ਰੂਹ ਕੰਬਾਊ ਹਾਦਸਾ: ਫਲਾਈਓਵਰ ਤੋਂ ਹੇਠਾਂ ਡਿੱਗੀ ਤੇਜ਼ ਰਫ਼ਤਾਰ ਕਾਰ, 4 ਲੋਕਾਂ ਦੀ ਮੌਤ
Monday, Nov 24, 2025 - 01:30 PM (IST)
ਕੋਲਾਰ (ਕਰਨਾਟਕ) : ਕੋਲਾਰ ਜ਼ਿਲ੍ਹੇ ਵਿੱਚ ਐਤਵਾਰ ਦੇਰ ਰਾਤ ਸਬਰੀਮਾਲਾ ਜਾ ਰਹੇ ਚਾਰ ਸ਼ਰਧਾਲੂਆਂ ਦੀ ਉਸ ਸਮੇਂ ਮੌਤ ਹੋ ਗਈ, ਜਦੋਂ ਉਨ੍ਹਾਂ ਦੀ ਕਾਰ ਫਲਾਈਓਵਰ ਦੇ ਸਾਈਡ ਬੈਰੀਅਰ ਨਾਲ ਟਕਰਾਉਣ ਤੋਂ ਬਾਅਦ ਅੰਡਰਪਾਸ ਵਿੱਚ ਡਿੱਗ ਗਈ। ਪੁਲਸ ਨੇ ਦੱਸਿਆ ਕਿ ਕਾਰ ਤੇਜ਼ ਰਫ਼ਤਾਰ ਨਾਲ ਚੱਲ ਰਹੀ ਸੀ। ਇਹ ਹਾਦਸਾ ਮਾਲੂਰ ਤਾਲੁਕ ਦੇ ਅਬੇਨਹੱਲੀ ਪਿੰਡ ਵਿੱਚ ਸਵੇਰੇ 2:15 ਤੋਂ 2:30 ਵਜੇ ਦੇ ਵਿਚਕਾਰ ਵਾਪਰਿਆ। ਪੁਲਸ ਨੇ ਦੱਸਿਆ ਕਿ ਮਾਰੇ ਗਏ ਚਾਰੇ ਨੌਜਵਾਨ ਦੋਸਤ ਸਨ। ਜਿਸ ਸਮੇਂ ਇਹ ਹਾਦਸਿਆ ਵਾਪਰਿਆ, ਉਸ ਸਮੇਂ ਉਹ ਕੇਰਲ ਦੇ ਸਬਰੀਮਾਲਾ ਜਾ ਰਹੇ ਸਨ।
ਪੜ੍ਹੋ ਇਹ ਵੀ : ਮੋਬਾਇਲ ਰਿਚਾਰਜ ਨਾ ਹੋਣ 'ਤੇ ਮੁੰਡੇ ਨੇ ਜੋ ਕੀਤਾ, ਕਿਸੇ ਨੂੰ ਨਾ ਹੋਇਆ ਯਕੀਨ, ਰੋਂਦੇ ਰਹਿ ਗਏ ਮਾਪੇ
ਮੁੱਢਲੀ ਜਾਂਚ ਦਾ ਹਵਾਲਾ ਦਿੰਦੇ ਹੋਏ ਇੱਕ ਸੀਨੀਅਰ ਪੁਲਸ ਅਧਿਕਾਰੀ ਨੇ ਕਿਹਾ ਕਿ ਡਰਾਈਵਰ ਕਥਿਤ ਤੌਰ 'ਤੇ ਤੇਜ਼ ਰਫ਼ਤਾਰ ਨਾਲ ਗੱਡੀ ਚਲਾ ਰਿਹਾ ਸੀ, ਜਿਸ ਕਾਰਨ ਕਾਰ ਫਲਾਈਓਵਰ ਦੇ ਸਾਈਡ ਬੈਰੀਅਰ ਨਾਲ ਟਕਰਾ ਗਈ। ਉਨ੍ਹਾਂ ਕਿਹਾ ਕਿ ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਅਤੇ ਉਸ ਵਿੱਚ ਸਵਾਰ ਲੋਕ ਲਗਭਗ 100 ਮੀਟਰ ਇੱਕ ਅੰਡਰਪਾਸ ਵਿੱਚ ਡਿੱਗ ਪਏ। ਇਸ ਹਾਦਸੇ ਨਾਲ ਉਨ੍ਹਾਂ ਦੀ ਮੌਕੇ 'ਤੇ ਮੌਤ ਹੋ ਗਈ। ਇਸ ਘਟਨਾ ਦੀ ਜਾਂਚ ਕਰ ਰਹੀ ਪੁਲਸ ਨੇ ਕਿਹਾ ਕਿ ਪੋਸਟਮਾਰਟਮ ਤੋਂ ਬਾਅਦ ਲਾਸ਼ਾਂ ਉਨ੍ਹਾਂ ਦੇ ਪਰਿਵਾਰਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ।
ਪੜ੍ਹੋ ਇਹ ਵੀ : ਕਰ 'ਤਾ ਓਹੀ ਕੰਮ! ਟਰੇਨ ਦੇ AC ਕੋਚ 'ਚ ਔਰਤ ਨੇ ਬਣਾਈ ਮੈਗੀ, ਅੱਗੋ ਰੇਲ ਵਿਭਾਗ ਹੋ ਗਿਆ ਤੱਤਾ
