ਹਵਾਈ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਠੰਡ ਤੇ ਖ਼ਰਾਬ ਮੌਸਮ ਕਾਰਨ 108 ਉਡਾਣਾਂ ਪ੍ਰਭਾਵਿਤ
Friday, Jan 03, 2025 - 01:23 PM (IST)
ਨੈਸ਼ਨਲ ਡੈਸਕ : ਮੌਸਮ ਦੇ ਕਾਰਨ ਦਿੱਲੀ ਤੋਂ ਆਉਣ-ਜਾਣ ਵਾਲੀਆਂ ਘਰੇਲੂ ਅਤੇ ਅੰਤਰਰਾਸ਼ਟਰੀ ਉਡਾਣਾਂ ਪ੍ਰਭਾਵਿਤ ਹੋ ਰਹੀਆਂ ਹਨ। ਵੀਰਵਾਰ ਨੂੰ ਖ਼ਾਸ ਤੌਰ 'ਤੇ ਇੰਡੀਗੋ ਅਤੇ ਏਅਰ ਇੰਡੀਆ ਦੀਆਂ ਘਰੇਲੂ ਉਡਾਣਾਂ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੋਈਆਂ ਹਨ। ਇਸ ਦੌਰਾਨ ਸਭ ਤੋਂ ਵੱਧ ਏਅਰ ਇੰਡੀਆ ਦੀਆਂ ਅੰਤਰਰਾਸ਼ਟਰੀ ਉਡਾਣਾਂ 'ਤੇ ਅਸਰ ਪਿਆ ਹੈ।
ਇਹ ਵੀ ਪੜ੍ਹੋ - ਠੰਡ ਦੇ ਮੌਸਮ 'ਚ ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਇਹ ਖ਼ਬਰ, IMD ਨੇ ਜਾਰੀ ਕੀਤਾ ਅਲਰਟ
ਦੇਰੀ ਨਾਲ ਰਵਾਨਾ ਹੋਈਆਂ ਉਡਾਣਾਂ
ਸੂਤਰਾਂ ਮੁਤਾਬਕ ਵੀਰਵਾਰ ਨੂੰ ਦਿੱਲੀ ਦੇ ਆਈਜੀਟੀ ਹਵਾਈ ਅੱਡੇ ਤੋਂ 85 ਘਰੇਲੂ ਅਤੇ 23 ਅੰਤਰਰਾਸ਼ਟਰੀ ਉਡਾਣਾਂ ਦੇਰੀ ਨਾਲ ਰਵਾਨਾ ਹੋਈਆਂ। ਖ਼ਰਾਬ ਮੌਸਮ ਅਤੇ ਹੋਰ ਕਾਰਨਾਂ ਕਰਕੇ ਇਹ ਉਡਾਣਾਂ ਲੇਟ ਹੋਈਆਂ ਸਨ। ਇੰਡੀਗੋ ਦੀਆਂ ਕਰੀਬ 40 ਘਰੇਲੂ ਉਡਾਣਾਂ ਅਤੇ ਏਅਰ ਇੰਡੀਆ ਦੀਆਂ 24 ਉਡਾਣਾਂ ਦੇਰੀ ਨਾਲ ਚੱਲ ਰਹੀਆਂ ਹਨ। ਇਸ ਤੋਂ ਇਲਾਵਾ ਏਅਰ ਇੰਡੀਆ ਐਕਸਪ੍ਰੈਸ ਦੀਆਂ 12 ਘਰੇਲੂ ਉਡਾਣਾਂ ਅਤੇ ਸਪਾਈਸ ਜੈੱਟ ਦੀਆਂ 9 ਘਰੇਲੂ ਉਡਾਣਾਂ ਨੇ ਵੀ ਦੇਰੀ ਨਾਲ ਉਡਾਣ ਭਰੀ। ਅੰਤਰਰਾਸ਼ਟਰੀ ਉਡਾਣਾਂ ਵਿੱਚੋਂ 16 ਏਅਰ ਇੰਡੀਆ ਦੀਆਂ ਸਨ, ਬਾਕੀ ਹੋਰ ਏਅਰਲਾਈਨਾਂ ਦੀਆਂ ਸਨ।
ਇਹ ਵੀ ਪੜ੍ਹੋ - ਠੰਡ ਦੇ ਮੱਦੇਨਜ਼ਰ ਬਦਲਿਆ ਸਕੂਲਾਂ ਦਾ ਸਮਾਂ, ਇਸ ਸਮੇਂ ਲੱਗਣਗੀਆਂ ਕਲਾਸਾਂ
ਨਿਰਧਾਰਤ ਸਮੇਂ ਤੋਂ ਪਹਿਲਾਂ ਕਈ ਉਡਾਣਾਂ ਨੇ ਭਰੀ ਉਡਾਣ
ਦੂਜੇ ਪਾਸੇ ਠੰਡ ਦੇ ਕਹਿਰ ਕਾਰਨ ਪੂਰਾ ਉੱਤਰੀ ਭਾਰਤ ਪ੍ਰਭਾਵਿਤ ਹੋ ਰਿਹਾ ਹੈ। ਇਸ ਕਾਰਨ ਦੂਜੇ ਰਾਜਾਂ ਤੋਂ ਆਉਣ ਵਾਲੀਆਂ ਉਡਾਣਾਂ ਵੀ ਦੇਰੀ ਨਾਲ ਪਹੁੰਚ ਰਹੀਆਂ ਹਨ ਅਤੇ ਦਿੱਲੀ ਤੋਂ ਆਉਣ ਵਾਲੀਆਂ ਉਡਾਣਾਂ ਵੀ ਦੇਰੀ ਨਾਲ ਉਡਾਣ ਭਰ ਰਹੀਆਂ ਹਨ। ਕੁਝ ਘਰੇਲੂ ਉਡਾਣਾਂ ਨੂੰ ਛੱਡ ਕੇ ਜ਼ਿਆਦਾਤਰ ਉਡਾਣਾਂ ਵਿੱਚ 30 ਮਿੰਟ ਤੋਂ ਇੱਕ ਘੰਟੇ ਦੀ ਦੇਰੀ ਹੋਈ ਹੈ। ਕਈ ਉਡਾਣਾਂ ਆਪਣੇ ਨਿਰਧਾਰਤ ਸਮੇਂ ਤੋਂ ਪਹਿਲਾਂ ਹੀ ਉਡਾਣ ਭਰ ਚੁੱਕੀਆਂ ਸਨ।
ਇਹ ਵੀ ਪੜ੍ਹੋ - 31 ਦਸੰਬਰ ਦੀ ਰਾਤ ਲੋਕਾਂ ਨੇ ਸਭ ਤੋਂ ਵੱਧ Online ਆਰਡਰ ਕੀਤੀਆਂ ਇਹ ਚੀਜ਼ਾਂ, ਸੁਣ ਹੋਵੋਗੇ ਹੈਰਾਨ
ਕਈ ਉਡਾਣਾਂ ਹੋਈਆਂ ਲੇਟ
ਏਅਰ ਇੰਡੀਆ ਦੀ ਹੈਦਰਾਬਾਦ ਜਾਣ ਵਾਲੀ ਫਲਾਈਟ ਨੇ ਵੀਰਵਾਰ ਨੂੰ ਦੁਪਹਿਰ 12:30 ਦੀ ਬਜਾਏ 2:41 ਵਜੇ ਉਡਾਣ ਭਰੀ। ਇਸ ਤੋਂ ਇਲਾਵਾ ਜੈਪੁਰ, ਅੰਮ੍ਰਿਤਸਰ ਅਤੇ ਸ੍ਰੀਨਗਰ ਜਾਣ ਵਾਲੀਆਂ ਏਅਰ ਇੰਡੀਆ ਐਕਸਪ੍ਰੈਸ ਦੀਆਂ ਤਿੰਨ ਉਡਾਣਾਂ ਦੋ ਤੋਂ ਚਾਰ ਘੰਟੇ ਲੇਟ ਹੋਈਆਂ। ਇੰਡੀਗੋ ਨੇ ਵੀਰਵਾਰ ਨੂੰ ਇਕ ਬਿਆਨ ਜਾਰੀ ਕਰਕੇ ਕਿਹਾ ਕਿ ਧੁੰਦ ਕਾਰਨ ਵਿਜ਼ੀਬਿਲਟੀ ਬਹੁਤ ਘੱਟ ਹੋ ਗਈ ਹੈ, ਜਿਸ ਕਾਰਨ ਉਡਾਣਾਂ ਪ੍ਰਭਾਵਿਤ ਹੋ ਰਹੀਆਂ ਹਨ। ਏਅਰਲਾਈਨਜ਼ ਨੇ ਆਪਣੇ ਯਾਤਰੀਆਂ ਨੂੰ ਸਲਾਹ ਦਿੱਤੀ ਹੈ ਕਿ ਉਹ ਹਵਾਈ ਅੱਡੇ 'ਤੇ ਪਹੁੰਚਣ ਤੋਂ ਪਹਿਲਾਂ ਆਪਣੀ ਉਡਾਣ ਦੀ ਜਾਣਕਾਰੀ ਦੀ ਜਾਂਚ ਕਰਨ ਅਤੇ ਵਾਧੂ ਸਮੇਂ ਦੇ ਨਾਲ ਰਵਾਨਾ ਹੋ ਜਾਣ।
ਇਹ ਵੀ ਪੜ੍ਹੋ - ਪਿਤਾ ਦੀ ਮੌਤ 'ਤੇ ਪੁੱਤ ਦਾ ਜਸ਼ਨ: ਸ਼ਮਸ਼ਾਨਘਾਟ 'ਚ ਡਾਂਸ, ਉਡਾਏ ਨੋਟਾਂ ਦੇ ਬੰਡਲ (ਵੀਡੀਓ ਵਾਇਰਲ)
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8