ਭਿਆਨਕ ਹੜ੍ਹਾਂ ਮਗਰੋਂ ਨਵੀਂ ਮੁਸੀਬਤ ਨੇ ਦਿੱਤੀ ਦਸਤਕ ! ਮੰਡਰਾਉਣ ਲੱਗਾ ਵੱਡਾ ਖ਼ਤਰਾ
Wednesday, Sep 10, 2025 - 10:19 AM (IST)

ਨੈਸ਼ਨਲ ਡੈਸਕ- ਬੀਤੇ ਕਈ ਦਿਨਾਂ ਤੱਕ ਭਾਰਤ ਦੇ ਪੰਜਾਬ, ਹਰਿਆਣਾ, ਜੰਮੂ-ਕਸ਼ਮੀਰ, ਦਿੱਲੀ, ਹਿਮਾਚਲ ਪ੍ਰਦੇਸ਼ ਤੇ ਰਾਜਸਥਾਨ 'ਚ ਲਗਾਤਾਰ ਹੋਈ ਭਾਰੀ ਬਾਰਿਸ਼ ਨੇ ਕਾਫ਼ੀ ਤਬਾਹੀ ਮਚਾਈ, ਜਿਸ ਕਾਰਨ ਹਜ਼ਾਰਾਂ ਲੋਕ ਘਰੋਂ ਬੇਘਰ ਹੋ ਗਏ ਤੇ ਕਈ ਲੋਕਾਂ ਨੂੰ ਆਪਣੀ ਜਾਨ ਗੁਆਉਣੀ ਪਈ। ਹਾਲਾਂਕਿ ਰਾਹਤ ਤੇ ਬਚਾਅ ਕਾਰਜ ਲਗਾਤਾਰ ਜਾਰੀ ਰਹੇ, ਪਰ ਫ਼ਿਰ ਵੀ ਕਈ ਇਲਾਕਿਆਂ 'ਚ ਪਹੁੰਚ ਨਾ ਹੋਣ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ।
ਪਿਛਲੇ 1-2 ਦਿਨਾਂ ਤੋਂ ਭਾਰੀ ਬਾਰਿਸ਼ ਤੋਂ ਕੁਝ ਰਾਹਤ ਮਿਲੀ ਹੈ, ਜਿਸ ਕਾਰਨ ਪਾਣੀ ਦਾ ਪੱਧਰ ਹੇਠਾਂ ਜਾਣ ਲੱਗ ਪਿਆ ਹੈ ਤੇ ਲੋਕਾਂ ਦੀ ਜ਼ਿੰਦਗੀ ਮੁੜ ਲੀਹ 'ਤੇ ਆਉਣਾ ਸ਼ੁਰੂ ਹੋ ਗਈ ਹੈ। ਇਸੇ ਦੌਰਾਨ ਰਾਜਧਾਨੀ ਦਿੱਲੀ ’ਚ ਵੀ ਮੀਂਹ ਥੋੜ੍ਹਾ ਰੁਕ ਗਿਆ ਹੈ, ਜਿਸ ਕਾਰਨ ਯਮੁਨਾ ਦੇ ਪਾਣੀ ਦਾ ਪੱਧਰ ਵੀ ਘਟ ਰਿਹਾ ਹੈ। ਪਰ ਇਸ ਦੌਰਾਨ ਇਕ ਹੋਰ ਵੱਡੀ ਸਮੱਸਿਆ ਪੈਰ ਪਸਾਰਨ ਲੱਗੀ ਹੈ। ਹੜ੍ਹਾਂ ਕਾਰਨ ਹੁਣ ਇੱਥੇ ਮੌਸਮੀ ਬਿਮਾਰੀਆਂ ਫੈਲਣੀਆਂ ਸ਼ੁਰੂ ਹੋ ਗਈਆਂ ਹਨ।
ਪਾਣੀ ਨਿੱਕਲਣ ਕਾਰਨ ਜਮ੍ਹਾਂ ਹੋਈ ਮਿੱਟੀ ਨੇ ਪ੍ਰਭਾਵਿਤ ਖੇਤਰਾਂ ’ਚ ਸਫਾਈ ਅਤੇ ਛੂਤ ਦੀਆਂ ਬਿਮਾਰੀਆਂ ਦਾ ਖ਼ਤਰਾ ਵਧਾ ਦਿੱਤਾ ਹੈ। ਹਸਪਤਾਲਾਂ ’ਚ ਮਲੇਰੀਆ, ਚਿਕਨਗੁਨੀਆ ਤੇ ਡੇਂਗੂ ਆਦਿ ਦੇ ਮਰੀਜ਼ਾਂ ਦੀ ਗਿਣਤੀ ਵਧਣੀ ਸ਼ੁਰੂ ਹੋ ਗਈ ਹੈ। ਇਸ ਕਾਰਨ ਇਕ ਨਵੀਂ ਚੁਣੌਤੀ ਪੈਦਾ ਹੋ ਗਈ ਹੈ। ਸਿਹਤ ਵਿਭਾਗ ਨੂੰ ਇਸ ਚੁਣੌਤੀ ਨਾਲ ਸਖ਼ਤੀ ਨਾਲ ਨਜਿੱਠਣ ਲਈ ਲਗਾਤਾਰ ਉਪਰਾਲੇ ਕਰ ਰਿਹਾ ਹੈ, ਨਹੀਂ ਤਾਂ ਹਾਲਾਤ ਹੋਰ ਗੰਭੀਰ ਹੋ ਸਕਦੇ ਹਨ।
ਇਹ ਵੀ ਪੜ੍ਹੋ- ਡਿੱਗ ਗਈ ਸਰਕਾਰ ! PM ਮਗਰੋਂ ਨੇਪਾਲ ਦੇ ਰਾਸ਼ਟਰਪਤੀ ਨੇ ਵੀ ਦੇ ਦਿੱਤਾ ਅਸਤੀਫ਼ਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e