ਭਾਰਤ ਆਉਂਦੇ ਜਹਾਜ਼ 'ਚ ਬੰਬ ! ਹਵਾ 'ਚੋਂ ਹੀ ਵਾਪਸ ਮੁੜ ਗਈ ਇਕ ਹੋਰ ਫਲਾਈਟ
Monday, Jun 16, 2025 - 12:47 PM (IST)

ਇੰਟਰਨੈਸ਼ਨਲ ਡੈਸਕ- ਅਹਿਮਦਾਬਾਦ ਪਲੇਨ ਕ੍ਰੈਸ਼ ਮਗਰੋਂ ਏਅਰ ਇੰਡੀਆ ਸੁਰੱਖਿਆ ਕਾਰਨਾਂ ਕਰਕੇ ਸਵਾਲਾਂ ਦੇ ਘੇਰੇ 'ਚ ਘਿਰੀ ਹੋਈ ਹੈ। ਉੱਥੇ ਹੀ ਹੁਣ ਇਕ ਹੋਰ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਭਾਰਤ ਦੇ ਹੈਦਰਾਬਾਦ ਏਅਰਪੋਰਟ 'ਤੇ ਲੈਂਡ ਹੋਣ ਵਾਲੀ ਲੁਫਥਾਂਸਾ ਏਅਰਲਾਈਨਜ਼ ਦੀ ਫਲਾਈਟ ਐੱਲ.ਐੱਚ.752, ਜੋ ਕਿ ਜਰਮਨੀ ਦੇ ਫ੍ਰੈਂਕਫਰਟ ਤੋਂ ਹੈਦਰਾਬਾਦ ਆ ਰਹੀ ਸੀ, ਨੂੰ ਬੰਬ ਦੀ ਧਮਕੀ ਮਗਰੋਂ ਵਾਪਸ ਭੇਜ ਦਿੱਤਾ ਗਿਆ ਹੈ।
ਜਾਣਕਾਰੀ ਅਨੁਸਾਰ ਅਧਿਕਾਰੀਆਂ ਨੂੰ ਇਸ ਫਲਾਈਟ 'ਚ ਬੰਬ ਹੋਣ ਦੀ ਧਮਕੀ ਸੋਸ਼ਲ ਮੀਡੀਆ ਰਾਹੀਂ ਮਿਲੀ ਸੀ। ਇਸ ਧਮਕੀ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਅਧਿਕਾਰੀਆਂ ਨੇ ਫਲਾਈਟ ਨੂੰ ਰੂਟ ਦੇ ਵਿਚਕਾਰੋਂ ਹੀ ਵਾਪਸ ਬੁਲਾ ਲਿਆ ਹੈ। ਏਅਰਲਾਈਨ ਨੇ ਕਿਹਾ ਕਿ ਯਾਤਰੀਆਂ ਦੀ ਸੁਰੱਖਿਆ ਉਨ੍ਹਾਂ ਲਈ ਸਭ ਤੋਂ ਪਹਿਲਾਂ ਹੈ। ਕੰਪਨੀ ਨੇ ਕਿਹਾ ਕਿ ਯਾਤਰੀਆਂ ਦੇ ਰਹਿਣ ਦਾ ਪ੍ਰਬੰਧ ਕਰ ਦਿੱਤਾ ਗਿਆ ਹੈ ਤੇ ਹਾਲਾਤ ਸਥਿਰ ਹੋਣ ਮਗਰੋਂ ਉਡਾਣ ਦੁਬਾਰਾ ਭਰੀ ਜਾਵੇਗੀ।
ਇਹ ਵੀ ਪੜ੍ਹੋ- ਨਿਊਕਲੀਅਰ ਸਾਈਟ 'ਤੇ ਰੇਡੀਏਸ਼ਨ ਲੀਕੇਜ ! ਇਨਸਾਨੀਅਤ ਲਈ ਪੈਦਾ ਹੋਇਆ ਵੱਡਾ ਖ਼ਤਰਾ
ਜ਼ਿਕਰਯੋਗ ਹੈ ਕਿ ਕੁਝ ਸਮਾਂ ਪਹਿਲਾਂ ਹੀ ਏਅਰ ਇੰਡੀਆ ਦੇ ਇਕ ਜਹਾਜ਼, ਜੋ ਕਿ ਹਾਂਗਕਾਂਗ ਤੋਂ ਦਿੱਲੀ ਆ ਰਿਹਾ ਸੀ, ਨੂੰ ਵੀ ਤਕਨੀਕੀ ਖ਼ਰਾਬੀ ਕਾਰਨ ਹਾਂਗਕਾਂਗ ਵਾਪਸ ਭੇਜ ਦਿੱਤਾ ਗਿਆ ਹੈ। ਅਹਿਮਦਾਬਾਦ 'ਚ ਹੋਏ ਪਲੇਨ ਕ੍ਰੈਸ਼ ਮਗਰੋਂ ਸਾਰੀਆਂ ਏਅਰਲਾਈਨ ਕੰਪਨੀਆਂ ਇਸ ਸਮੇਂ ਸੁਰੱਖਿਆ ਨੂੰ ਸਭ ਤੋਂ ਪਹਿਲਾਂ ਦੇਖ ਰਹੀਆਂ ਹਨ, ਤਾਂ ਜੋ ਯਾਤਰੀਆਂ ਨੂੰ ਕਿਸੇ ਤਰ੍ਹਾਂ ਦੀ ਵੀ ਦਿੱਕਤ ਨਾ ਆਵੇ।
ਇਹ ਵੀ ਪੜ੍ਹੋ- Air India ਦੀ ਇਕ ਹੋਰ ਫਲਾਈਟ 'ਚ ਆਈ ਖ਼ਰਾਬੀ ! ਦਿੱਲੀ ਆਉਂਦੇ ਸਮੇਂ ਰਸਤੇ 'ਚੋਂਂ ਹੀ ਭੇਜਿਆ ਗਿਆ ਵਾਪਸ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e