ਕੁਦਰਤ ਦੀ ਮਾਰ; ਆਸਾਮ ''ਚ ਹੜ੍ਹ ਦੀ ਸਥਿਤੀ ਗੰਭੀਰ, ਵੱਡੀ ਗਿਣਤੀ ''ਚ ਲੋਕਾਂ ਨੇ ਰਾਹਤ ਕੈਂਪਾਂ ''ਚ ਲਈ ਸ਼ਰਨ

Saturday, Jul 13, 2024 - 11:12 AM (IST)

ਕੁਦਰਤ ਦੀ ਮਾਰ; ਆਸਾਮ ''ਚ ਹੜ੍ਹ ਦੀ ਸਥਿਤੀ ਗੰਭੀਰ, ਵੱਡੀ ਗਿਣਤੀ ''ਚ ਲੋਕਾਂ ਨੇ ਰਾਹਤ ਕੈਂਪਾਂ ''ਚ ਲਈ ਸ਼ਰਨ

ਗੁਹਾਟੀ- ਆਸਾਮ ਵਿਚ ਸ਼ਨੀਵਾਰ ਨੂੰ ਵੀ ਹੜ੍ਹ ਦੀ ਸਥਿਤੀ ਗੰਭੀਰ ਬਣੀ ਹੋਈ ਹੈ। ਹਾਲਾਂਕਿ ਸੂਬੇ ਦੇ ਕਈ ਹਿੱਸਿਆਂ 'ਚ ਪਾਣੀ ਦਾ ਪੱਧਰ ਘੱਟਣ ਲੱਗਾ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਗੁਹਾਟੀ ਸਥਿਤ ਭਾਰਤ ਮੌਸਮ ਵਿਭਾਗ ਦੇ ਖੇਤਰੀ ਕੇਂਦਰ ਨੇ ਦੱਸਿਆ ਕਿ ਆਸਾਮ ਦੀਆਂ ਜ਼ਿਆਦਾਤਰ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਆਸਾਮ ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਵਲੋਂ ਸ਼ੁੱਕਰਵਾਰ ਰਾਤ ਨੂੰ ਜਾਰੀ ਕੀਤੀ ਗਈ ਇਕ ਰਿਪੋਰਟ 'ਚ ਕਿਹਾ ਗਿਆ ਹੈ ਕਿ ਸੂਬੇ 'ਚ ਹੜ੍ਹ ਕਾਰਨ 7 ਹੋਰ ਲੋਕਾਂ ਦੀ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ-  ਆਸਾਮ 'ਚ ਹੜ੍ਹ ਕਾਰਨ ਬੇਕਾਬੂ ਹੋਏ ਹਾਲਾਤ, 14 ਲੱਖ ਲੋਕਾਂ 'ਤੇ ਕੁਦਰਤ ਦੀ ਮਾਰ

ਇਸ ਦੇ ਨਾਲ ਹੀ 23 ਜ਼ਿਲ੍ਹਿਆਂ 'ਚ 12.33 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹਨ। ਆਸਾਮ 'ਚ ਇਸ ਸਾਲ ਹੜ੍ਹ, ਜ਼ਮੀਨ ਖਿਸਕਣ, ਤੂਫ਼ਾਨ ਅਤੇ ਬਿਜਲੀ ਡਿੱਗਣ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 106 ਹੋ ਗਈ ਹੈ। ਰਿਪੋਰਟ ਅਨੁਸਾਰ ਧੂਬਰੀ ਜ਼ਿਲ੍ਹੇ ਵਿਚ ਸਭ ਤੋਂ ਵੱਧ 3.18 ਲੱਖ ਲੋਕ ਹੜ੍ਹ ਨਾਲ ਪ੍ਰਭਾਵਿਤ ਹੋਏ ਹਨ। ਇਸ ਤੋਂ ਬਾਅਦ ਕਛਾਰ 'ਚ ਕਰੀਬ 1.5 ਲੱਖ ਅਤੇ ਗੋਲਾਘਾਟ 'ਚ 95,000 ਤੋਂ ਜ਼ਿਆਦਾ ਲੋਕ ਕੁਦਰਤੀ ਆਫਤ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ।

ਇਹ ਵੀ ਪੜ੍ਹੋ- ਪ੍ਰੇਮ ਸਬੰਧਾਂ ਨੂੰ ਲੈ ਕੇ ਕੁੜੀ ਦੇ ਪਰਿਵਾਰ ਨੇ ਕੁੱਟ-ਕੁੱਟ ਕੇ ਮਾਰਿਆ 24 ਸਾਲਾ ਮੁੰਡਾ

ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਸੂਬੇ ਦੇ ਕਈ ਹਿੱਸਿਆਂ ਵਿਚ ਹੜ੍ਹ ਦਾ ਪਾਣੀ ਘਟ ਰਿਹਾ ਹੈ, ਕਿਉਂਕਿ ਜ਼ਿਆਦਾਤਰ ਖੇਤਰਾਂ 'ਚ ਮੀਂਹ ਰੁਕ ਗਿਆ ਹੈ। ਉਨ੍ਹਾਂ ਕਿਹਾ ਕਿ ਸਥਿਤੀ ਵਿਚ ਹੋਰ ਸੁਧਾਰ ਹੋਣ ਦੀ ਸੰਭਾਵਨਾ ਹੈ। ਮੌਜੂਦਾ ਸਮੇਂ 'ਚ, 2,95,651 ਬੇਘਰ ਹੋਏ ਲੋਕਾਂ ਨੇ 18 ਜ਼ਿਲ੍ਹਿਆਂ 'ਚ 316 ਰਾਹਤ ਕੈਂਪਾਂ ਵਿਚ ਸ਼ਰਨ ਲਈ ਹੈ। ਪਿਛਲੇ 24 ਘੰਟਿਆਂ ਦੌਰਾਨ ਸੂਬਾ ਸਰਕਾਰ ਨੇ ਕਿਹਾ ਕਿ 3,621.01 ਕੁਇੰਟਲ ਚੌਲ 666.61 ਕੁਇੰਟਲ ਲੂਣ ਅਤੇ 11,446.82 ਲੀਟਰ ਸਰ੍ਹੋਂ ਦਾ ਤੇਲ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁਹੱਈਆ ਕਰਵਾਇਆ ਗਿਆ ਹੈ। ਬਰਾਕ ਨਦੀ ਦੀ ਸਹਾਇਕ ਨਦੀ ਨੇਮਾਤੀਘਾਟ, ਤੇਜ਼ਪੁਰ ਅਤੇ ਕੁਸ਼ੀਆਰਾ ਵਿਚ ਖਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀ ਹੈ।


author

Tanu

Content Editor

Related News