ਵਿਆਹ ਸਮਾਰੋਹ ਤੋਂ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਬੱਚਿਆਂ ਸਣੇ 5 ਦੀ ਮੌਤ
Friday, Jun 23, 2023 - 10:46 AM (IST)

ਸ਼ਾਹਜਹਾਂਪੁਰ (ਭਾਸ਼ਾ)- ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ 'ਚ ਸ਼ੇਰਾ ਮਊ ਦੱਖਣੀ ਇਲਾਕੇ 'ਚ ਸ਼ੁੱਕਰਵਾਰ ਨੂੰ ਸ਼ਾਹਜਹਾਂਪੁਰ-ਲਖਨਊ ਮਾਰਗ 'ਤੇ ਸੜਕ ਹਾਦਸੇ 'ਚ 2 ਬੱਚਿਆਂ ਸਣੇ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਮੌਤ ਹੋ ਗਈ। ਪੁਲਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਖੇਤਰ ਅਧਿਕਾਰੀ ਸਦਰ ਅਮਿਤ ਚੌਰਸੀਆ ਨੇ ਦੱਸਿਆ ਕਿ ਘਟਨਾ ਸ਼ੁੱਕਰਵਾਰ ਤੜਕੇ ਹੋਈ, ਜਦੋਂ ਪੀੜਤ ਇਕ ਵਿਆਹ ਸਮਾਰੋਹ 'ਚ ਸ਼ਾਮਲ ਹੋਣ ਤੋਂ ਬਾਅਦ ਘਰ ਪਰਤ ਰਹੇ ਸਨ।
ਉਨ੍ਹਾਂ ਕਿਹਾ ਕਿ ਮੋਟਰਸਾਈਕਲ ਸੜਕ 'ਤੇ ਫਿਸਲ ਗਿਆ ਜਾਂ ਉਸ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਸੀ, ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕਾਂ ਦੀ ਪਛਾਣ ਰਘੁਵੀਰ (34) ਅਤੇ ਉਸ ਦੀ ਪਤਨੀ ਜੋਤੀ (30) ਅਤੇ ਉਨ੍ਹਾਂ ਦੇ ਬੱਚੇ ਅਭੀ (3), ਕ੍ਰਿਸ਼ਨਾ (5) ਅਤੇ ਸਾਲ ਜੂਲੀ (35) ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਪੀੜਤਾਂ ਦੇ ਸਿਰ 'ਚ ਸੱਟ ਲੱਗਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਲਾਸ਼ਾਂ ਪੋਸਟਮਾਰਟਮ ਲਈ ਭੇਜ ਦਿੱਤੀਆਂ ਗਈਆਂ ਹਨ ਅਤੇ ਮਾਮਲੇ 'ਚ ਜਾਂਚ ਜਾਰੀ ਹੈ।