ਦੋ ਵੱਖ-ਵੱਖ ਸੜਕ ਹਾਦਸਿਆਂ ''ਚ ਦੋ ਔਰਤਾਂ ਸਣੇ 5 ਲੋਕਾਂ ਦੀ ਮੌਤ, 3 ਜ਼ਖ਼ਮੀ

03/18/2024 12:57:26 AM

ਸਿੱਧੀ — ਮੱਧ ਪ੍ਰਦੇਸ਼ ਦੇ ਸਿੱਧੀ ਜ਼ਿਲ੍ਹੇ 'ਚ ਐਤਵਾਰ ਨੂੰ ਦੋ ਵੱਖ-ਵੱਖ ਸੜਕ ਹਾਦਸਿਆਂ 'ਚ ਦੋ ਔਰਤਾਂ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖਮੀ ਹੋ ਗਏ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਚੁਰਹਾਟ ਥਾਣੇ ਦੇ ਇੰਚਾਰਜ ਇੰਸਪੈਕਟਰ ਪੁਸ਼ਪੇਂਦਰ ਮਿਸ਼ਰਾ ਨੇ ਪੀਟੀਆਈ ਨੂੰ ਦੱਸਿਆ ਕਿ ਪਹਿਲੀ ਘਟਨਾ ਚੰਦਨੀਆ ਚੌਰਾਹੇ ਨੇੜੇ ਵਾਪਰੀ। ਉਸ ਨੇ ਦੱਸਿਆ ਕਿ ਅਭਿਸ਼ੇਕ ਪਾਂਡੇ, ਆਸ਼ੀਸ਼ ਤਿਵਾੜੀ ਅਤੇ ਸੁਮਿਤ ਜੈਸਵਾਲ ਉਸ ਸਮੇਂ ਜ਼ਖਮੀ ਹੋ ਗਏ ਜਦੋਂ ਇਕ ਸਪੋਰਟਸ ਯੂਟੀਲਿਟੀ ਵਾਹਨ (SUV) ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। 

ਇਹ ਵੀ ਪੜ੍ਹੋ - ਭਾਰਤੀ YouTuber ਦੇ ਪਿਆਰ 'ਚ ਪਈ ਈਰਾਨੀ ਕੁੜੀ, ਮੁਰਾਦਾਬਾਦ 'ਚ ਕੀਤੀ ਮੰਗਣੀ

ਅਧਿਕਾਰੀ ਨੇ ਦੱਸਿਆ, ''ਤਿੰਨਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਅਭਿਸ਼ੇਕ ਅਤੇ ਆਸ਼ੀਸ਼ ਨੂੰ ਮ੍ਰਿਤਕ ਐਲਾਨ ਦਿੱਤਾ ਜਦਕਿ ਸੁਮਿਤ ਦਾ ਇਲਾਜ ਕੀਤਾ ਜਾ ਰਿਹਾ ਹੈ।'' ਦੂਜੇ ਹਾਦਸੇ 'ਚ ਇਕ ਜੀਪ ਚਾਲਕ ਨੇ ਵਾਹਨ 'ਤੇ ਕੰਟਰੋਲ ਗੁਆ ਦਿੱਤਾ ਅਤੇ ਬਾਈਕ ਸਵਾਰ ਮੁੰਨੀ ਸਿੰਘ, ਆਰਤੀ ਸਿੰਘ ਅਤੇ ਰਾਮਕ੍ਰਿਪਾਲ ਕੁਸ਼ਵਾਹਾ ਨੂੰ ਸੱਟ ਲੱਗੀ ਸੀ। ਇੰਸਪੈਕਟਰ ਰੋਸ਼ਨੀ ਠਾਕੁਰ ਨੇ ਦੱਸਿਆ, ''ਮੰਜੌਲੀ 'ਚ ਸ਼ਾਮ 7.30 ਵਜੇ ਹੋਏ ਇਸ ਹਾਦਸੇ 'ਚ ਤਿੰਨੋਂ ਲੋਕਾਂ ਦੀ ਮੌਤ ਹੋ ਗਈ। ਜੀਪ ਦੇ ਪਲਟਣ ਤੋਂ ਪਹਿਲਾਂ ਦੋ ਹੋਰ ਵਿਅਕਤੀ ਵੀ ਜ਼ਖਮੀ ਹੋ ਗਏ।ਪੁਲਸ ਨੇ ਦੱਸਿਆ ਕਿ ਦੋਵਾਂ ਹਾਦਸਿਆਂ ਸਬੰਧੀ ਮਾਮਲੇ ਦਰਜ ਕਰ ਲਏ ਗਏ ਹਨ।

ਇਹ ਵੀ ਪੜ੍ਹੋ - ਅੰਮ੍ਰਿਤਸਰ ਵਾਸੀਆਂ ਨੂੰ ਜਲਦ ਮਿਲੇਗੀ ਖੁਸ਼ਖਬਰੀ, ਖੋਲ੍ਹਿਆ ਜਾਵੇਗਾ ਅਮਰੀਕਨ ਕੌਂਸਲੇਟ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


Inder Prajapati

Content Editor

Related News