ਦਿੱਲੀ ''ਚ ਇਸ ਸਾਲ ਹੜ੍ਹ ਵਰਗੀ ਸਥਿਤੀ ਪੈਦਾ ਨਹੀਂ ਹੋਵੇਗੀ : CM ਰੇਖਾ ਗੁਪਤਾ
Wednesday, Jun 11, 2025 - 04:09 PM (IST)

ਨਵੀਂ ਦਿੱਲੀ : ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਬੁੱਧਵਾਰ ਨੂੰ ਲੋਕਾਂ ਨੂੰ ਭਰੋਸਾ ਦਿਵਾਉਂਦੇ ਹੋਏ ਕਿਹਾ ਕਿ ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਇਸ ਸਾਲ ਹੜ੍ਹ ਵਰਗੀ ਸਥਿਤੀ ਪੈਦਾ ਨਹੀਂ ਹੋਵੇਗੀ। ਇਸ ਸਬੰਧ ਵਿਚ ਸਰਕਾਰ ਵਲੋਂ ਪੂਰੀਆਂ ਤਿਆਰੀਆਂ ਕੀਤੀਆਂ ਗਈਆਂ ਹਨ। ਰੇਖਾ ਗੁਪਤਾ ਨੇ ਦਿੱਲੀ ਸਕੱਤਰੇਤ ਵਿਖੇ ਹੜ੍ਹ ਕੰਟਰੋਲ ਉਪਾਵਾਂ 'ਤੇ ਹੋਈ ਮੀਟਿੰਗ ਤੋਂ ਬਾਅਦ ਇਸ ਗੱਲ ਦਾ ਜ਼ਿਕਰ ਕੀਤਾ ਹੈ। ਮੀਟਿੰਗ ਤੋਂ ਬਾਅਦ ਉਹਨਾਂ ਨੇ ਪੱਤਰਕਾਰਾਂ ਨੂੰ ਕਿਹਾ, "ਦਿੱਲੀ ਸਰਕਾਰ ਪੂਰੀ ਤਰ੍ਹਾਂ ਤਿਆਰ ਹੈ। ਦੋ ਸਾਲ ਪਹਿਲਾਂ ਦਿੱਲੀ ਵਿੱਚ ਹੜ੍ਹ ਆਇਆ ਸੀ। ਉਸ ਸਮੇਂ ਬੈਰਾਜ ਦੇ ਗੇਟ ਵੀ ਨਹੀਂ ਖੋਲ੍ਹੇ ਗਏ ਸਨ। ਪਰ ਮੈਂ ਤੁਹਾਨੂੰ ਭਰੋਸਾ ਦੇ ਸਕਦੀ ਹਾਂ ਕਿ ਇਸ ਵਾਰ ਹੜ੍ਹ ਦੀ ਸਥਿਤੀ ਪੈਦਾ ਨਹੀਂ ਹੋਵੇਗੀ। ਸਰਕਾਰ ਅਤੇ ਸਾਰੇ ਵਿਭਾਗ ਪੂਰੀ ਤਰ੍ਹਾਂ ਤਿਆਰ ਹਨ।"
ਇਹ ਵੀ ਪੜ੍ਹੋ : Sonam-Raja: ਰਾਜਾ ਦੇ ਦੋਸਤ ਦਾ ਸੋਨਮ ਨੂੰ ਲੈ ਕੇ ਵੱਡਾ ਖ਼ੁਲਾਸਾ, ਵਿਆਹ ਤੇ ਹਨੀਮੂਨ ਨੂੰ ਲੈ ਕੇ ਆਖੀ ਇਹ ਗੱਲ
ਦੱਸ ਦੇਈਏ ਕਿ ਇਸ ਬੈਠਕ ਵਿਚ ਮੰਤਰੀ ਆਸ਼ੀਸ਼ ਸੂਦ ਅਤੇ ਪਰਵੇਸ਼ ਵਰਮਾ ਦੇ ਨਾਲ-ਨਾਲ ਭਾਜਪਾ ਸੰਸਦ ਮੈਂਬਰ ਰਾਮਵੀਰ ਸਿੰਘ ਬਿਧੂਰੀ ਅਤੇ ਬਾਂਸੂਰੀ ਸਵਰਾਜ ਵੀ ਸ਼ਾਮਲ ਹੋਏ। ਲੋਕ ਨਿਰਮਾਣ ਵਿਭਾਗ (ਪੀਡਬਲਯੂਡੀ), ਦਿੱਲੀ ਨਗਰ ਨਿਗਮ (ਐੱਮਸੀਡੀ), ਮਾਲੀਆ, ਸਿੰਚਾਈ ਅਤੇ ਹੜ੍ਹ ਨਿਯੰਤਰਣ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੀਟਿੰਗ ਵਿੱਚ ਸ਼ਾਮਲ ਹੋਏ। ਉਨ੍ਹਾਂ ਕਿਹਾ, "ਅਸੀਂ ਗਾਰ ਕੱਢਣ ਦਾ ਕੰਮ ਕੀਤਾ ਹੈ। ਮੁੱਖ ਨਾਲਿਆਂ ਤੋਂ ਲਗਭਗ 20 ਲੱਖ ਮੀਟ੍ਰਿਕ ਟਨ ਗਾਰ ਕੱਢੀ ਗਈ ਹੈ।" ਦਿੱਲੀ ਵਿਚ 2023 ਵਿੱਚ ਹੜ੍ਹ ਵਰਗੀ ਸਥਿਤੀ ਦਾ ਸਾਹਮਣਾ ਕਰਨਾ ਪਿਆ ਸੀ, ਜਦੋਂ ਭਾਰੀ ਬਾਰਸ਼ ਕਾਰਨ ਕਈ ਇਲਾਕੇ ਪਾਣੀ ਵਿਚ ਡੁੱਬ ਗਏ ਸਨ। ਇਸ ਕਾਰਨ 25,000 ਤੋਂ ਵੱਧ ਵਸਨੀਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ ਸੀ।
ਇਹ ਵੀ ਪੜ੍ਹੋ : 7 ਜੂਨ ਨੂੰ ਹੋਣ ਵਾਲਾ ਕੁਝ ਵੱਡਾ! ਬਾਬਾ ਵਾਂਗਾ ਦੀ ਡਰਾਉਣੀ ਭਵਿੱਖਬਾਣੀ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ