ਬਿਹਾਰ: ਕਟਿਹਾਰ ਨੇੜੇ ਰਿਫਾਇੰਡ ਪੈਟਰੋਲ ਨਾਲ ਭਰੀ ਮਾਲ ਗੱਡੀ ਦੇ ਪਟੜੀ ਤੋਂ ਉਤਰੇ ਪੰਜ ਟੈਂਕਰ

Friday, Aug 09, 2024 - 04:09 PM (IST)

ਕਟਿਹਾਰ (ਬਿਹਾਰ) - ਬਿਹਾਰ ਦੇ ਕਟਿਹਾਰ ਰੇਲਵੇ ਡਿਵੀਜ਼ਨ ਦੇ ਅਧੀਨ ਕੁਮੇਦਪੁਰ ਰੇਲਵੇ ਸਟੇਸ਼ਨ ਨੇੜੇ ਸ਼ੁੱਕਰਵਾਰ ਨੂੰ ਨਿਊ ਜਲਪਾਈਗੁੜੀ ਤੋਂ ਕਟਿਹਾਰ ਜਾ ਰਹੀ ਰਿਫਾਇੰਡ ਪੈਟਰੋਲ ਨਾਲ ਭਰੀ ਮਾਲ ਗੱਡੀ ਦੇ ਪੰਜ ਟੈਂਕਰ ਪਟੜੀ ਤੋਂ ਉਤਰ ਗਏ। ਇਸ ਘਟਨਾ ਦੀ ਜਾਣਕਾਰੀ ਸਬੰਧਿਤ ਅਧਿਕਾਰੀਆਂ ਵਲੋਂ ਦਿੱਤੀ ਗਈ। ਕਟਿਹਾਰ ਰੇਲਵੇ ਡਿਵੀਜ਼ਨ ਦੇ ਮੈਨੇਜਰ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਉਨ੍ਹਾਂ ਦੱਸਿਆ ਕਿ ਨਿਊ ਜਲਪਾਈਗੁੜੀ ਤੋਂ ਕਟਿਹਾਰ ਜਾ ਰਹੀ ਰਿਫਾਇੰਡ ਪੈਟਰੋਲ ਨਾਲ ਭਰੀ ਮਾਲ ਗੱਡੀ ਦੇ ਪੰਜ ਟੈਂਕਰ ਸਵੇਰੇ ਕਰੀਬ 10.50 ਵਜੇ ਕੁਮੇਦਪੁਰ ਰੇਲਵੇ ਸਟੇਸ਼ਨ ਨੇੜੇ ਪਟੜੀ ਤੋਂ ਉਤਰ ਗਏ।

ਇਹ ਵੀ ਪੜ੍ਹੋ - ਵੱਡੀ ਖ਼ਬਰ : ਓਲੰਪਿਕ 'ਚ ਝੰਡੇ ਗੱਡਣ ਵਾਲੇ ਮਨੂ ਭਾਕਰ ਤੇ ਸਰਬਜੋਤ ਸਿੰਘ ਨੂੰ ਮਿਲੀ ਸਰਕਾਰੀ ਨੌਕਰੀ

PunjabKesari

ਕਟਿਹਾਰ ਰੇਲਵੇ ਡਿਵੀਜ਼ਨ ਮੈਨੇਜਰ ਨੇ ਦੱਸਿਆ ਕਿ ਇਸ ਹਾਦਸੇ ਕਾਰਨ ਆਉਣ ਵਾਲੀ ਲਾਈਨ 'ਤੇ ਰੇਲ ਆਵਾਜਾਈ ਵਿੱਚ ਵਿਘਨ ਪਿਆ ਹੈ। ਬਿਹਾਰ ਤੋਂ ਜਾਣ ਵਾਲੀ ਲਾਈਨ ਨੂੰ ਰੇਲ ਆਵਾਜਾਈ ਲਈ ਖੋਲ੍ਹ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਆਵਾਜਾਈ ਲਈ ਸਿੰਗਲ ਲਾਈਨ ਉਪਲਬਧ ਹੋਣ ਕਾਰਨ ਰੇਲ ਸੇਵਾ ਜਾਰੀ ਹੈ। ਪ੍ਰਭਾਵਿਤ ਰੂਟ 'ਤੇ ਰੇਲ ਆਵਾਜਾਈ ਜਲਦੀ ਹੀ ਬਹਾਲ ਕਰ ਦਿੱਤੀ ਜਾਵੇਗੀ। ਅਧਿਕਾਰੀ ਨੇ ਕਿਹਾ ਕਿ ਘਟਨਾ ਦੇ ਕਾਰਨਾਂ ਦਾ ਤੁਰੰਤ ਪਤਾ ਨਹੀਂ ਲੱਗ ਸਕਿਆ ਹੈ, ਹਾਲਾਂਕਿ ਮਾਮਲੇ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ।

ਇਹ ਵੀ ਪੜ੍ਹੋ - ਹਰ ਸੋਮਵਾਰ ਆਉਣਾ ਪਵੇਗਾ ਥਾਣੇ, 17 ਮਹੀਨਿਆਂ ਬਾਅਦ ਮਨੀਸ਼ ਸਿਸੋਦੀਆ ਨੂੰ ਇਨ੍ਹਾਂ ਸ਼ਰਤਾਂ 'ਤੇ ਮਿਲੀ ਰਾਹਤ

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News