ਬੱਸ ਅਤੇ ਆਟੋ ਰਿਕਸ਼ਾ ਵਿਚਾਲੇ ਹੋਈ ਭਿਆਨਕ ਟੱਕਰ, 5 ਦੀ ਮੌ.ਤ

Tuesday, Oct 22, 2024 - 10:17 AM (IST)

ਬੱਸ ਅਤੇ ਆਟੋ ਰਿਕਸ਼ਾ ਵਿਚਾਲੇ ਹੋਈ ਭਿਆਨਕ ਟੱਕਰ, 5 ਦੀ ਮੌ.ਤ

ਅੰਨਾਮਈਆ (ਭਾਸ਼ਾ)- ਇਕ ਨਿੱਜੀ ਬੱਸ ਅਤੇ ਇਕ ਆਟੋ ਰਿਕਸ਼ਾ ਦੀ ਟੱਕਰ 'ਚ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ। ਪੁਲਸ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਹਾਦਸਾ ਸੋਮਵਾਰ ਰਾਤ ਕਰੀਬ 9.30 ਵਜੇ ਵਾਪਰਿਆ। ਇਹ ਹਾਦਸਾ ਆਂਧਰਾ ਪ੍ਰਦੇਸ਼ 'ਚ ਅੰਨਾਮਈਆ ਜ਼ਿਲ੍ਹੇ ਦੇ ਕਾਲਕੜਾ ਪਿੰਡ ਵਿਚ ਵਾਪਰਿਆ। ਰਾਏਚੋਟੀ ਦੇ ਉਪਮੰਡਲ ਪੁਲਸ ਅਧਿਕਾਰੀ ਕ੍ਰਿਸ਼ਨ ਮੋਹਨ ਨੇ ਦੱਸਿਆ,"ਬੱਸ ਪਿਲਰ ਵਲੋਂ ਰਾਏਚੋਟੀ ਆ ਰਹੀ ਸੀ ਅਤੇ ਇਕ ਹੋਰ ਬੱਸ ਨੂੰ ਓਵਰਟੇਕ ਕਰਦੇ ਸਮੇਂ ਇਕ ਆਟੋ ਰਿਕਸ਼ਾ ਨਾਲ ਆਹਮਣੇ-ਸਾਹਮਣੇ ਦੀ ਟੱਕਰ ਹੋ ਗਈ।"

ਪੁਲਸ ਨੇ ਦੱਸਿਆ ਕਿ ਆਟੋ ਰਿਕਸ਼ਾ 'ਚ ਸਵਾਰ 4 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਇਕ ਗੰਭੀਰ ਜ਼ਖਮੀ ਵਿਅਕਤੀ ਦੀ ਮੰਗਲਵਾਰ ਸਵੇਰੇ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਦੋ ਹੋਰ ਜ਼ਖਮੀਆਂ ਦੀ ਹਾਲਤ ਖਤਰੇ ਤੋਂ ਬਾਹਰ ਹੈ। ਮੋਹਨ ਨੇ ਦੱਸਿਆ ਕਿ ਬੱਸ ਚਿਤੂਰ ਤੋਂ ਹੈਦਰਾਬਾਦ ਜਾ ਰਹੀ ਸੀ ਜਦੋਂ ਇਹ ਹਾਦਸਾ ਵਾਪਰਿਆ। ਪੁਲਸ ਨੇ ਦੱਸਿਆ ਕਿ ਬੱਸ 'ਚ ਸਫਰ ਕਰਨ ਵਾਲੇ ਯਾਤਰੀਆਂ ਨੂੰ ਉਨ੍ਹਾਂ ਦੀ ਮੰਜ਼ਿਲ 'ਤੇ ਪਹੁੰਚਾਉਣ ਲਈ ਬਦਲਵੇਂ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਹਾਦਸੇ ਸਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News