਾ ਕੁੜੀ, ਜਾਣੋ ਕਿਵੇਂ


author

DIsha

Content Editor

Related News