ਦਿੱਲੀ ਸਣੇ ਕਈ ਸੂਬੇ ਸੰਘਣੀ ਧੁੰਦ ਦੀ ਲਪੇਟ 'ਚ, ਮੌਸਮ ਵਿਭਾਗ ਨੇ ਜਾਰੀ ਕੀਤਾ ਰੈੱਡ ਅਲਰਟ

Friday, Dec 29, 2023 - 11:37 AM (IST)

ਦਿੱਲੀ ਸਣੇ ਕਈ ਸੂਬੇ ਸੰਘਣੀ ਧੁੰਦ ਦੀ ਲਪੇਟ 'ਚ, ਮੌਸਮ ਵਿਭਾਗ ਨੇ ਜਾਰੀ ਕੀਤਾ ਰੈੱਡ ਅਲਰਟ

ਨਵੀਂ ਦਿੱਲੀ- ਪਹਾੜਾਂ 'ਤੇ ਹੋ ਰਹੀ ਬਰਫ਼ਬਾਰੀ ਤੋਂ ਮੈਦਾਨੀ ਇਲਾਕਿਆਂ ਵਿਚ ਮੌਸਮ ਤੇਜ਼ੀ ਨਾਲ ਬਦਲ ਰਿਹਾ ਹੈ। ਦਿੱਲੀ-NCR ਵਿਚ ਅੱਜ ਵੀ ਸੰਘਣੀ ਧੁੰਦ ਛਾਈ ਹੋਈ ਹੈ। ਦਿੱਲੀ ਵਿਚ ਅੱਜ ਸੰਘਣੀ ਧੁੰਦ ਨੂੰ ਲੈ ਕੇ ਮੌਸਮ ਵਿਭਾਗ ਨੇ ਰੈੱਡ ਅਲਰਟ ਜਾਰੀ ਕੀਤਾ ਹੈ। ਦਿੱਲੀ ਦੇ ਨਾਲ-ਨਾਲ ਪੰਜਾਬ ਅਤੇ ਹਰਿਆਣਾ ਨੂੰ ਲੈ ਕੇ ਮੌਸਮ ਵਿਭਾਗ ਨੇ ਰੈੱਡ ਅਲਰਟ ਜਾਰੀ ਕੀਤਾ ਹੈ। ਧੁੰਦ ਕਾਰਨ ਰੇਲਾਂ ਵੀ ਦੇਰੀ ਨਾਲ ਚੱਲ ਰਹੀਆਂ ਹਨ। ਭਾਰਤੀ ਰੇਲਵੇ ਮੁਤਾਬਕ ਦਿੱਲੀ ਆਉਣ ਵਾਲੀਆਂ 11 ਰੇਲਾਂ ਦੇਰੀ ਨਾਲ ਚੱਲ ਰਹੀਆਂ ਹਨ। ਉੱਥੇ ਹੀ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ 'ਤੇ ਸੰਘਣੀ ਧੁੰਦ ਕਾਰਨ ਕਈ ਉਡਾਣਾਂ ਵਿਚ ਦੇਰੀ ਦੀ ਸੂਚਨਾ ਹੈ।

ਇਹ ਵੀ ਪੜ੍ਹੋ- ਦਿੱਲੀ-NCR 'ਚ ਸੰਘਣੀ ਧੁੰਦ ਦਾ ਕਹਿਰ, 22 ਰੇਲਾਂ ਤੇ 134 ਫਲਾਈਟਾਂ ਲੇਟ

ਮੌਸਮ ਵਿਭਾਗ ਮੁਤਾਬਕ ਸ਼ੁੱਕਰਵਾਰ ਤੋਂ ਬਾਅਦ ਦੋ ਦਿਨ ਯਾਨੀ ਕਿ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਹਵਾ ਦੀ ਗੁਣਵੱਤਾ ਬੇਹੱਦ ਖਰਾਬ ਸ਼੍ਰੇਣੀ ਵਿਚ ਰਹੇਗੀ। ਇਸ ਲਈ ਪ੍ਰਦੂਸ਼ਣ ਤੋਂ ਅਜੇ ਵੀ ਰਾਹਤ ਮਿਲਣ ਦੀ ਉਮੀਦ ਨਹੀਂ ਹੈ। ਅੱਜ ਦੀਆਂ ਸੈਟੇਲਾਈਟ ਤਸਵੀਰਾਂ ਤੋਂ ਪਤਾ ਲੱਗਦਾ ਹੈ ਕਿ ਜੰਮੂ ਡਵੀਜ਼ਨ, ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼ ਅਤੇ ਪੱਛਮੀ ਬਿਹਾਰ ਦੇ ਦੱਖਣੀ ਹਿੱਸੇ ਵਿਚ ਧੁੰਦ ਦੀ ਪਰਤ ਫੈਲੀ ਹੋਈ ਹੈ। ਪਿਛਲੇ ਕੁਝ ਦਿਨਾਂ ਤੋਂ ਪ੍ਰਦੂਸ਼ਣ ਦੇ ਪੱਧਰ 'ਚ ਕਾਫੀ ਵਾਧਾ ਵੇਖਣ ਨੂੰ ਮਿਲਿਆ ਹੈ। ਦਿੱਲੀ ਵਿਚ ਅੱਜ ਏਅਰ ਕੁਆਲਿਟੀ ਇੰਡੈਕਸ 356 ਤੱਕ ਪਹੁੰਚ ਗਿਆ ਹੈ। 

ਇਹ ਵੀ ਪੜ੍ਹੋ- ਕਤਰ 'ਚ ਮੌਤ ਦੀ ਸਜ਼ਾ ਪ੍ਰਾਪਤ 8 ਭਾਰਤੀਆਂ ਨੂੰ ਲੈ ਕੇ ਆਈ ਵੱਡੀ ਖ਼ਬਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Tanu

Content Editor

Related News