ਰਾਜਧਾਨੀ ਦਿੱਲੀ ’ਚ ਕੋਰੋਨਾ ਦਾ ਕਹਿਰ, ਪਹਿਲੀ ਵਾਰ 5,000 ਤੋਂ ਵਧੇਰੇ ਮਾਮਲੇ ਆਏ ਸਾਹਮਣੇ

Wednesday, Oct 28, 2020 - 10:47 PM (IST)

ਰਾਜਧਾਨੀ ਦਿੱਲੀ ’ਚ ਕੋਰੋਨਾ ਦਾ ਕਹਿਰ, ਪਹਿਲੀ ਵਾਰ 5,000 ਤੋਂ ਵਧੇਰੇ ਮਾਮਲੇ ਆਏ ਸਾਹਮਣੇ

ਨਵੀਂ ਦਿੱਲੀ-ਰਾਸ਼ਟਰੀ ਰਾਜਧਾਨੀ ’ਚ ਬੁੱਧਵਾਰ ਨੂੰ ਕੋਰੋਨਾ ਵਾਇਰਸ ਦੇ ਇਕ ਦਿਨ ’ਚ ਪਹਿਲੀ ਵਾਰ 5,000 ਤੋਂ ਜ਼ਿਆਦਾ ਨਵੇਂ ਮਾਮਲੇ ਸਾਹਮਣੇ ਆਏ ਹਨ। ਦਿੱਲੀ ’ਚ ਪਿਛਲੇ ਕੁਝ ਦਿਨਾਂ ਤੋਂ ਇਨਫੈਕਸ਼ਨ ਦੇ ਮਾਮਲਿਆਂ ’ਚ ਭਾਰੀ ਵਾਧਾ ਦੇਖਣ ਨੂੰ ਮਿਲਿਆ ਹੈ। ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਬੁੱਧਵਾਰ ਨੂੰ ਇਨਫੈਕਸ਼ਨ ਦੇ 5673 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਕੁੱਲ ਅੰਕੜਾ 3,70,014 ਪਹੁੰਚ ਗਿਆ।

ਇਸ ਦੇ ਪਹਿਲੇ ਮੰਗਲਵਾਰ ਨੂੰ ਦਿੱਲੀ ’ਚ ਇਕ ਦਿਨ ’ਚ ਇਨਫੈਕਸ਼ਨ ਦੇ ਸਭ ਤੋਂ ਜ਼ਿਆਦਾ 4853 ਨਵੇਂ ਮਾਮਲੇ ਸਾਹਮਣੇ ਆਏ ਸਨ। ਦਿੱਲੀ ਸਰਕਾਰ ਵੱਲੋਂ ਜਾਰੀ ਨਵੇਂ ਅੰਕੜਿਆਂ ਮੁਤਾਬਕ ਰਾਜਧਾਨੀ ’ਚ ਇਨਫੈਕਸ਼ਨ ਦੇ ਕਾਰਣ 40 ਹੋਰ ਮਰੀਜ਼ਾਂ ਦੀ ਮੌਤ ਤੋਂ ਬਾਅਦ ਮਿ੍ਰਤਕਾਂ ਦੀ ਗਿਣਤੀ ਵਧ ਕੇ 6396 ਹੋ ਗਈ। ਸੋਮਵਾਰ ਨੂੰ 60,571 ਨਮੂਨਿਆਂ ਦੀ ਜਾਂਚ ਤੋਂ ਬਾਅਦ 5,673 ਲੋਕਾਂ ’ਚ ਇਨਫੈਕਸ਼ਨ ਦੀ ਪੁਸ਼ਟੀ ਹੋਈ। ਬੁਲੇਟਿਨ ਮੁਤਾਬਕ ਦਿੱਲੀ ’ਚ ਫਿਲਹਾਲ 29,378 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ।


author

Karan Kumar

Content Editor

Related News