ਦੁਸਹਿਰੇ ਦੇ ਦਿਨ ਵਾਪਰਿਆ ਵੱਡਾ ਹਾਦਸਾ, ਪਲਾਂ ''ਚ ਖ਼ਤਮ ਹੋਇਆ ਪੂਰਾ ਪਰਿਵਾਰ

10/24/2023 12:10:30 PM

ਦੇਵਘਰ (ਭਾਸ਼ਾ)- ਝਾਰਖੰਡ ਦੇ ਦੇਵਘਰ ਜ਼ਿਲ੍ਹੇ 'ਚ ਮੰਗਲਵਾਰ ਸਵੇਰੇ ਦੁਸਹਿਰੇ ਦੇ ਦਿਨ ਵੱਡਾ ਹਾਦਸਾ ਵਾਪਰ ਗਿਆ। ਇੱਥੇ ਇਕ ਕਾਰ ਪੁਲ ਤੋਂ ਹੇਠਾਂ ਡਿੱਗਣ ਨਾਲ ਇਕ ਹੀ ਪਰਿਵਾਰ ਦੇ 5 ਜੀਆਂ ਦੀ ਮੌਤ ਹੋ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਦੇਵਘਰ ਦੇ ਪੁਲਸ ਸੁਪਰਡੈਂਟ ਅਜੀਤ ਪੀਟਰ ਡੁੰਗਡੁੰਗ ਨੇ ਕਿਹਾ ਕਿ ਹਾਦਸਾ ਉਦੋਂ ਹੋਇਆ, ਜਦੋਂ ਉਨ੍ਹਾਂ ਦੀ ਕਾਰ ਪੁਲ ਤੋਂ ਸਿਕਟਿਆ ਬੈਰਾਜ 'ਚ ਡਿੱਗ ਗਈ।

ਇਹ ਵੀ ਪੜ੍ਹੋ : ਹਿਮਾਚਲ ਪ੍ਰਦੇਸ਼ : ਲਾਹੌਲ-ਸਪੀਤੀ ਪਿੰਡ ਦੀ ਜ਼ਮੀਨ ਧਸੀ, ਵਸਨੀਕਾਂ ਨੇ ਭੂ-ਵਿਗਿਆਨਕ ਸਰਵੇਖਣ ਦੀ ਕੀਤੀ ਮੰਗ

ਪੁਲਸ ਸੁਪਰਡੈਂਟ ਨੇ ਦੱਸਿਆ,''ਕਾਰ ਦੇ ਪੁਲ ਤੋਂ ਬੈਰਾਜ 'ਚ ਡਿੱਗਣ ਨਾਲ ਇਕ ਹੀ ਪਰਿਵਾਰ ਦੇ 5 ਜੀਆਂ ਦੀ ਮੌਤ ਹੋ ਗਈ, ਜਦੋਂ ਕਿ ਐੱਸ.ਯੂ.ਵੀ. ਦਾ ਡਰਾਈਵਰ ਜ਼ਖ਼ਮੀ ਹੋ ਗਿਆ ਹੈ।'' ਉਨ੍ਹਾਂ ਦੱਸਿਆ ਕਿ ਗੱਡੀ ਦੇਵਘਰ ਦੇ ਸਾਰਠ ਸਥਿਤ ਆਸਨਸੋਲ ਸੰਕੁਲ ਪਿੰਡ ਤੋਂ ਗਿਰੀਡੀਹ ਜਾ ਰਹੀ ਸੀ। ਪੁਲਸ ਨੇ ਕਿਹਾ,''ਹਾਦਸਾ ਉਦੋਂ ਹੋਇਆ, ਜਦੋਂ ਪਰਿਵਾਰ ਦਾ ਇਕ ਮੈਂਬਰ, ਜੋ ਪੇਸ਼ੇ ਤੋਂ ਇੰਜੀਨੀਅਰ ਸੀ, ਸੈਲਫ਼ੀ ਲੈਣ ਲਈ ਵਾਹਨ ਚਲਾਉਣ ਲੱਗਾ ਅਤੇ ਕੰਟਰੋਲ ਗੁਆ ਬੈਠਾ।''

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News