ਡੰਪਰ ਦੀ ਟੱਕਰ ਨਾਲ ਜੀਪ ਦੇ ਉੱਡੇ ਪਰਖੱਚੇ, ਪਰਿਵਾਰ ਦੇ 5 ਜੀਆਂ ਦੀ ਮੌਤ

Wednesday, Nov 02, 2022 - 02:21 PM (IST)

ਡੰਪਰ ਦੀ ਟੱਕਰ ਨਾਲ ਜੀਪ ਦੇ ਉੱਡੇ ਪਰਖੱਚੇ, ਪਰਿਵਾਰ ਦੇ 5 ਜੀਆਂ ਦੀ ਮੌਤ

ਮੁਰੈਨਾ (ਵਾਰਤਾ)- ਮੱਧ ਪ੍ਰਦੇਸ਼ ਦੇ ਮੁਰੈਨਾ ਜ਼ਿਲ੍ਹੇ ਦੇ ਨੂਰਾਬਾਦ ਥਾਣਾ ਖੇਤਰ 'ਚ ਇਕ ਡੰਪਰ ਨੇ ਜੀਪ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਜੀਪ ਸਵਾਰ ਇਕ ਹੀ ਪਰਿਵਾਰ ਦੇ 5 ਜੀਆਂ ਦੀ ਮੌਤ ਹੋ ਗਈ ਅਤੇ ਤਿੰਨ ਲੋਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਗਵਾਲੀਅਰ ਦੇ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਪੁਲਸ ਸੂਤਰਾਂ ਨੇ ਬੁੱਧਵਾਰ ਨੂੰ ਦੱਸਿਆ ਕਿ ਨੂਰਾਬਾਦ ਥਾਣਾ ਖੇਤਰ 'ਚ ਇਕ ਡੰਪਰ ਨੇ ਜੀਪ ਨੂੰ ਟੱਕਰ ਮਾਰ ਦਿੱਤੀ।

ਇਸ ਕਾਰਨ ਜੀਪ ਦੇ ਪਰਖੱਚੇ ਉੱਡ ਗਏ ਅਤੇ ਉਸ 'ਚ ਸਵਾਰ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਲੋਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਬਿਹਤਰ ਇਲਾਜ ਲਈ ਮੁਰੈਨਾ ਜ਼ਿਲ੍ਹਾ ਹਸਪਤਾਲ ਤੋਂ ਡਾਕਟਰਾਂ ਨੇ ਗਵਾਲੀਅਰ ਰੈਫ਼ਰ ਕਰ ਦਿੱਤਾ ਹੈ। ਜੀਪ 'ਚ 8 ਲੋਕ ਸਵਾਰ ਦੱਸੇ ਗਏ ਹਨ। ਮ੍ਰਿਤਕਾਂ 'ਚ ਰਾਮਪਤ, ਦੇਵੇਂਦਰ, ਭਾਰਤ, ਕੇਸ਼ਵ ਅਤੇ ਵਿਦਿਆਰਾਮ ਸ਼ਾਮਲ ਹਨ। ਪੁਲਸ ਅਨੁਸਾਰ ਹਾਦਸੇ ਤੋਂ ਬਾਅਦ ਡਰਾਈਵਰ ਡੰਪਰ ਮੌਕੇ 'ਤੇ ਛੱਡ ਕੇ ਫਰਾਰ ਹੋ ਗਿਆ। ਪੁਲਸ ਨੇ ਡੰਪਰ ਜ਼ਬਤ ਕਰ ਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।


author

DIsha

Content Editor

Related News