ਖਾਣਾ ਬਣਾਉਂਦੇ ਸਮੇਂ ਫਟਿਆ ਗੈਸ ਸਿਲੰਡਰ, ਪੈ ਗਿਆ ਚੀਕ-ਚਿਹਾੜਾ

Saturday, Feb 08, 2025 - 04:32 PM (IST)

ਖਾਣਾ ਬਣਾਉਂਦੇ ਸਮੇਂ ਫਟਿਆ ਗੈਸ ਸਿਲੰਡਰ, ਪੈ ਗਿਆ ਚੀਕ-ਚਿਹਾੜਾ

ਬਲਰਾਮਪੁਰ- ਸ਼ਨੀਵਾਰ ਨੂੰ ਖਾਣਾ ਪਕਾਉਂਦੇ ਸਮੇਂ ਇਕ ਘਰ 'ਚ ਰਸੋਈ ਗੈਸ ਸਿਲੰਡਰ ਫਟਣ ਨਾਲ ਇਕੋ ਪਰਿਵਾਰ ਦੇ 9 ਮੈਂਬਰ ਜ਼ਖਮੀ ਹੋ ਗਏ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਜ਼ਖਮੀਆਂ ਨੂੰ ਜ਼ਿਲ੍ਹਾ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ, ਜਿਨ੍ਹਾਂ 'ਚੋਂ ਤਿੰਨ ਲੋਕਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਜ਼ਿਲ੍ਹਾ ਮੈਜਿਸਟ੍ਰੇਟ ਹੋਰ ਅਧਿਕਾਰੀਆਂ ਨਾਲ ਮੌਕੇ 'ਤੇ ਸਥਿਤੀ ਦਾ ਜਾਇਜ਼ਾ ਲੈਣ ਪਹੁੰਚੇ ਅਤੇ ਹਸਪਤਾਲ ਪਹੁੰਚ ਕੇ ਜ਼ਖਮੀਆਂ ਦੇ ਬਿਹਤਰ ਇਲਾਜ ਲਈ ਜ਼ਰੂਰੀ ਨਿਰਦੇਸ਼ ਦਿੱਤੇ। ਇਹ ਘਟਨਾ ਉੱਤਰ ਪ੍ਰਦੇਸ਼ ਦੇ ਬਲਰਾਮਪੁਰ ਜ਼ਿਲ੍ਹੇ 'ਚ ਵਾਪਰੀ। 

ਪੁਲਸ ਸੁਪਰਡੈਂਟ ਵਿਕਾਸ ਕੁਮਾਰ ਨੇ ਦੱਸਇਆ ਕਿ ਖਾਗਈਜੋਤ ਪਿੰਡ 'ਚ ਸ਼ਨੀਵਾਰ ਸਵੇਰੇ ਖਾਣਾ ਬਣਾਉਂਦੇ ਸਮੇਂ ਨਰਿੰਦਰ ਨਾਂ ਦੇ ਇਕ ਵਿਅਕਤੀ ਦੇ ਘਰ 'ਚ ਰਸੋਈ ਗੈਸ ਸਿਲੰਡਰ ਫਟ ਗਿਆ। ਉਨ੍ਹਾਂ ਦੱਸਿਆ ਕਿ ਸਿਲੰਡਰ ਫਟਣ ਨਾਲ ਘਰ 'ਚ ਮੌਜੂਦ ਤਿੰਨ ਬੱਚਿਆਂ ਸਮੇਤ 9 ਲੋਕ ਜ਼ਖ਼ਮੀ ਹੋ ਗਏ। ਅਧਿਕਾਰੀ ਨੇ ਦੱਸਿਆ ਕਿ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਨੇ ਜ਼ਖ਼ਮੀਆਂ ਨੂੰ ਜ਼ਿਲ੍ਹਾ ਹਸਪਤਾਲ 'ਚ ਦਾਖ਼ਲ ਕਰਵਾਇਆ ਅਤੇ ਜ਼ਖ਼ਮੀਆਂ 'ਚ ਤਾਰਾ ਦੇਵੀ, ਆਸ਼ੀਸ਼, ਕਮਲੇਸ਼ ਪ੍ਰਤਾਪ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਤਿੰਨ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਸਨ, ਜਿਨ੍ਹਾਂ ਨੂੰ ਇਲਾਜ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News