ਮੋਹਲੇਧਾਰ ਮੀਂਹ ਕਾਰਨ ਨਾਗਪੁਰ ਦੇ ਕਈ ਇਲਾਕਿਆਂ ''ਚ ਹੜ੍ਹ, 180 ਲੋਕਾਂ ਨੂੰ ਕੱਢਿਆ ਗਿਆ

09/23/2023 1:34:12 PM

ਨਾਗਪੁਰ- ਮਹਾਰਾਸ਼ਟਰ ਦੇ ਉੱਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਸ਼ਨੀਵਾਰ ਨੂੰ ਕਿਹਾ ਕਿ ਮੋਹਲੇਧਾਰ ਮੀਂਹ ਦੀ ਵਜ੍ਹਾ ਕਰ ਕੇ ਨਾਗਪੁਰ ਸ਼ਹਿਰ ਦੇ ਕਈ ਹਿੱਸਿਆਂ 'ਚ ਹੜ੍ਹ ਆ ਗਿਆ। ਜਿਸ ਤੋਂ ਬਾਅਦ ਸੁਣਨ ਅਤੇ ਬੋਲਣ ਵਿਚ ਅਸਮਰੱਥ 40 ਵਿਦਿਆਰਥੀਆਂ ਸਮੇਤ 180 ਲੋਕਾਂ ਨੂੰ ਉੱਥੋਂ ਸੁਰੱਖਿਅਤ ਕੱਢਿਆ ਗਿਆ। ਉੱਪ ਮੁੱਖ ਮੰਤਰੀ ਨੇ ਕਿਹਾ ਕਿ ਰਾਸ਼ਟਰੀ ਆਫ਼ਤ ਮੋਚਨ ਬਲ (NDRF) ਅਤੇ ਸੂਬਾਈ ਆਫ਼ਤ ਮੋਚਨ ਬਲ (SDRF) ਹੜ੍ਹ ਪ੍ਰਭਾਵਿਤ ਇਲਾਕਿਆਂ ਤੋਂ ਲੋਕਾਂ ਨੂੰ ਸੁਰੱਖਿਅਤ ਕੱਢ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਫ਼ੌਜ ਦੀਆਂ ਦੋ ਇਕਾਈਆਂ ਅੰਬਾਝਰੀ ਇਲਾਕੇ ਵਿਚ ਪਹੁੰਚ ਰਹੀਆਂ ਹਨ, ਇੱਥੇ ਇਕ ਝੀਲ ਉਫ਼ਾਨ 'ਤੇ ਹੈ।

ਇਹ ਵੀ ਪੜ੍ਹੋ-  ਕੈਨੇਡੀਅਨ ਯੂਨੀਵਰਸਿਟੀਜ਼ ਦੇ ਨੁਮਾਇੰਦਿਆਂ ਦੀ ਸਲਾਹ, ਅਜੇ ਕੈਨੇਡਾ ਜਾਣ ਦੀ ਤਿਆਰੀ ਨਾ ਕਰਨ ਵਿਦਿਆਰਥੀ

ਨਾਗਪੁਰ ਸ਼ਹਿਰ 'ਚ ਸ਼ੁੱਕਰਵਾਰ ਅੱਧੀ ਰਾਤ ਤੋਂ ਮੋਹਲੇਧਾਰ ਮੀਂਹ ਸ਼ੁਰੂ ਹੋਇਆ। ਮੌਸਮ ਵਿਭਾਗ ਨੇ ਦੱਸਿਆ ਕਿ ਨਾਗਪੁਰ ਹਵਾਈ ਅੱਡੇ 'ਤੇ ਸਵੇਰੇ ਸਾਢੇ 5 ਵਜੇ ਤੱਕ 106 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਮੋਹਲੇਧਾਰ ਮੀਂਹ ਦੀ ਵਜ੍ਹਾ ਕਰ ਕੇ ਕਈ ਸੜਕਾਂ ਅਤੇ ਰਿਹਾਇਸ਼ੀ ਇਲਾਕੇ ਪਾਣੀ ਨਾਲ ਭਰ ਗਏ, ਜਿਸ ਕਾਰਨ ਪ੍ਰਸ਼ਾਸਨ ਨੇ ਸਾਵਧਾਨੀ ਦੇ ਤੌਰ 'ਤੇ ਸਕੂਲ-ਕਾਲਜਾਂ 'ਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ। 

ਇਹ ਵੀ ਪੜ੍ਹੋ-  ਭਾਰਤ ਸਰਕਾਰ ਆਸਾਨ, ਭਾਰਤੀ ਭਾਸ਼ਾਵਾਂ 'ਚ ਕਾਨੂੰਨ ਬਣਾਉਣ ਲਈ ਕਰ ਰਹੀ ਕੋਸ਼ਿਸ਼ਾਂ: PM ਮੋਦੀ

ਫੜਨਵੀਸ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' (ਪਹਿਲਾਂ ਟਵਿੱਟਰ) 'ਤੇ ਲਿਖਿਆ ਕਿ ਉਹ ਸ਼ਹਿਰ 'ਚ ਮੀਂਹ ਦੀ ਸਥਿਤੀ 'ਤੇ ਲਗਾਤਾਰ ਨਜ਼ਰ ਰੱਖ ਰਹੇ ਹਨ। ਉਹ ਨਾਗਪੁਰ ਤੋਂ ਵਿਧਾਇਕ ਹਨ। ਸੋਸ਼ਲ ਮੀਡੀਆ ਪਲੇਟਫਾਰਮ 'ਤੇ ਉਨ੍ਹਾਂ ਦੇ ਦਫ਼ਤਰ ਨੇ ਕਿਹਾ ਕਿ ਉਪ ਮੁੱਖ ਮੰਤਰੀ ਨੇ ਨਾਗਪੁਰ ਦੇ ਜ਼ਿਲ੍ਹਾ ਮੈਜਿਸਟ੍ਰੇਟ, ਨਗਰ ਨਿਗਮ ਕਮਿਸ਼ਨਰ ਅਤੇ ਪੁਲਸ ਕਮਿਸ਼ਨਰ ਨੂੰ "ਕੁਝ ਥਾਵਾਂ 'ਤੇ ਫਸੇ ਲੋਕਾਂ ਨੂੰ ਬਚਾਉਣ ਲਈ ਕਈ ਟੀਮਾਂ ਨੂੰ ਤੁਰੰਤ ਸਰਗਰਮ ਕਰਨ" ਦੇ ਨਿਰਦੇਸ਼ ਦਿੱਤੇ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

Tanu

This news is Content Editor Tanu