ਰੂਹ ਕੰਬਾਊ ਹਾਦਸਾ: ਧੁੰਦ ਕਾਰਨ ਆਪਸ ''ਚ ਟਕਰਾਏ ਕਈ ਵਾਹਨ, 4 ਲੋਕਾਂ ਦੀ ਦਰਦਨਾਕ ਮੌਤ
Tuesday, Dec 16, 2025 - 08:00 AM (IST)
ਮਥੁਰਾ : ਮਥੁਰਾ 'ਚ ਯਮੁਨਾ ਐਕਸਪ੍ਰੈਸਵੇਅ 'ਤੇ ਧੁੰਦ ਕਾਰਨ ਭਿਆਨਕ ਹਾਦਸਾ ਵਾਪਰ ਜਾਣ ਦੀ ਸੂਚਨਾ ਮਿਲੀ ਹੈ। ਇਸ ਦੌਰਾਨ ਸੱਤ ਬੱਸਾਂ ਅਤੇ ਤਿੰਨ ਕਾਰਾਂ ਦੀ ਆਪਸ ਵਿੱਚ ਜ਼ੋਰਦਾਰ ਟੱਕਰ ਹੋ ਗਈ, ਜਿਸ ਦੌਰਾਨ ਬੱਸਾਂ ਅਤੇ ਕਾਰਾਂ ਨੂੰ ਅੱਗ ਲੱਗ ਗਈ। ਇਸ ਹਾਦਸੇ ਦੌਰਾਨ ਚਾਰ ਲੋਕ ਸੜ ਕੇ ਮਰ ਗਏ।
ਪੜ੍ਹੋ ਇਹ ਵੀ - ਅੱਜ ਤੋਂ ਨਹੀਂ ਵੱਜਣਗੀਆਂ ਵਿਆਹ ਦੀਆਂ ‘ਸ਼ਹਿਨਾਈਆਂ’, ਲੱਖਾਂ ਰਹਿਣਗੇ ਕੁਆਰੇ!
ਇਸ ਘਟਨਾ ਦੌਰਾਨ ਜਿਵੇਂ ਹੀ ਵਾਹਨਾਂ ਨੂੰ ਅੱਗ ਲੱਗੀ, ਮੌਕੇ 'ਤੇ ਦਹਿਸ਼ਤ ਫੈਲ ਗਈ। ਇਸ ਦੌਰਾਨ ਯਾਤਰੀਆਂ ਨੇ ਚੀਕਾਂ ਮਾਰਨੀਆਂ ਸ਼ੁਰੂ ਕਰ ਦਿੱਤੀਆਂ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਇੱਕ ਚਸ਼ਮਦੀਦ ਨੇ ਦੱਸਿਆ ਕਿ 20 ਐਂਬੂਲੈਂਸਾਂ ਵਿੱਚ ਲਗਭਗ 150 ਲੋਕਾਂ ਨੂੰ ਹਸਪਤਾਲ ਭੇਜਿਆ ਗਿਆ। ਜ਼ਿਲ੍ਹਾ ਮੈਜਿਸਟਰੇਟ ਨੇ ਹੁਣ ਤੱਕ ਚਾਰ ਮੌਤਾਂ ਦੀ ਪੁਸ਼ਟੀ ਕੀਤੀ ਹੈ, ਜਦੋਂ ਕਿ 100 ਤੋਂ ਵੱਧ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਜ਼ਖਮੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਪੜ੍ਹੋ ਇਹ ਵੀ - 13 ਮਹੀਨੇ ਦਾ ਹੋਵੇਗਾ ਸਾਲ 2026! ਬਣ ਰਿਹਾ ਦੁਰਲੱਭ ਸੰਯੋਗ, ਭੁੱਲ ਕੇ ਨਾ ਕਰੋ ਇਹ ਗਲਤੀਆਂ
