Flash Flood Alert : ਅੱਜ 5 ਜ਼ਿਲ੍ਹਿਆਂ ''ਚ ਆ ਸਕਦੈ ਹੜ੍ਹ, ਜਾਰੀ ਹੋਇਆ Alert
Thursday, Jul 03, 2025 - 10:26 AM (IST)

ਹਿਮਾਚਲ : ਹਿਮਾਚਲ ਪ੍ਰਦੇਸ਼ ਵਿਚ ਭਾਰੀ ਮੀਂਹ ਦਾ ਕਹਿਰ ਜਾਰੀ ਹੈ। ਇਸ ਦੇ ਤਹਿਤ ਅੱਜ ਹਿਮਾਚਲ ਦੇ 5 ਜ਼ਿਲ੍ਹਿਆਂ 'ਚ ਫਲੈਸ਼ ਫਲੱਡ ਦੀ ਚਿਤਾਵਨੀ ਦੇ ਦਿੱਤੀ ਗਈ ਹੈ। ਇਸ ਦੇ ਨਾਲ ਹੀ ਚੰਬਾ, ਕਾਂਗੜਾ, ਮੰਡੀ, ਕੁੱਲੂ ਤੇ ਸ਼ਿਮਲਾ 'ਚ ਚਿਤਾਵਨੀ ਦਿੱਤੀ ਗਈ ਹੈ। ਦੱਸ ਦੇਈਏ ਕਿ ਸੂਬੇ ਵਿੱਚ ਪੂਰੀ ਤਰ੍ਹਾਂ ਸਰਗਰਮ ਹੋ ਚੁੱਕੇ ਮਾਨਸੂਨ ਕਾਰਨ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਦੋ ਦਿਨਾਂ ਦਾ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਪਰ ਇਸ ਦੇ ਨਾਲ ਹੀ ਵੀਰਵਾਰ ਨੂੰ 5 ਜ਼ਿਲ੍ਹਿਆਂ ਚੰਬਾ, ਕਾਂਗੜਾ, ਕੁੱਲੂ, ਮੰਡੀ ਅਤੇ ਸ਼ਿਮਲਾ ਵਿੱਚ ਹੜ੍ਹਾਂ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ - ਕੀ ਤੁਹਾਡਾ ਵੀ Facebook Account ਹੋ ਗਿਆ ਹੈਕ! ਤਾਂ ਇੰਝ ਕਰੋ ਰਿਕਵਰ
ਹਾਲਾਂਕਿ, 8 ਜੁਲਾਈ ਤੱਕ ਮੌਸਮ ਹੋਰ ਵੀ ਜ਼ਿਆਦਾ ਖ਼ਰਾਬ ਰਹੇਗਾ। ਮੰਡੀ ਵਿੱਚ ਰਾਹਤ ਅਤੇ ਬਚਾਅ ਕਾਰਜ ਚੱਲ ਰਹੇ ਹਨ ਅਤੇ ਹੈਲੀਕਾਪਟਰਾਂ ਦੀ ਮਦਦ ਨਾਲ ਇੱਥੇ ਰਾਹਤ ਸਮੱਗਰੀ ਪਹੁੰਚਾਈ ਜਾ ਰਹੀ ਹੈ। ਪਿਛਲੇ 42 ਘੰਟਿਆਂ ਦੀ ਗੱਲ ਕਰੀਏ ਤਾਂ 11 ਲੋਕਾਂ ਦੀ ਜਾਨ ਚਲੀ ਗਈ ਹੈ, ਜਦੋਂ ਕਿ 5 ਲੋਕ ਜ਼ਖ਼ਮੀ ਹੋਏ ਹਨ। ਇਹ ਸਾਰੇ ਮਾਮਲੇ ਮੰਡੀ ਜ਼ਿਲ੍ਹੇ ਦੇ ਹਨ ਅਤੇ ਮੰਡੀ ਵਿੱਚ 34 ਲੋਕ ਅਜੇ ਵੀ ਲਾਪਤਾ ਹਨ।
ਇਹ ਵੀ ਪੜ੍ਹੋ - ਪੁਰਾਣੇ iPhone ਵਾਲਿਆਂ ਦੀ ਲੱਗ ਗਈ ਲਾਟਰੀ!
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8