ਪੱਛਮੀ ਬੰਗਾਲ : ਪਟਾਕਾ ਫੈਕਟਰੀ ''ਚ ਧਮਾਕਾ, 5 ਲੋਕਾਂ ਦੀ ਮੌਤ

Friday, Jan 03, 2020 - 07:03 PM (IST)

ਪੱਛਮੀ ਬੰਗਾਲ : ਪਟਾਕਾ ਫੈਕਟਰੀ ''ਚ ਧਮਾਕਾ, 5 ਲੋਕਾਂ ਦੀ ਮੌਤ

ਕੋਲਕਾਤਾ — ਪੱਛਮੀ ਬੰਗਾਲ ਦੇ ਨਾਰਥ 24 ਪਰਗਨਾ 'ਚ ਸ਼ੁੱਕਰਵਾਰ ਨੂੰ ਵੱਡਾ ਹਾਦਸਾ ਹੋਇਆ। ਇਥੇ ਇਕ ਪਟਾਕਾ ਫੈਕਟਰੀ 'ਚ ਹੋਏ ਧਮਾਕੇ 'ਚ ਪੰਜ ਲੋਕਾਂ ਦੀ ਮੌਤ ਹੋ ਗਈ। ਮੌਕੇ 'ਤੇ ਫਾਇਰ ਬ੍ਰਿਗੇਡ ਦੇ ਕਰਮਚਾਰੀ ਪਹੁੰਚ ਗਏ ਅਤੇ ਰਾਹਤ ਤੇ ਬਚਾਅ ਮੁਹਿੰਮ ਚਲਾਈ ਜਾ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਧਮਾਕਾ ਇੰਨਾ ਭਿਆਨਕ ਸੀ ਕਿ ਇਸ ਦੀ ਆਵਾਜ ਦੋ ਤੋਂ ਤਿੰਨ ਕਿਲੋਮੀਟਰ ਤਕ ਸੁਣਾਈ ਦਿੱਤੀ ਅਤੇ ਲੋਕਾਂ ਨੇ ਭੂਚਾਲ ਦੀ ਤਰ੍ਹਾਂ ਇਸ ਦੇ ਝਟਕੇ ਮਹਿਸੂਸ ਕੀਤੇ। ਦੱਸਿਆ ਜਾ ਰਿਹਾ ਹੈ ਕਿ ਇਹ ਫੈਕਟਰੀ ਗੈਰ-ਕਾਨੂੰਨੀ ਢੰਗ ਨਾਲ ਚੱਲ ਰਹੀ ਸੀ।

ਇਸ ਘਮਾਕੇ ਬਾਰੇ ਬੈਰਕਪੁਰ ਦੇ ਡਿਪਟੀ ਕਮਿਸ਼ਨਰ ਧਰੁਵਜਯੋਤੀ ਡੇ ਨੇ ਦੱਸਿਆ, 'ਸ਼ਾਮ ਸਾਢੇ ਤਿੰਨ ਵਜੇ ਅਸੀਂ ਧਮਾਕੇ 'ਚ ਚਾਰ ਲੋਕਾਂ ਦੇ ਮਾਰੇ ਜਾਣ ਅਤੇ ਇਕ ਗੰਭੀਰ ਰੂਪ ਨਾਲ ਜ਼ਖਮੀ ਹੋਣ ਦੀ ਜਾਣਕਾਰੀ ਦਿੱਤੀ। ਅਸੀਂ ਫਿਲਹਾਲ ਮ੍ਰਿਤਕ ਅਤੇ ਜ਼ਖਮੀਆਂ ਪਛਾਣ ਨਹੀਂ ਕਰ ਸਕੇ ਹਾਂ। ਫੈਕਟਰੀ ਦੇ ਮਾਲਕ ਦੀ ਪਛਾਣ ਕੀਤੀ ਜਾ ਰਹੀ ਹੈ।'
ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਅਰਜੁਨ ਸਿੰਘ ਨੇ ਇਸ ਧਮਾਕੇ ਦੀ ਜਾਂਚ ਐੱਨ.ਆਈ.ਏ. ਤੋਂ ਕਰਵਾਉਣ ਦੀ ਮੰਗ ਕੀਤੀ ਹੈ। ਭਾਜਪਾ ਸੰਸਦ ਮੈਂਬਰ ਨੇ ਇਸ ਫੈਕਟਰੀ ਦਾ ਸਬੰਧ ਅੱਤਵਾਦੀ ਸਰਗਰਮੀਆਂ ਨਾਲ ਹੋਣ ਦਾ ਖਦਸ਼ਾ ਜ਼ਾਹਿਰ ਕੀਤਾ ਹੈ। ਸਿੰਘ ਨੇ ਕਿਹਾ ਕਿ ਮੈਂ ਧਮਾਕੇ ਤੋਂ ਬਾਅਦ ਹਾਦਸੇ ਵਾਲੀ ਥਾਂ ਦਾ ਦੌਰਾ ਕੀਤਾ। ਇਸ ਇਲਾਕੇ 'ਚ ਕਈ ਗੈਰ-ਕਾਨੂੰਨੀ ਫੈਕਟਰੀਆਂ ਚੱਲ ਰਹੀਆਂ ਹਨ।

 


author

Inder Prajapati

Content Editor

Related News