ਦੇਸ਼ਧ੍ਰੋਹ ਦਾ ਮਾਮਲਾ ਦਰਜ ਹੋਣ ''ਤੇ ਬੋਲੀ ਲੋਕ ਗਾਇਕਾ ਨੇਹਾ ਸਿੰਘ ਰਾਠੌਰ, ਜੇ ਸਵਾਲ ਪੁੱਛਣਾ ਬਗਾਵਤ ਹੈ ਤਾਂ ਮੈਂ ਬਾਗੀ ਹਾਂ
Tuesday, Apr 29, 2025 - 01:52 PM (IST)

ਲਖਨਊ(ਭਾਸ਼ਾ)– ਲੋਕ ਗਾਇਕਾ ਨੇਹਾ ਸਿੰਘ ਰਾਠੌਰ ਖਿਲਾਫ ਲਖਨਊ ਦੇ ਹਜਰਤਗੰਜ ਥਾਣੇ ਵਿਚ ਦੇਸ਼ਧ੍ਰੋਹ ਵਰਗੇ ਗੰਭੀਰ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਸੂਤਰਾਂ ਮੁਤਾਬਕ ਰਾਠੌਰ ’ਤੇ ਪਹਿਲਗਾਮ ਅੱਤਵਾਦੀ ਹਮਲੇ ਸਬੰਧੀ ਸੋਸ਼ਲ ਮੀਡੀਆ ’ਤੇ ਕਥਿਤ ਭੜਕਾਊ ਪੋਸਟ ਸਾਂਝੀ ਕਰਨ ਦਾ ਦੋਸ਼ ਹੈ, ਜਿਸ ਨਾਲ ਦੇਸ਼ ਦੀ ਏਕਤਾ ਤੇ ਭਾਈਚਾਰਕ ਸਾਂਝ ਪ੍ਰਭਾਵਿਤ ਹੋ ਸਕਦੀ ਹੈ। ਐੱਫ. ਆਈ. ਆਰ. ਕਵੀ ਅਭੈ ਪ੍ਰਤਾਪ ਸਿੰਘ ਦੀ ਸ਼ਿਕਾਇਤ ’ਤੇ ਦਰਜ ਹੋਈ ਹੈ, ਜਿਸ ਵਿਚ ਦੋਸ਼ ਲਾਇਆ ਗਿਆ ਹੈ ਕਿ ਰਾਠੌਰ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ’ਤੇ ਇਤਰਾਜ਼ਯੋਗ ਪੋਸਟਾਂ ਕੀਤੀਆਂ, ਜੋ ਪਾਕਿਸਤਾਨ ਵਿਚ ਵਾਇਰਲ ਹੋ ਕੇ ਭਾਰਤ ਵਿਰੋਧੀ ਪ੍ਰਚਾਰ ਦਾ ਹਿੱਸਾ ਬਣ ਗਈਆਂ।
ਇਹ ਵੀ ਪੜ੍ਹੋ: ਮਸ਼ਹੂਰ ਗਾਇਕਾ ਨੇਹਾ ਵਿਰੁੱਧ ਦੇਸ਼ਧ੍ਰੋਹ ਦਾ ਮਾਮਲਾ ਦਰਜ, ਜਾਣੋ ਕੀ ਹੈ ਪੂਰਾ ਮਾਮਲਾ
ਰਾਠੌਰ ਨੇ ਤਿੱਖੀ ਪ੍ਰਤੀਕਿਰਿਆ ਦਿੰਦੇ ਹੋਏ ਸੋਸ਼ਲ ਮੀਡੀਆ ’ਤੇ ਲਿਖਿਆ ਕਿ ਜੇ ਸੱਤਾ ਤੋਂ ਸਵਾਲ ਪੁੱਛਣਾ ਬਗਾਵਤ ਹੈ ਤਾਂ ਹਾਂ, ਮੈਂ ਬਾਗੀ ਹਾਂ। ਉਸ ਨੇ ਸਰਕਾਰ ’ਤੇ ਅਸਲੀ ਮੁੱਦਿਆਂ ਤੋਂ ਧਿਆਨ ਭਟਕਾਉਣ ਦਾ ਦੋਸ਼ ਲਾਇਆ ਅਤੇ ਪੁੱਛਿਆ ਕਿ ਪਹਿਲਗਾਮ ਹਮਲੇ ਦੇ ਜਵਾਬ ’ਚ ਹੁਣ ਤਕ ਕੀ ਕਾਰਵਾਈ ਕੀਤੀ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਨਿਸ਼ਾਨਾ ਲਾਉਂਦੇ ਹੋਏ ਰਾਠੌਰ ਨੇ ਕਿਹਾ ਕਿ ਭਾਜਪਾ ਦੇਸ਼ ਨਹੀਂ ਹੈ ਅਤੇ ਪ੍ਰਧਾਨ ਮੰਤਰੀ ਰੱਬ ਨਹੀਂ ਹਨ। ਲੋਕਤੰਤਰ ਵਿਚ ਸਵਾਲ ਪੁੱਛਣਾ ਜ਼ਰੂਰੀ ਹੈ।
ਇਹ ਵੀ ਪੜ੍ਹੋ: ਅਧਿਆਤਮਕ ਗੁਰੂ ਸ਼੍ਰੀ ਸ਼੍ਰੀ ਰਵਿਸ਼ੰਕਰ 'ਤੇ ਬਣੇਗੀ ਫਿਲਮ, '12ਵੀਂ ਫੇਲ੍ਹ' ਅਦਾਕਾਰ ਨਿਭਾਵੇਗਾ Role
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8