ਉੱਤਰ ਪ੍ਰਦੇਸ਼ ''ਚ ਭਿਆਨਕ ਸੜਕ ਹਾਦਸਾ, ਕਾਰ ਸਵਾਰ 5 ਲੋਕਾਂ ਦੀ ਮੌਤ

Saturday, Feb 26, 2022 - 05:08 PM (IST)

ਉੱਤਰ ਪ੍ਰਦੇਸ਼ ''ਚ ਭਿਆਨਕ ਸੜਕ ਹਾਦਸਾ, ਕਾਰ ਸਵਾਰ 5 ਲੋਕਾਂ ਦੀ ਮੌਤ

ਬਾਂਦਾ (ਭਾਸ਼ਾ)- ਉੱਤਰ ਪ੍ਰਦੇਸ਼ ਦੇ ਬਾਂਦਾ 'ਚ ਸ਼ਹਿਰ ਕੋਤਵਾਲੀ ਖੇਤਰ ਦੇ ਜਮੁਨਿਹਾ ਪੁਰਵਾ 'ਚ ਸ਼ਨੀਵਾਰ ਨੂੰ ਇਕ ਭਿਆਨਕ ਸੜਕ ਹਾਦਸੇ 'ਚ ਕਾਰ ਸਵਾਰ 5 ਲੋਕਾਂ ਦੀ ਮੌਤ ਹੋ ਗਈ ਅਤੇ ਇਕ ਵਿਅਕਤੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਬਾਂਦਾ ਦੇ ਪੁਲਸ ਸੁਪਰਡੈਂਟ ਅਭਿਨੰਦਨ ਨੇ ਦੱਸਿਆ ਕਿ ਬਾਂਦਾ ਸ਼ਹਿਰ ਕੋਤਵਾਲੀ ਖੇਤਰ ਦੇ ਝਾਂਸੀ-ਮਿਰਜਾਪੁਰ ਰਾਸ਼ਟਰੀ ਰਾਜਮਾਰਗ 'ਚ ਚਿਤਰਕੂਟ ਤੋਂ ਆ ਰਹੀ ਇਕ ਕਾਰ ਬੇਕਾਬੂ ਹੋ ਕੇ ਜਮੁਨਿਹਾ ਪੁਰਵਾ ਨੇੜੇ ਸੜਕ ਕਿਨਾਰੇ ਖੜ੍ਹੇ ਇਕ ਟਰਾਲੇ ਨਾਲ ਟਕਰਾ ਗਈ, ਜਿਸ ਨਾਲ 2 ਯਾਤਰੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਤਿੰਨ ਹੋਰ ਨੇ ਹਸਪਤਾਲ 'ਚ ਦਮ ਤੋੜ ਦਿੱਤਾ। 

ਉਨ੍ਹਾਂ ਦੱਸਿਆ ਕਿ ਇਸ ਹਾਦਸੇ 'ਚ ਗੰਭੀਰ ਰੂਪ ਨਾਲ ਜ਼ਖ਼ਮੀ ਇਕ ਵਿਅਕਤੀ ਦਾ ਹਾਲੇ ਇਲਾਜ ਚੱਲ ਰਿਹਾ ਹੈ। ਪੁਲਸ ਨੇ ਦੱਸਿਆ ਕਿ ਕਾਰ ਚਾਲਕ ਸ਼ਿਵਦਾਸ ਨੂੰ ਗੰਭੀਰ ਹਾਲਤ 'ਚ ਇਲਾਜ ਲਈ ਕਾਨਪੁਰ ਰੈਫਰ ਕੀਤਾ ਗਿਆ ਹੈ ਅਤੇ ਮ੍ਰਿਤਕਾਂ ਦੀ ਪਛਾਣ ਗੁਫਰਾਨ (35), ਮੁਸ਼ਰਫ਼ (22), ਸਮਸ਼ੁਲ ਹੁਸੈਨ (20), ਅਨਵਰ ਉਰਫ਼ ਟਿੱਲੂ (22) ਅਤੇ ਰਿੰਕੂ (22) ਦੇ ਰੂਪ 'ਚ ਹੋਈ ਹੈ। ਪੁਲਸ ਅਨੁਸਾਰ ਸਾਰੀਆਂ ਲਾਸ਼ਾਂ ਪੋਸਟਮਾਰਟਮ ਲਈ ਲਿਜਾਈਆਂ ਗਈਆਂ ਹਨ ਅਤੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ। ਅਭਿਨੰਦਨ ਨੇ ਦੱਸਿਆ ਕਿ ਹਾਦਸੇ ਦੇ ਸ਼ਿਕਾਰ ਲੋਕ ਚਿਤਰਕੂਟ ਤੋਂ ਉਰਈ-ਜਾਲੌਨ ਵਿਆਹ ਸਮਾਰੋਹ 'ਚ ਸ਼ਾਮਲ ਹੋਣ ਜਾ ਰਹੇ ਸਨ, ਉਦੋਂ ਇਹ ਭਿਆਨਕ ਹਾਦਸਾ ਹੋ ਗਿਆ।


author

DIsha

Content Editor

Related News