ਯੂ.ਪੀ. 'ਚ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਹੱਤਿਆ

01/05/2020 12:18:17 PM

ਪ੍ਰਯਾਗਰਾਜ—ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਦੇ ਸੋਰਾਂਵ ਥਾਣਾ ਸਥਿਤ ਯੂਸੁਫਪੁਰ ਸੇਵਾਇਤ 'ਚ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਹੱਤਿਆ ਹੋਣ ਕਾਰਨ ਇਲਾਕੇ 'ਚ ਸਨਸਨੀ ਫੈਲ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਵਾਰਦਾਤ ਸ਼ਨੀਵਾਰ ਦੇਰ ਰਾਤ ਵਾਪਰੀ ਹੈ। ਜਾਣਕਾਰੀ ਮਿਲਦਿਆਂ ਹੀ ਐੱਸ.ਐੱਸ.ਪੀ ਸਮੇਤ ਭਾਰੀ ਪੁਲਸ ਬਲ ਮੌਕੇ 'ਤੇ ਪਹੁੰਚੇ। ਪੁਲਸ ਨੇ ਦੱਸਿਆ ਹੈ ਕਿ ਹੁਣ ਤੱਕ ਜਾਂਚ 'ਚ ਆਪਸੀ ਰੰਜ਼ਿਸ਼ ਕਾਰਨ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ ਹੈ ਅਤੇ ਅਸਲੀ ਕਾਰਨ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ ਫਿਲਹਾਲ ਬਾਕੀ ਜਾਂਚ ਜਾਰੀ ਹੈ।  ਮੌਕੇ 'ਤੇ ਪਹੁੰਚੀ ਫੋਰੈਂਸਿਕ ਟੀਮ ਜਾਂਚ 'ਚ ਜੁੱਟ ਗਈ ਹੈ। ਪੁਲਸ ਨੇ ਲਾਸ਼ਾਂ ਕਬਜ਼ੇ 'ਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤੀਆਂ ਹਨ।

ਦੱਸਣਯੋਗ ਹੈ ਕਿ ਮ੍ਰਿਤਕਾਂ 'ਚ ਯੂਸੁਫਪੁਰ ਸੇਵਾਇਤ ਨਿਵਾਸੀ ਸੋਮ ਦੱਤ ਤਿਵਾਰੀ, ਉਸ ਦੀ ਪਤਨੀ ਅਤੇ 2 ਬੱਚਿਆਂ ਸਮੇਤ ਇਕ ਹੋਰ ਨੂੰ ਅਣਪਛਾਤੇ ਬਦਮਾਸ਼ਾਂ ਨੇ ਤੇਜ਼ਧਾਰ ਹਥਿਆਰ ਨਾਲ ਹੱਤਿਆ ਕਰ ਦਿੱਤੀ।


Iqbalkaur

Content Editor

Related News