ਛੱਤੀਸਗੜ੍ਹ ’ਚ ਮਾਰੇ ਗਏ 5 ਨਕਸਲੀ, 2 ਜਵਾਨ ਜ਼ਖਮੀ
Saturday, Nov 16, 2024 - 06:53 PM (IST)
ਨਾਰਾਇਣਪੁਰ/ਕਾਂਕੇਰ (ਏਜੰਸੀ)- ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਨਾਰਾਇਣਪੁਰ ਤੇ ਕਾਂਕੇਰ ਜ਼ਿਲਿਆਂ ਦੇ ਸਰਹੱਦੀ ਖੇਤਰ ’ਚ ਸ਼ਨੀਵਾਰ ਸੁਰੱਖਿਆ ਫੋਰਸਾਂ ਤੇ ਨਕਸਲੀਆਂ ਵਿਚਾਲੇ ਹੋਏ ਮੁਕਾਬਲੇ ਦੌਰਾਨ 5 ਨਕਸਲੀ ਮਾਰੇ ਗਏ। ਇਸ ਦੌਰਾਨ ਸੁਰੱਖਿਆ ਫੋਰਸਾਂ ਦੇ 2 ਜਵਾਨ ਵੀ ਜ਼ਖਮੀ ਹੋ ਗਏ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਉੱਤਰੀ ਅਬੂਝਮਾਦ ਇਲਾਕੇ ’ਚ ਨਕਸਲੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਪਿੱਛੋਂ ਜਵਾਨਾਂ ਨੂੰ ਨਕਸਲ ਵਿਰੋਧੀ ਮੁਹਿੰਮ ਲਈ ਭੇਜਿਆ ਗਿਆ ਸੀ। ਇਸ ਟੀਮ ’ਚ ਜ਼ਿਲਾ ਰਿਜ਼ਰਵ ਫੋਰਸ, ਸਪੈਸ਼ਲ ਟਾਸਕ ਫੋਰਸ ਤੇ ਬੀ. ਐੱਸ. ਐੱਫ. ਦੇ ਜਵਾਨ ਸ਼ਾਮਲ ਸਨ।
ਇਹ ਵੀ ਪੜ੍ਹੋ: ਅਰਸ਼ ਡੱਲਾ ਕੇਸ: ਕੈਨੇਡੀਅਨ ਅਦਾਲਤ ਨੇ ਮੁਕੱਦਮੇ ਦੇ ਟੈਲੀਕਾਸਟ 'ਤੇ ਲਾਈ ਪੂਰਨ ਪਾਬੰਦੀ
ਸ਼ਨੀਵਾਰ ਸਵੇਰੇ ਕਰੀਬ 8 ਵਜੇ ਜਦੋਂ ਟੀਮ ਅਬੂਝਮਾਦ ਇਲਾਕੇ ’ਚ ਸੀ ਤਾਂ ਨਕਸਲੀਆਂ ਨੇ ਸੁਰੱਖਿਆ ਫੋਰਸਾਂ ਦੇ ਜਵਾਨਾਂ ’ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਜਵਾਨਾਂ ਨੇ ਜਵਾਬੀ ਕਾਰਵਾਈ ਕੀਤੀ। ਜਵਾਨਾਂ ਨੇ ਬਾਅਦ ’ਚ ਘਟਨਾ ਵਾਲੀ ਥਾਂ ਤੋਂ 5 ਨਕਸਲੀਆਂ ਦੀਆਂ ਲਾਸ਼ਾਂ ਤੇ ਵੱਡੀ ਗਿਣਤੀ ਵਿਚ ਹਥਿਆਰ ਬਰਾਮਦ ਕੀਤੇ। ਇਲਾਕੇ ’ਚ ਰਾਤ ਤਕ ਦੋਵਾਂ ਵਿਚਾਲੇ ਮੁਕਾਬਲਾ ਜਾਰੀ ਸੀ। ਰੁਕ-ਰੁਕ ਕੇ ਫਾਇਰਿੰਗ ਹੋ ਰਹੀ ਸੀ। ਛੱਤੀਸਗੜ੍ਹ ਦੇ ਬਸਤਰ ਖੇਤਰ ’ਚ ਸੁਰੱਖਿਆ ਫੋਰਸਾਂ ਨੇ ਵੱਖ-ਵੱਖ ਮੁਕਾਬਲਿਆਂ ਦੌਰਾਨ ਇਸ ਸਾਲ ਹੁਣ ਤੱਕ 197 ਨਕਸਲੀਆਂ ਨੂੰ ਮਾਰ ਮੁਕਾਇਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8