ਦਿੱਲੀ ਹਵਾਈ ਅੱਡੇ ਤੋਂ 4 ਲੋਕਾਂ ਕੋਲੋਂ 59 ਲੱਖ ਰੁਪਏ ਦੀ ਵਿਦੇਸ਼ੀ ਕਰੰਸੀ ਬਰਾਮਦ
Thursday, Jun 30, 2022 - 03:03 PM (IST)

ਨਵੀਂ ਦਿੱਲੀ– ਕੇਂਦਰੀ ਉਦਯੋਗਿਕ ਪੁਲਸ ਫੋਰਸ (ਸੀ. ਆਈ. ਐੱਸ. ਐੱਫ.) ਨੇ ਦਿੱਲੀ ਕੌਮਾਂਤਰੀ ਹਵਾਈ ਅੱਡੇ ਤੋਂ 4 ਲੋਕਾਂ ਨੂੰ ਫੜਿਆ ਹੈ ਅਤੇ ਉਨ੍ਹਾਂ ਕੋਲੋਂ 59 ਲੱਖ ਰੁਪਏ ਮੁੱਲ ਦੀ ਵਿਦੇਸ਼ੀ ਕਰੰਸੀ ਬਰਾਮਦ ਕੀਤੀ ਹੈ। ਸੀ. ਆਈ. ਐੱਸ. ਐੱਫ. ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਰਾਸ਼ਟਰੀ ਰਾਜਧਾਨੀ ਸਥਿਤ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ’ਤੇ ਫੋਰਸ ਨੇ 3 ਯਾਤਰੀਆਂ ਅਤੇ ਉਨ੍ਹਾਂ ਨਾਲ ਆਏ ਇਕ ਵਿਅਕਤੀ ਨੂੰ ਰੋਕਿਆ।
ਸੀ. ਆਈ. ਐੱਸ. ਐੱਫ. ਦੇ ਜਵਾਨਾਂ ਨੇ ਦੱਸਿਆ ਕਿ ਮੁਸਾਫ਼ਰਾਂ ਦੇ ਸਾਮਾਨ ’ਚ ਰੱਖੇ ਇਕ ਟਿਫਿਨ ਤੋਂ 2,19,470 ਸਾਊਦੀ ਰਿਆਦ ਅਤੇ 15,200 ਅਮਰੀਕੀ ਡਾਲਰ ਬਰਾਮਦ ਹੋਏ, ਜਿਨ੍ਹਾਂ ਦਾ ਭਾਰਤੀ ਕਰੰਸੀ ’ਚ ਮੁੱਲ 59 ਲੱਖ ਰੁਪਏ ਹੈ। ਇਹ ਯਾਤਰੀ ਦੁਬਈ ਜਾ ਰਹੇ ਸਨ। ਅਧਿਕਾਰੀ ਨੇ ਦੱਸਿਆ ਕਿ ਚਾਰੋਂ ਨੂੰ ਅੱਗੇ ਦੀ ਜਾਂਚ ਲਈ ਕਸਟਮ ਵਿਭਾਗ ਨੂੰ ਸੌਂਪ ਦਿੱਤਾ ਗਿਆ।