ਲੰਡਨ ਤੋਂ ਭਾਰਤ ਆ ਰਹੀ ਫਲਾਈਟ ਦੀ ਐਮਰਜੈਂਸੀ ਲੈਂਡਿੰਗ
Tuesday, Feb 24, 2026 - 02:51 PM (IST)
ਇੰਟਰਨੈਸ਼ਨਲ ਡੈਸਕ- ਲੰਡਨ ਦੇ ਹੀਥਰੋ ਹਵਾਈ ਅੱਡੇ ਤੋਂ ਹੈਦਰਾਬਾਦ ਲਈ ਰਵਾਨਾ ਹੋਈ ਬ੍ਰਿਟਿਸ਼ ਏਅਰਵੇਜ਼ ਦੀ ਉਡਾਣ ਨੂੰ ਮੰਗਲਵਾਰ ਤੜਕੇ ਖਰਾਬ ਮੌਸਮ ਦੇ ਕਾਰਨ ਨਾਗਪੁਰ ਦੇ ਡਾਕਟਰ ਬਾਬਾ ਸਾਹਿਬ ਅੰਬੇਡਕਰ ਅੰਤਰਰਾਸ਼ਟਰੀ ਹਵਾਈ ਅੱਡੇ ਵੱਲ ਮੋੜਨਾ ਪਿਆ। ਜਾਣਕਾਰੀ ਅਨੁਸਾਰ ਇਹ ਉਡਾਣ ਸਵੇਰੇ ਲਗਭਗ 5:30 ਵਜੇ ਨਾਗਪੁਰ ਹਵਾਈ ਅੱਡੇ 'ਤੇ ਉਤਾਰੀ ਗਈ।
ਹੈਦਰਾਬਾਦ ਵਿੱਚ ਮੌਸਮ ਖਰਾਬ ਹੋਣ ਅਤੇ ਵਿਜ਼ੀਬਿਲਟੀ ਬਹੁਤ ਘੱਟ ਹੋਣ ਕਾਰਨ ਪਾਇਲਟ ਨੂੰ ਜਹਾਜ਼ ਦੀ ਲੈਂਡਿੰਗ ਕਰਵਾਉਣ ਵਿੱਚ ਮੁਸ਼ਕਲ ਆ ਰਹੀ ਸੀ, ਜਿਸ ਤੋਂ ਬਾਅਦ ਜਹਾਜ਼ ਨੂੰ ਨਾਗਪੁਰ ਡਾਇਵਰਟ ਕਰ ਦਿੱਤਾ ਗਿਆ। ਹਵਾਈ ਅੱਡੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਦੇ ਮੱਦੇਨਜ਼ਰ ਸਾਰੇ ਯਾਤਰੀਆਂ ਨੂੰ ਜਹਾਜ਼ ਵਿੱਚੋਂ ਉਤਾਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੇ ਰਹਿਣ ਤੇ ਖਾਣ-ਪੀਣ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਭਾਰਤ ਦੇ 'ਦੁਸ਼ਮਣ' ਖ਼ਿਲਾਫ਼ ਐਕਸ਼ਨ ਦੀ ਤਿਆਰੀ 'ਚ ਕੈਨੇਡਾ, PM ਕਾਰਨੀ ਦੇ ਦੌਰੇ ਤੋਂ ਪਹਿਲਾਂ ਚੁੱਕਿਆ ਵੱਡਾ ਕਦਮ
ਫਿਲਹਾਲ ਜਹਾਜ਼ ਕੁਝ ਤਕਨੀਕੀ ਕਾਰਨਾਂ ਕਰ ਕੇ ਨਾਗਪੁਰ ਹਵਾਈ ਅੱਡੇ 'ਤੇ ਹੀ ਖੜ੍ਹਾ ਹੈ। ਇਨ੍ਹਾਂ ਤਕਨੀਕੀ ਪਹਿਲੂਆਂ ਦੀ ਜਾਂਚ ਤੋਂ ਬਾਅਦ ਹੀ ਜਹਾਜ਼ ਨੂੰ ਅਗਲੀ ਉਡਾਣ ਲਈ ਰਵਾਨਾ ਕੀਤਾ ਜਾਵੇਗਾ। ਹਵਾਈ ਅੱਡੇ ਦੇ ਸੀਨੀਅਰ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਹੈ ਕਿ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ ਅਤੇ ਯਾਤਰੀਆਂ ਦੀ ਸੁਰੱਖਿਆ ਨੂੰ ਪਹਿਲ ਦਿੱਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ''ਛੇਤੀ ਤੋਂ ਛੇਤੀ ਛੱਡ ਦਿਓ ਇਰਾਨ..!'' ਜੰਗ ਦੇ ਮਾਹੌਲ ਵਿਚਾਲੇ ਭਾਰਤੀਆਂ ਲਈ ਜਾਰੀ ਹੋਈ ਅਡਵਾਈਜ਼ਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
